ਕੋਰੋਨਾ ਵਾਇਰਸ ਕਾਰਨ ਬਲਾਤਕਾਰ ਦਾ ਸ਼ਿਕਾਰ ਹੋਣੋਂ ਬਚੀ ਲੜਕੀ
Published : Feb 5, 2020, 5:15 pm IST
Updated : Feb 6, 2020, 8:29 am IST
SHARE ARTICLE
File Photo
File Photo

ਚੀਨ ਵਿਚ ਹੁਣ ਤੱਕ ਇਸ ਵਾਇਰਸ ਕਾਰਨ 427 ਤੋਂ ਜ਼ਿਆਦਾ ਲੋਕਾਂ ਦੀ ਮੌਤ ਹੋ ਚੁੱਕੀ ਹੈ। ਉਸੇ ਸਮੇਂ, 20,700 ਤੋਂ ਵੱਧ ਮਾਮਲਿਆਂ ਦੀ ਪੁਸ਼ਟੀ ਕੀਤੀ ਗਈ ਹੈ। 

ਬੀਜਿੰਗ: ਹਾਲ ਹੀ ਵਿਚ ਇਕ ਖਬਰ ਸਾਹਮਣੇ ਆਈ ਹੈ ਜਿਸ ਵਿਚ ਚੀਨ ਵਿਚ ਫੈਲੇ ਕੋਰੋਨਾ ਵਾਇਰਸ ਦੀ ਮਦਦ ਨਾਲ ਇਕ ਔਰਤ ਆਪਣੇ ਆਪ ਨੂੰ ਇਕ ਬਦਮਾਸ਼ ਤੋਂ ਬਚਾਉਣ ਵਿਚ ਕਾਮਯਾਬ ਹੋਈ ਜੋ ਉਸ ਨਾਲ ਬਲਾਤਕਾਰ ਕਰਨਾ ਚਾਹੁੰਦਾ ਸੀ। ਇਕ ਰਿਪੋਰਟ ਦੇ ਅਨੁਸਾਰ, ਚੀਨ ਵਿੱਚ ਇੱਕ ਵਿਅਕਤੀ ਔਰਤ ਦੇ ਘਰ ਵਿੱਚ ਦਾਖਲ ਹੋਇਆ ਅਤੇ ਉਸ ਨਾਲ ਬਲਾਤਕਾਰ ਕਰਨ ਦੀ ਕੋਸ਼ਿਸ਼ ਕਰ ਰਿਹਾ ਸੀ।

Corona Virus File Photo

ਇਸ ਤੋਂ ਬਾਅਦ ਔਰਤ ਨੇ ਆਦਮੀ ਨੂੰ ਦੱਸਿਆ ਕਿ ਉਹ ਵੁਹਾਨ ਦੀ ਹੈ ਅਤੇ ਕੋਰੋਨਾ ਵਾਇਰਸ ਦੀ ਸ਼ਿਕਾਰ ਹੈ। ਦਰਅਸਲ ਇਹ ਘਟਨਾ ਚੀਨ ਦੇ ਜਿੰਗਸ਼ੈਨ ਦੀ ਹੈ। ਪੁਲਿਸ ਦੇ ਅਨੁਸਾਰ, ਸ਼ੱਕੀ ਦੀ ਉਮਰ 25 ਸਾਲ ਹੈ ਅਤੇ ਉਸਦਾ ਨਾਮ Xiao ਹੈ, ਜੋ ਪਿਛਲੇ ਸ਼ੁੱਕਰਵਾਰ ਔਰਤ ਦੇ ਬੈਡਰੂਮ ਵਿੱਚ ਦਾਖਲ ਹੋਇਆ ਸੀ। ਜਿਵੇਂ ਹੀ ਉਸਨੇ ਔਰਤ ਨਾਲ ਬਲਾਤਕਾਰ ਕਰਨ ਦੀ ਕੋਸ਼ਿਸ਼ ਕੀਤੀ ਤਾਂ ਰੌਲਾ ਪਾਉਣ ਲੱਗੀ ਕਿ "ਮੈਂ ਹੁਣੇ ਵੁਹਾਨ ਤੋਂ ਵਾਪਸ ਆਈ ਹਾਂ ਅਤੇ ਮੈਂ ਕੋਰੋਨਾਵਾਇਰਸ ਤੋਂ ਪੀੜਤ ਹਾਂ।

