
ਜੇਲ੍ਹ ਮੰਤਰੀ ਰਣਜੀਤ ਸਿੰਘ ਚੌਟਾਲਾ ਨੇ ਕਿਹਾ ਕਿ ਰਾਮ ਰਹੀਮ...
ਰੋਹਤਕ: ਹਰਿਆਣਾ ਦੇ ਰੋਹਤਕ ਦੇ ਸੁਨਾਰਿਆ ਜੇਲ੍ਹ ਵਿਚ ਬੰਦ ਕੈਦੀਆਂ ਨੂੰ ਜ਼ੀਰੋ ਬਜਟ ਕੁਦਰਤੀ ਖੇਤੀ ਵਿਚ ਸਿਖਲਾਈ ਦਿੱਤੀ ਗਈ। ਇਹ ਸਿਖਲਾਈ ਪ੍ਰੋਗਰਾਮ ਗੁਜਰਾਤ ਦੇ ਰਾਜਪਾਲ ਆਚਾਰਿਆ ਦੇਵਵਰਤ ਅਤੇ ਰਾਜ ਜੇਲ੍ਹ ਮੰਤਰੀ ਰਣਜੀਤ ਸਿੰਘ ਚੌਟਾਲਾ ਦੀ ਹਾਜ਼ਰੀ ਵਿਚ ਹੋਇਆ। ਪਰ ਇਸ ਵਿਚ ਰਾਮ ਰਹੀਮ ਨੂੰ ਸ਼ਾਮਲ ਨਹੀਂ ਕੀਤਾ ਗਿਆ। ਰਾਮ ਰਹੀਮ ਨੂੰ ਸ਼ਾਮਲ ਨਾ ਕੀਤੇ ਜਾਣ ਤੇ ਜੇਲ੍ਹ ਮੰਤਰੀ ਨੇ ਸੁਰੱਖਿਆ ਕਾਰਨਾਂ ਨੂੰ ਇਸ ਦੀ ਵਜ੍ਹ ਦੱਸਿਆ ਹੈ।
Ram Rahim
ਜੇਲ੍ਹ ਮੰਤਰੀ ਰਣਜੀਤ ਸਿੰਘ ਚੌਟਾਲਾ ਨੇ ਕਿਹਾ ਕਿ ਰਾਮ ਰਹੀਮ ਨੂੰ ਬੱਬਰ ਖਾਲਸਾ ਅਤੇ ਅੰਤਰਰਾਸ਼ਟਰੀ ਅਤਿਵਾਦੀ ਤੋਂ ਖ਼ਤਰਾ ਹੈ। ਰਾਮ ਰਹੀਮ ਨੂੰ ਉਹਨਾਂ ਤੋਂ ਧਮਕੀ ਦਿੱਤੀ ਗਈ ਹੈ। ਇਹ ਸਾਰਾ ਕੁੱਝ ਗ੍ਰਹਿ ਵਿਭਾਗ ਭਾਰਤ ਸਰਕਾਰ ਦੇ ਨੋਟਿਸ ਵਿਚ ਹੈ। ਉਹਨਾਂ ਕਿਹਾ ਕਿ ਇਸ ਸਮੇਂ ਕੋਈ ਫ਼ੈਸਲਾ ਨਹੀਂ ਲੈ ਸਕਦੇ ਇਸ ਲਈ ਸੁਰੱਖਿਆ ਕਰ ਕੇ ਰਾਮ ਰਹੀਮ ਨੂੰ ਹੋਰਨਾਂ ਕੈਦੀਆਂ ਤੋਂ ਵੱਖ ਰੱਖਿਆ ਗਿਆ ਹੈ।
Ram Rahim and Hanipreet
ਇਸ ਦੌਰਾਨ ਰਣਜੀਤ ਸਿੰਘ ਚੌਟਾਲਾ ਨੇ ਹਰਿਆਣਾ ਸਰਕਾਰ ਦੇ 100 ਦਿਨ ਦੇ ਕਾਰਜਕਾਲ ਤੇ ਕਿਹਾ ਕਿ 100 ਦਿਨ ਬਹੁਤ ਘਟ ਹੁੰਦੇ ਹਨ ਪਰ ਫਿਰ ਵੀ ਸਰਕਾਰ ਜਨਤਾ ਨੂੰ ਹਰ ਸੁਵਿਧਾ ਦੇਣ ਲਈ ਵਚਨਬੱਧ ਹੈ। ਉਹਨਾਂ ਕਿਹਾ ਕਿ ਬਜਟ ਸੈਸ਼ਨ ਵਿਚ ਵਿਧਾਇਕਾਂ ਦੀ ਰਾਏ ਜਾਣਨ ਲਈ ਪ੍ਰੀ-ਬਜਟ ਸੈਸ਼ਨ ਬੁਲਾਉਣ ਤੇ ਮੁੱਖ ਮੰਤਰੀ ਮਨੋਹਰ ਲਾਲ ਖੱਟੜ ਨੇ ਚੰਗੀ ਪਹਿਲ ਕੀਤੀ ਹੈ।
Ram Rahim
