ਲੰਮੀ ਪਾਰੀ ਖੇਡਣ ਦੇ ਰੌਅ 'ਚ ਕਿਸਾਨ ਜਥੇਬੰਦੀਆਂ, ਜਵਾਬੀ ਤਿਆਰੀਆਂ ਨੇ ਛੁਟਾਏ ਸਰਕਾਰ ਦੇ ਪਸੀਨੇ
Published : Feb 5, 2021, 6:00 pm IST
Updated : Feb 5, 2021, 6:27 pm IST
SHARE ARTICLE
 Farmers Protest
Farmers Protest

ਰਾਸ਼ਟਰੀ ਤੇ ਰਾਜ ਮਾਰਗਾਂ ਨੂੰ ਭਲਕੇ ਤਿੰਨ ਘੰਟੇ ਲਈ ਜਾਮ ਕਰਨ ਦਾ ਐਲਾਨ

ਨਵੀਂ ਦਿੱਲੀ : ਦਿੱਲੀ ਦੀਆਂ ਬਰੂਹਾਂ ‘ਤੇ ਚੱਲ ਰਿਹਾ ਕਿਸਾਨੀ ਅੰਦੋਲਨ ਦੇਸ਼ ਦੇ ਕੋਨੇ-ਕੋਨੇ ਤਕ ਪਹੁੰਚ ਬਣਾਉਣ ਵੱਲ ਵਧਣ ਲੱਗਾ ਹੈ। 26/1 ਦਾ ਵੱਡਾ ਝਟਕਾ ਅੰਦੋਲਨ ਨੂੰ ਹੋਰ ਰਵਾਨਗੀ ਅਤੇ ਵਿਸ਼ਾਲਤਾ ਦਿਵਾ ਗਿਆ ਹੈ। 6 ਫਰਵਰੀ ਨੂੰ ਦਿਤੀ ਬੰਦ ਦੀ ਕਾਲ ਤਹਿਤ ਦੇਸ਼ ਭਰ ਦੇ ਰਾਸ਼ਟਰੀ ਅਤੇ ਰਾਜਾਂ ਦੇ ਰਾਜ ਮਾਰਗਾਂ ਨੂੰ ਦੁਪਹਿਰ 12 ਵਜੇ ਤੋਂ 3 ਵਜੇ ਤਕ ਤਿੰਨ ਘੰਟੇ ਲਈ ਜਾਮ ਕੀਤਾ ਜਾਵੇਗਾ। ਇਸ ਵਾਰ ਦਿੱਲੀ ਐੱਨ.ਸੀ.ਆਰ. ਨੂੰ ਇਸ ਚੱਕਾ ਜਾਮ ਤੋਂ ਬਾਹਰ ਰੱਖਿਆ ਗਿਆ ਹੈ। ਇਸ ਇਲਾਕੇ ਅੰਦਰ ਕੋਈ ਚੱਕਾ ਜਾਮ ਪ੍ਰੋਗਰਾਮ ਨਹੀਂ ਹੋਵੇਗਾ ਕਿਉਂਕਿ ਸਾਰੇ ਧਰਨਿਆਂ ਕਰਕੇ ਪਹਿਲਾਂ ਹੀ ਇਕ ਚੱਕਾ ਜਾਮ ਲੱਗਾ ਹੋਇਆ ਹੈ।