Corona Virus File Photo

ਪੁਲਿਸ ਦੇ ਅਨੁਸਾਰ ਪੀੜਤ ਲੜਕੀ ਦਾ ਨਾਮ Yi ਹੈ। ਪੀੜਤ ਲੜਕੀ ਦੇ ਖਾਂਸੀ ਕਰਨ ਨਾਲ ਅਤੇ ਰੌਲਾ ਪਾਉਣ ਨਾਲ ਉਕਤ ਵਿਅਕਤੀ ਡਰ ਗਿਆ ਉੱਥੋਂ ਭੱਜ ਗਿਆ। ਘਟਨਾ ਤੋਂ ਤੁਰੰਤ ਬਾਅਦ, Yi ਨੇ ਪੁਲਿਸ ਨੂੰ ਬੁਲਾਇਆ ਅਤੇ ਸ਼ਿਕਾਇਤ ਦਰਜ ਕਰਵਾਈ। ਹਾਲਾਂਕਿ, ਪੁਲਿਸ ਨੇ ਕਿਹਾ ਕਿ ਦੋਸ਼ੀ ਨੂੰ ਲੱਭਣਾ ਉਨ੍ਹਾਂ ਲਈ ਬਹੁਤ ਮੁਸ਼ਕਲ ਹੈ ਕਿਉਂਕਿ ਕੋਰੋਨਾਵਾਇਰਸ ਕਾਰਨ ਸਾਰੇ ਲੋਕਾਂ ਨੇ ਮਖੌਟੇ ਪਹਿਨੇ ਹੋਏ ਹਨ।

Corona VirusFile Photo

ਇਸ ਤੋਂ ਬਾਅਦ Xiao ਖੁਦ ਆਪਣੇ ਪਿਤਾ ਨਾਲ ਸੋਮਵਾਰ ਨੂੰ ਥਾਣੇ ਪਹੁੰਚ ਗਿਆ ਅਤੇ ਆਪਣਾ ਜੁਰਮ ਕਬੂਲਿਆ। ਇਸ ਤੋਂ ਬਾਅਦ ਪੁਲਿਸ ਨੇ Xiao ਨੂੰ ਹਿਰਾਸਤ ਵਿਚ ਲੈ ਲਿਆ। ਦੱਸ ਦਈਏ ਕਿ ਚੀਨ ਵਿਚ ਹੁਣ ਤੱਕ ਇਸ ਵਾਇਰਸ ਕਾਰਨ 427 ਤੋਂ ਜ਼ਿਆਦਾ ਲੋਕਾਂ ਦੀ ਮੌਤ ਹੋ ਚੁੱਕੀ ਹੈ। ਉਸੇ ਸਮੇਂ, 20,700 ਤੋਂ ਵੱਧ ਮਾਮਲਿਆਂ ਦੀ ਪੁਸ਼ਟੀ ਕੀਤੀ ਗਈ ਹੈ। 

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

'ਜਿਹੜੀਆਂ ਮੈਂ ਪਿੰਨੀਆਂ ਬਣਾ ਕੇ ਲੈ ਕੇ ਗਈ ਜਰਮਨ, ਜਿਸ ਜਿਸ ਨੇ ਖਾਧੀਆਂ ਲੜ ਰਿਹਾ ਜ਼ਿੰਦਗੀ ਅਤੇ ਮੌਤ ਦੀ ਲੜਾਈ !

06 Feb 2026 3:07 PM

'ਮੁੱਛਾਂ ਨੂੰ ਜਿੰਨੇ ਮਰੋੜੇ ਦੇਣੇ ਨੇ ਦੇ ਲਵੇ, ਮੈਂ ਕਿਹੜਾ ਚੂੜੀਆਂ ਪਾਈਆਂ' | Talbir Gill Interview On Majithia

05 Feb 2026 3:00 PM

ਇੱਕੋ ਪਿੰਡ ਦੇ ਮੁੰਡਾ ਕੁੜੀ ਨੇ ਆਪਸ 'ਚ ਕੀਤਾ ਵਿਆਹ, ਦੇਖੋ ਪੁਲਿਸ ਨੇ ਕੀ ਕਿਹਾ ?

05 Feb 2026 2:58 PM

ਸੰਸਦ ਬਾਹਰ ਰਵਨੀਤ ਬਿੱਟੂ ਤੇ ਰਾਹੁਲ ਗਾਂਧੀ ਦੀ ਬਹਿਸ ਨਾਲ਼ ਗਰਮਾਈ ਸਿਆਸਤ,

04 Feb 2026 3:11 PM

ਰਾਹੁਲ ਦੇ ਗੱਦਾਰ ਵਾਲੇ ਬਿਆਨ ਮਗਰੋਂ ਭੜਕੇ ਰਵਨੀਤ ਬਿੱਟੂ

04 Feb 2026 3:10 PM
Advertisement