ਆਪ ਦੀ ਵਿਧਾਇਕ ਨੇ ਦਿੱਲੀ ਦੇ ਮੁੱਖ ਮੰਤਰੀ ਕੇਜਰੀਵਾਲ ‘ਤੇ ਲਗਾਏ ਇਹ ਇਲਜ਼ਾਮ
Published : Feb 5, 2019, 10:54 am IST
Updated : Feb 5, 2019, 10:54 am IST
SHARE ARTICLE
Arvind Kejriwal-AAP MLA Alka Lamba
Arvind Kejriwal-AAP MLA Alka Lamba

ਆਮ ਆਦਮੀ ਪਾਰਟੀ ਵਿਚ ਸਾਰਾ ਕੁਝ ਠੀਕ ਨਹੀਂ ਚੱਲ ਰਿਹਾ....

ਨਵੀਂ ਦਿੱਲੀ : ਆਮ ਆਦਮੀ ਪਾਰਟੀ ਵਿਚ ਸਾਰਾ ਕੁਝ ਠੀਕ ਨਹੀਂ ਚੱਲ ਰਿਹਾ ਹੈ। ਕਿਉਂਕਿ ਚਾਂਦਨੀ ਚੌਕ ਤੋਂ AAP ਵਿਧਾਇਕ ਅਲਕਾ ਲਾਂਬਾ ਨੇ ਦਾਅਵਾ ਕੀਤਾ ਕਿ ਪਾਰਟੀ ਵਿਚ ਉਨ੍ਹਾਂ ਨੂੰ ਨਜ਼ਰ ਅੰਦਾਜ ਕੀਤਾ ਜਾ ਰਿਹਾ ਹੈ। ਉਨ੍ਹਾਂ ਨੇ ਖਾਸ ਕਰਕੇ ਪਾਰਟੀ ਪ੍ਰਮੁੱਖ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਉਤੇ ਨਿਸ਼ਾਨਾ ਸਾਧਦੇ ਹੋਏ ਇਲਜ਼ਾਮ ਲਗਾਇਆ ਹੈ ਕਿ ਸੀਐਮ ਕੇਜਰੀਵਾਲ ਨੇ ਉਨ੍ਹਾਂ ਨੂੰ ਟਵਿਟਰ ਉਤੇ ਅਨਫਾਲੋ ਕਰ ਦਿਤਾ ਹੈ ਅਤੇ ਨਾਲ ਹੀ ਉਨ੍ਹਾਂ ਨੇ ਕਿਹਾ ਹੈ ਕਿ ਉਨ੍ਹਾਂ ਨੂੰ ਮੌਜੂਦਾ ਹਲਾਤਾਂ ਵਿਚ ਪਾਰਟੀ ਵਿਚ ਕੰਮ ਕਰਨ ਵਿਚ ਮੁਸ਼ਕਿਲ ਹੋ ਰਹੀ ਹੈ।

AAP MLA Alka LambaAAP MLA Alka Lamba

ਚਾਂਦਨੀ ਚੌਕ ਤੋਂ ਐਮਐਲਏ ਨੇ ਸੋਮਵਾਰ ਨੂੰ ਦੱਸਿਆ ਮੈਨੂੰ ਅਜਿਹਾ ਲੱਗਦਾ ਹੈ ਕਿ ਪਾਰਟੀ ਹੁਣ ਮੇਰੀ ਸੇਵਾ ਨਹੀਂ ਚਾਹੁੰਦੀ। ਪਰ ਜਦੋਂ ਤੱਕ ਮੈਂ ਵਿਧਾਇਕ ਹਾਂ,  ਅਪਣੇ ਵਿਧਾਨ ਸਭਾ ਖੇਤਰ ਦੇ ਲੋਕਾਂ ਲਈ ਕੰਮ ਕਰਨਾ ਜਾਰੀ ਰੱਖਾਂਗੀ। ਲਾਂਬਾ ਨੇ ਕਿਹਾ ਕਿ ਉਨ੍ਹਾਂ ਨੇ  AAP ਅਗਵਾਈ ਨੂੰ ਇਕ ਸੁਨੇਹਾ ਭੇਜ ਕੇ ਇਹ ਪੁੱਛਿਆ ਹੈ ਕਿ ਉਹ ਉਨ੍ਹਾਂ ਦੇ ਪ੍ਰਤੀ ਅਪਣਾ ਰੁੱਖ ਸਪੱਸ਼ਟ ਕਰਨ। ਉਨ੍ਹਾਂ ਨੇ ਦਾਅਵਾ ਕੀਤਾ ਕਿ ਉਨ੍ਹਾਂ ਨੂੰ ਪਾਰਟੀ  ਦੇ ਸਾਰੇ ਵਟਸਐਪ ਗਰੁੱਪਾਂ ਵਿਚੋਂ ਕੱਢ ਦਿਤਾ ਗਿਆ ਹੈ ਅਤੇ ਕੇਜਰੀਵਾਲ ਨੇ ਐਤਵਾਰ ਨੂੰ ਟਵਿਟਰ ਉਤੇ ਉਨ੍ਹਾਂ ਨੂੰ ਅਨਫਾਲੋ ਕਰ ਦਿਤਾ।