Delhi PoliceDelhi Police

ਦਿੱਲੀ ਵਿਚ ਦਾਖਲ ਹੋਣ ਲਈ ਸਾਰੀਆਂ ਸੜਕਾਂ ਖੁੱਲੀਆਂ ਰਹਿਣਗੀਆਂ ਸਿਵਾਏ ਉਨਾਂ ਦੇ, ਜਿੱਥੇ ਪਹਿਲਾਂ ਹੀ ਧਰਨੇ ਲੱਗੇ ਹੋਏ ਨੇ। ਚੱਕਾ ਜਾਮ ਪ੍ਰੋਗਰਾਮ 3 ਵਜੇ 1 ਮਿੰਟ ਤਕ ਵਾਹਨ ਦਾ ਹੋਰਨ ਵਜਾ ਕੇ ਕਿਸਾਨਾਂ ਏਕਤਾ ਦਾ ਸੰਦੇਸ਼ਾਂ ਦਿੰਦਿਆ ਹੋਇਆ ਪੂਰਾ ਹੋਵੇਗਾ। ਕਾਬਲੇਗੌਰ ਹੈ ਕਿ ਭਾਵੇਂ ਕਿਸਾਨ ਜਥੇਬੰਦੀਆਂ ਵਲੋਂ ਦਿੱਲੀ ਨੂੰ ਭਲਕੇ ਵਾਲੇ ਐਕਸ਼ਨ ਤੋਂ ਬਾਹਰ ਰੱਖਿਆ ਗਿਆ ਹੈ, ਪਰ ਦਿੱਲੀ ਪੁਲਿਸ ਵਲੋਂ ਕਿਸਾਨਾਂ ਦੀ ਵਧਦੀ ਗਿਣਤੀ ਦੇ ਮੱਦੇਨਜ਼ਰ ਅਗਾਊਂ ਪ੍ਰਬੰਧ ਕੀਤੇ ਜਾ ਰਹੇ ਹਨ। ਦਿੱਲੀ ਅੰਦਰ ਥਾਂ-ਥਾਂ ਬੇਰੀਗੇਟ ਕਰ ਕੇ ਸੁਰੱਖਿਆ ਪ੍ਰਬੰਧਾਂ ਨੂੰ ਪੁਖਤਾ ਕੀਤਾ ਜਾ ਰਿਹਾ ਹੈ।

Delhi PoliceDelhi Police

ਦਰਅਸਲ ਯੂਪੀ, ਰਾਜਸਥਾਨ ਅਤੇ ਹਰਿਆਣਾ ਅੰਦਰ ਹੋ ਰਹੀਆਂ ਮਹਾਂ ਪੰਚਾਇਤਾਂ ਵਿਚ ਕਿਸਾਨਾਂ ਦੇ ਵੱਡੇ ਇਕੱਠਾਂ ਨੂੰ ਵੇਖਦਿਆਂ ਕੇਂਦਰ ਸਰਕਾਰ ਨੂੰ ਹੱਥਾਂ-ਪੈਰਾਂ ਦੀ ਪਈ ਹੋਈ ਹੈ। ਹਰਿਆਣਾ ਵਿਖੇ ਹੋਈ ਮਹਾਂਪੰਚਾਇਤ ਦੌਰਾਨ ਕਿਸਾਨ ਆਗੂ ਰਾਕੇਸ਼ ਟਿਕੈਤ ਨੇ ਖੇਤੀ ਕਾਨੂੰਨਾਂ ਦੀ ਮੰਗ ਨਾ ਮੰਨੇ ਜਾਣ ਦੀ ਸੂਰਤ ਵਿਚ ਗੱਦੀ ਵਾਪਸੀ ਦੀ ਮੰਗ ਸਬੰਧੀ ਦਿੱਤੇ ਸੰਕੇਤ ਨੇ ਵੀ ਸਰਕਾਰ ਨੂੰ ਚਿੰਤਾ ਵਿਚ ਪਾ ਦਿਤਾ ਹੈ।

delhi borders sealeddelhi borders sealed

ਪਿਛਲੇ 72 ਦਿਨਾਂ ਤੋਂ ਲਾਗਾਤਾਰ ਚੱਲ ਰਹੇ ਧਰਨੇ ਪ੍ਰਦਰਸ਼ਨਾਂ ਦੌਰਾਨ ਹੁਣ ਤਕ ਪੌਣੇ-2 ਸੌ ਦੇ ਕਰੀਬ ਕਿਸਾਨ ਆਪਣੀ ਜਾਨ ਤੋਂ ਹੱਥ ਧੋ ਬੈਠੇ ਹਨ। ਦੂਜੇ ਪਾਸੇ ਬੀਤੇ ਕੱਲ੍ਹ ਇਕ ਸਮਾਗਮ ਦੌਰਾਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਖੇਤੀ ਕਾਨੂੰਨਾਂ ਨੂੰ ਕਿਸਾਨਾਂ ਲਈ ਫਾਇਦੇਮੰਦ ਦੱਸ ਚੁਕੇ ਹਨ। ਇਸੇ ਤਰ੍ਹਾਂ ਅੱਜ ਖੇਤੀਬਾੜੀ ਮੰਤਰੀ ਨਰਿੰਦਰ ਤੋਮਰ ਨੇ ਵੀ ਖੇਤੀ ਕਾਨੂੰਨਾਂ ਕਿਸਾਨਾਂ ਲਈ ਲਾਹੇਵੰਦ ਦਸਦਿਆਂ ਕਾਂਗਰਸ ‘ਤੇ ਤਿੱਖੇ ਹਮਲੇ ਕੀਤੇ ਹਨ।

