
ਰੋਜ਼ਾਨਾ ਵਰਤੋਂ ਦੀਆਂ ਚੀਜ਼ਾਂ ਦੀ ਆਨਲਾਈਨ ਵਿਕਰੀ ਕਰਨ ਵਾਲੀ ਸਾਈਟ ਫਲਿੱਪਕਾਰਟ ਨੇ ਸਿੱਖਾਂ ਦੇ ਪ੍ਰਮੁੱਖ ਅਤੇ ਕੇਂਦਰੀ ਧਾਰਮਿਕ ਸਥਾਨ ਸ੍ਰੀ ਹਰਿਮੰਦਰ ਸਾਹਿਬ ਦੀ...
ਨਵੀਂ ਦਿੱਲੀ : ਰੋਜ਼ਾਨਾ ਵਰਤੋਂ ਦੀਆਂ ਚੀਜ਼ਾਂ ਦੀ ਆਨਲਾਈਨ ਵਿਕਰੀ ਕਰਨ ਵਾਲੀ ਸਾਈਟ ਫਲਿੱਪਕਾਰਟ ਨੇ ਸਿੱਖਾਂ ਦੇ ਪ੍ਰਮੁੱਖ ਅਤੇ ਕੇਂਦਰੀ ਧਾਰਮਿਕ ਸਥਾਨ ਸ੍ਰੀ ਹਰਿਮੰਦਰ ਸਾਹਿਬ ਦੀ ਤਸਵੀਰ ਫੁੱਟ ਮੈਟ 'ਤੇ ਲਗਾਈ ਹੈ। ਇਸ ਕਾਰਨ ਸਿੱਖ ਸੰਗਤਾਂ 'ਚ ਭਾਰੀ ਰੋਸ ਪਾਇਆ ਜਾ ਰਿਹਾ ਹੈ। ਇਸ ਤਸਵੀਰ ਨੂੰ ਹਟਾਉਣ ਦੀ ਮੰਗ ਕੀਤੀ ਹੈ।
Flipkart
ਦੱਸ ਦਈਏ ਕਿ ਇਸ ਤੋਂ ਪਹਿਲਾਂ ਐਮਾਜ਼ੋਨ ਨਾਮੀ ਸਾਈਟ ਨੇ ਵੀ ਟਾਇਲਟ ਸੀਟ ਸ੍ਰੀ ਹਰਿਮੰਦਰ ਸਾਹਿਬ ਦੀ ਤਸਵੀਰ ਲਾਈ ਸੀ। ਇਸ ਮਾਮਲੇ ‘ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨੇ ਕਿਹਾ ਕਿ ਅਜਿਹੀ ਘਿਣਾਉਣੀ ਹਰਕਤ ਕਿਸੇ ਵੀ ਹਾਸਤ ਵਿਚ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਜਿਸ ਨਾਲ ਸਿੱਖ ਭਾਈਚਾਰੇ ਦੀਆਂ ਭਾਵਨਾਵਾ ਨੂੰ ਠੇਸ ਪਹੁੰਚੇ।
Gobind Singh Longowal
ਉਨ੍ਹਾਂ ਕਿਹਾ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਫਲਿੱਪਕਾਰਟ ਕੰਪਨੀ ਨੂੰ ਨੋਟਿਸ ਭੇਜਿਆ ਜਾਵੇਗਾ ਅਤੇ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। ਉਥੇ ਹੀ ਉਨ੍ਹਾਂ ਨੇ ਇਸ ਮਾਮਲੇ ‘ਤੇ ਪੰਜਾਬ ਸਰਕਾਰ ਤੋਂ ਵੀ ਫਲਿੱਪਕਾਰਟ ਕੰਪਨੀ ਵਿਰੁੱਧ ਸਖ਼ਤ ਤੋਂ ਸਖ਼ਤ ਕਾਰਵਾਈ ਕਰਨ ਦੀ ਅਪੀਲ ਕੀਤੀ ਹੈ।
Captain Amarinder Singh
ਦੱਸ ਦਈਏ ਕਿ ਇਸ ਤੋਂ ਪਹਿਲਾਂ ਆਨਲਾਈਨ ਸ਼ਾਪਿੰਗ ਕੰਪਨੀ ਐਮਾਜੋਨ ਵੱਲੋਂ ਵੀ ਬਾਥਰੂਮ ਰਗਸ ‘ਤੇ ਸ਼੍ਰੀ ਦਰਬਾਰ ਸਾਹਿਬ ਦੀ ਤਸਵੀਰ ਛਪੀ ਸੀ, ਜਿਸ ਲਈ ਕੰਪਨੀ ਨੂੰ ਮੁਆਫ਼ੀ ਮੰਗਣੀ ਪਈ ਸੀ।