
ਸ਼ਾਰਧਾ ਘਪਲੇ ਦੀ ਜਾਂਚ ਨੂੰ ਲੈ ਕੇ ਸੁਪਰੀਮ ਕੋਰਟ ਨੇ ਕੋਲਕੱਤਾ ਦੇ ਪੁਲਿਸ ਕਮਿਸ਼ਨਰ ਰਾਜੀਵ ਕੁਮਾਰ ਨੂੰ ਸੀਬੀਆਈ ਦੇ ਸਾਹਮਣੇ ਪੇਸ਼ ਹੋਣ ਦਾ ਹੁਕਮ ਦਿਤਾ।
ਨਵੀਂ ਦਿੱਲੀ : ਸ਼ਾਰਧਾ ਘਪਲੇ ਦੀ ਜਾਂਚ ਨੂੰ ਲੈ ਕੇ ਸੁਪਰੀਮ ਕੋਰਟ ਨੇ ਕੋਲਕੱਤਾ ਦੇ ਪੁਲਿਸ ਕਮਿਸ਼ਨਰ ਰਾਜੀਵ ਕੁਮਾਰ ਨੂੰ ਸੀਬੀਆਈ ਦੇ ਸਾਹਮਣੇ ਪੇਸ਼ ਹੋਣ ਦਾ ਹੁਕਮ ਦਿਤਾ। ਕੁਮਾਰ ਨੂੰ ਸ਼ਿਲਾਂਗ ਸਥਿਤ ਸੀਬੀਆਈ ਦੇ ਦਫ਼ਤਰ ਵਿਚ ਪੇਸ਼ ਹੋਣਾ ਪਵੇਗਾ। ਕੋਰਟ ਨੇ ਇਹ ਵੀ ਸਾਫ ਕੀਤਾ ਕਿ ਰਾਜੀਵ ਨੂੰ ਗ੍ਰਿਫਤਾਰ ਨਹੀਂ ਕੀਤਾ ਜਾਵੇਗਾ।
Saradha Chit Fund Scam
ਕੋਰਟ ਦੇ ਹੁਕਮਾਂ ਨੂੰ ਮਮਤਾ ਨੇ ਅਪਣੀ ਅਤੇ ਸੰਵਿਧਾਨ ਦੀ ਜਿੱਤ ਕਰਾਰ ਦਿਤਾ ਹੈ। ਦੱਸ ਦਈਏ ਕਿ ਐਤਵਾਰ ਨੂੰ ਸੀਬੀਆਈ ਦੀ ਟੀਮ ਰਾਜੀਵ ਕੋਲੋਂ ਪੁਛਗਿਛ ਕਰਨ ਕੋਲਕੱਤਾ ਪੁੱਜੀ ਸੀ। ਕੋਲਕੱਤਾ ਪੁਲਿਸ ਨੇ ਸੀਬੀਆਈ ਨੂੰ ਅਜਿਹਾ ਕਰਨ ਤੋਂ ਰੋਕ ਦਿਤਾ ਸੀ। ਸੀਬੀਆਈ ਦੀ ਕਾਰਵਾਈ ਨੂੰ ਲੈ ਕੇ ਮਮਤਾ ਬੈਨਰਜੀ ਧਰਨੇ 'ਤੇ ਬੈਠ ਗਈ ਸੀ। ਮਾਮਲੇ ਤੇ ਸੀਬੀਆਈ ਨੇ ਸੁਪਰੀਮ ਕੋਰਟ ਵਿਚ ਪਟੀਸ਼ਨ ਦਾਖਲ ਕੀਤੀ ਸੀ।
Rajeev Kumar
ਅਗਲੀ ਸੁਣਵਾਈ 20 ਫਰਵਰੀ ਨੂੰ ਹੋਵੇਗੀ। ਸੁਪਰੀਮ ਕਰੋਟ ਨੇ ਸੀਬੀਆਈ ਵੱਲੋਂ ਅਟਾਰਨੀ ਜਨਰਲ ਕੇਕੇ ਵੇਣੁਗੋਪਾਲ ਪੇਸ਼ ਹੋਏ। ਉਹਨਾਂ ਕਿਹਾ ਕਿ ਕੋਲਕੱਤਾ ਪੁਲਿਸ ਨੇ ਸ਼ਾਰਧਾ ਘਪਲੇ ਦੇ ਸਬੂਤਾਂ ਨਾਲ ਛੇੜਛਾੜ ਕੀਤੀ। ਅਟਾਰਨੀ ਜਨਰਲ ਨੇ ਦੱਸਿਆ ਕਿ ਪੱਛਮ ਬੰਗਾਲ ਸਰਕਾਰ ਨੇ ਘਪਲੇ ਦੀ ਜਾਂਚ ਲਈ ਵਿਸ਼ੇਸ਼ ਜਾਂਚ ਟੀਮ ਬਣਾਈ ਸੀ, ਕੁਮਾਰ ਇਸ ਦੇ ਮੁਖੀ ਸਨ।
KK Venugopal
ਕਾਂਗਰਸ ਨੇਤਾ ਅਭਿਸ਼ੇਕ ਮਨੂੰ ਸਿੰਘਵੀ ਨੇ ਰਾਜੀਵ ਕੁਮਾਰ ਵੱਲੋਂ ਪੈਰਵੀ ਕੀਤੀ। ਉਹਨਾਂ ਇਲਜ਼ਾਮ ਲਗਾਇਆ ਕਿ ਸੀਬੀਆਈ ਕੁਮਾਰ ਤੇ ਕਾਰਵਾਈ ਕਰ ਕੇ ਅਪਣੇ ਨੰਬਰ ਵਧਾਉਣਾ ਚਾਹੁੰਦੀ ਹੈ। ਸੁਪਰੀਮ ਕੋਰਟ ਨੇ ਕੁਮਾਰ ਨੂੰ ਮੇਘਾਲਿਆ ਦੇ ਸ਼ਿਲਾਂਘ ਸਥਿਤ ਸੀਬੀਆਈ ਦੇ ਦਫ਼ਤਰ ਵਿਚ ਪੇਸ਼ ਹੋਣ ਲਈ ਕਿਹਾ।
CBI
ਇਹ ਵੀ ਕਿਹਾ ਕਿ ਉਹਨਾਂ ਨੂੰ ਗ੍ਰਿਫਤਾਰ ਨਹੀਂ ਕੀਤਾ ਜਾਵੇਗਾ। ਸੁਪਰੀਮ ਕੋਰਟ ਨੇ ਸੀਬੀਆਈ ਦੀ ਉਲੰਘਣਾ ਪਟੀਸ਼ਨ 'ਤੇ ਬੰਗਾਲ ਦੇ ਮੁੱਖ ਸਕੱਤਰ, ਡੀਜੀਪੀ ਅਤੇ ਕੋਲਕੱਤਾ ਦੇ ਪੁਲਿਸ ਕਮਿਸ਼ਨਰ ਨੂੰ ਜਵਾਬ ਦੇਣ ਲਈ ਕਿਹਾ ਹੈ। ਇਹ ਜਵਾਬ 18 ਫਰਵਰੀ ਤੋਂ ਪਹਿਲਾਂ ਦੇਣਾ ਹੋਵੇਗਾ।