delhi borders sealeddelhi borders sealed

ਦਿੱਲੀ ਦੇ ਬਾਰਡਰਾਂ ‘ਤੇ ਕੀਤੀ ਜਾ ਰਹੀ ਕਿੱਲਾਬੰਦੀ ਅਤੇ ਸਰਕਾਰੀ ਧਿਰ ਵਲੋਂ ਖੇਤੀ ਕਾਨੂੰਨਾਂ ਨੂੰ ਕਿਸਾਨਾਂ ਲਈ ਸਹੀ ਸਾਬਤ ਕਰਨ ਦੀਆਂ ਕੋਸ਼ਿਸ਼ਾਂ ਸਦਕਾ ਨੇੜ-ਭਵਿੱਖ ਵਿਚ ਮਸਲੇ ਦਾ ਹੱਲ ਨਿਕਲਦਾ ਵਿਖਾਈ ਨਹੀਂ ਦੇ ਰਿਹਾ। ਇਹੀ ਕਾਰਨ ਹੈ ਕਿ ਹੁਣ ਕਿਸਾਨ ਜਥੇਬੰਦੀਆਂ ਵੀ ਸੰਘਰਸ਼ ਦੇ ਅਕਤੂਬਰ ਤਕ ਖਿੱਚਣ ਦੀ ਗੱਲ ਕਹਿਣ ਲੱਗੀਆਂ ਹਨ ਅਤੇ ਕੇਂਦਰ ਸਰਕਾਰ ਦੇ ਤੇਵਰ ਵੀ ਫਿਲਹਾਲ ਕਿਸਾਨਾਂ ਦਾ ਦਮ-ਖਮ ਨੂੰ ਹੋਰ ਪਰਖਣ ਵਾਲੇ ਹਨ।

Location: India, Delhi, New Delhi

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਮਾਸਟਰ ਸਲੀਮ ਦੇ ਪਿਤਾ ਪੂਰਨ ਸ਼ਾਹ ਕੋਟੀ ਦਾ ਹੋਇਆ ਦੇਹਾਂਤ

22 Dec 2025 3:16 PM

328 Missing Guru Granth Sahib Saroop : '328 ਸਰੂਪ ਅਤੇ ਗੁਰੂ ਗ੍ਰੰਥ ਸਾਹਿਬ ਕਦੇ ਚੋਰੀ ਨਹੀਂ ਹੋਏ'

21 Dec 2025 3:16 PM

faridkot Rupinder kaur Case : 'ਪਤੀ ਨੂੰ ਮਾਰਨ ਵਾਲੀ Rupinder kaur ਨੂੰ ਜੇਲ੍ਹ 'ਚ ਵੀ ਕੋਈ ਪਛਤਾਵਾ ਨਹੀਂ'

21 Dec 2025 3:16 PM

Rana Balachauria: ਪ੍ਰਬਧੰਕਾਂ ਨੇ ਖੂਨੀ ਖ਼ੌਫ਼ਨਾਕ ਮੰਜ਼ਰ ਦੀ ਦੱਸੀ ਇਕੱਲੀ-ਇਕੱਲੀ ਗੱਲ,Mankirat ਕਿੱਥੋਂ ਮੁੜਿਆ ਵਾਪਸ?

20 Dec 2025 3:21 PM

''ਪੰਜਾਬ ਦੇ ਹਿੱਤਾਂ ਲਈ ਜੇ ਜ਼ਰੂਰੀ ਹੋਇਆ ਤਾਂ ਗਠਜੋੜ ਜ਼ਰੂਰ ਹੋਵੇਗਾ'', ਪੰਜਾਬ ਭਾਜਪਾ ਪ੍ਰਧਾਨ ਸੁਨੀਲ ਜਾਖੜ ਦਾ ਬਿਆਨ

20 Dec 2025 3:21 PM
Advertisement