ਦਸ ਦਈਏ ਕਿ ਪੰਚਕੂਲਾ ਦੀ ਅਦਾਲਤ ਨੇ ਗੁਰਮੀਤ ਰਾਮ ਰਹੀਮ ਨੂੰ ਉਸ ਦੇ ਆਸ਼ਰਮ ਵਿਚ ਰਹਿਣ ਵਾਲੀ ਸਾਧਵੀ ਨਾਲ ਬਲਾਤਕਾਰ ਅਤੇ ਪੱਤਰਕਾਰ ਹੱਤਿਆਕਾਂਡ ਦਾ ਦੋਸ਼ੀ ਠਹਿਰਾਉਂਦੇ ਹੋਏ ਉਸ ਨੂੰ ਵੀਹ ਸਾਲ ਦੀ ਸਜ਼ਾ ਸੁਣਾਈ ਹੈ। ਮਾਮਲਾ 2002 ਦਾ ਹੈ ਜਦੋਂ ਇੱਕ ਕਥਿਤ ਸਾਧਵੀ ਨੇ ਤਤਕਾਲੀਨ ਪ੍ਰਧਾਨ ਮੰਤਰੀ ਅਟਲ ਬਿਹਾਰੀ ਵਾਜਪਾਈ ਅਤੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਮੁੱਖ ਜੱਜ ਨੂੰ ਇੱਕ ਚਿੱਠੀ ਲਿਖ ਕੇ ਗੁਰਮੀਤ ਰਾਮ ਰਹੀਮ ਉੱਤੇ ਸਰੀਰਕ ਸ਼ੋਸ਼ਣ ਕਰਨ ਦਾ ਦੋਸ਼ ਲਗਾਇਆ ਸੀ।
Ram Rahim
ਮਾਮਲੇ ਦੀ ਗੰਭੀਰਤਾ ਨੂੰ ਦੇਖਦੇ ਹੋਏ ਅਦਾਲਤ ਨੇ ਜਾਂਚ ਦੀ ਜ਼ਿੰਮੇਵਾਰੀ ਸੀਬੀਆਈ ਨੂੰ ਸੌਂਪ ਦਿੱਤੀ ਸੀ। 10 ਜੁਲਾਈ 2002 ਨੂੰ ਡੇਰਾ ਸੱਚਾ ਸੌਦਾ ਦੇ ਪ੍ਰਬੰਧਕ ਸਮਿਤੀ ਦੇ ਮੈਂਬਰ ਰਹੇ ਕੁਰੂਕਸ਼ੇਤਰ ਦੇ ਰਣਜੀਤ ਸਿੰਘ ਦਾ ਕਤਲ ਹੋ ਗਿਆ ਸੀ। ਇਸ ਦਾ ਦੋਸ਼ ਵੀ ਡੇਰਾ ਮੁਖੀ 'ਤੇ ਲੱਗਿਆ ਅਤੇ ਇਹ ਕੇਸ ਅਦਾਲਤ ਵਿੱਚ ਵਿਚਾਰ ਅਧੀਨ ਹੈ।
24 ਅਕਤੂਬਰ, 2002 ਨੂੰ ਸਿਰਸਾ ਤੋਂ ਛਪਦੇ 'ਪੂਰਾ ਸੱਚਾ' ਨਾਂ ਦੇ ਅਖ਼ਬਾਰ ਦੇ ਸੰਪਾਦਕ ਰਾਮ ਚੰਦਰ ਛਤਰਪਤੀ ਨੂੰ ਉਨ੍ਹਾਂ ਦੇ ਘਰ ਦੇ ਬਾਹਰ ਹੀ ਗੋਲੀਆਂ ਮਾਰ ਦਿੱਤੀਆਂ ਗਈਆਂ। ਗੰਭੀਰ ਰੂਪ ਵਿਚ ਜ਼ਖਮੀ ਛਤਰਪਤੀ ਦੀ 21 ਅਕਤੂਬਰ 2002 ਨੂੰ ਮੌਤ ਹੋ ਗਈ। ਇਸ ਕਤਲ ਦਾ ਦੋਸ਼ ਵੀ ਡੇਰਾ ਮੁਖੀ ਉੱਤੇ ਲੱਗਿਆ ਅਤੇ ਇਹ ਕੇਸ ਵੀ ਅਦਾਲਤ ਦੇ ਵਿਚਾਰ ਅਧੀਨ ਹੈ।
Punjabi News ਨਾਲ ਜੁੜੀ ਹੋਰ ਅਪਡੇਟ ਲਗਾਤਾਰ ਹਾਸਲ ਕਰਨ ਲਈ ਸਾਨੂੰ Facebook ਤੇ ਲਾਈਕ Twitter ਤੇ follow ਕਰੋ।