Arvind Kejriwal Arvind Kejriwal

ਇਸ ਤੋਂ ਪਹਿਲਾਂ ਪਿਛਲੇ ਸਾਲ ਦਸੰਬਰ ਵਿਚ ਲਾਂਬਾ ਨੇ ਦਾਅਵਾ ਕੀਤਾ ਸੀ ਕਿ AAP ਨੇ ਉਨ੍ਹਾਂ ਨੂੰ ਸਾਬਕਾ ਪ੍ਰਧਾਨ ਮੰਤਰੀ ਰਾਜੀਵ ਗਾਂਧੀ ਵਲੋਂ ਭਾਰਤ ਰਤਨ ਵਾਪਸ ਲੈਣ ਦੇ ਪ੍ਰਸਤਾਵ ਦਾ ਵਿਰੋਧ ਕਰਨ ਨੂੰ ਲੈ ਕੇ ਉਸ ਤੋਂ ਅਸਤੀਫਾ ਮੰਗਿਆ ਗਿਆ ਸੀ। ਹਾਲਾਂਕਿ AAP ਨੇ ਇਸ ਦਾਅਵੇ ਨੂੰ ਖਾਰਜ ਕਰ ਦਿਤਾ ਸੀ। 

Location: India, Delhi, New Delhi

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

Batala Murder News : Batala 'ਚ ਰਾਤ ਨੂੰ ਗੋਲੀਆਂ ਮਾਰ ਕੇ ਕੀਤੇ Murder ਤੋਂ ਬਾਅਦ ਪਤਨੀ ਆਈ ਕੈਮਰੇ ਸਾਹਮਣੇ

03 Nov 2025 3:24 PM

Eyewitness of 1984 Anti Sikh Riots: 1984 ਦਿੱਲੀ ਸਿੱਖ ਕਤਲੇਆਮ ਦੀ ਇਕੱਲੀ-ਇਕੱਲੀ ਗੱਲ ਚਸ਼ਮਦੀਦਾਂ ਦੀ ਜ਼ੁਬਾਨੀ

02 Nov 2025 3:02 PM

'ਪੰਜਾਬ ਨਾਲ ਧੱਕਾ ਕਿਸੇ ਵੀ ਕੀਮਤ 'ਤੇ ਨਹੀਂ ਕੀਤਾ ਜਾਵੇਗਾ ਬਰਦਾਸ਼ਤ,'CM ਭਗਵੰਤ ਸਿੰਘ ਮਾਨ ਨੇ ਆਖ ਦਿੱਤੀ ਵੱਡੀ ਗੱਲ

02 Nov 2025 3:01 PM

ਪੁੱਤ ਨੂੰ ਯਾਦ ਕਰ ਬੇਹਾਲ ਹੋਈ ਮਾਂ ਦੇ ਨਹੀਂ ਰੁੱਕ ਰਹੇ ਹੰਝੂ | Tejpal Singh

01 Nov 2025 3:10 PM

ਅਮਿਤਾਭ ਦੇ ਪੈਰੀ ਹੱਥ ਲਾਉਣ ਨੂੰ ਲੈ ਕੇ ਦੋਸਾਂਝ ਦਾ ਕੀਤਾ ਜਾ ਰਿਹਾ ਵਿਰੋਧ

01 Nov 2025 3:09 PM
Advertisement