
ਕੇਂਦਰੀ ਰਿਜ਼ਰਵ ਪੁਲਿਸ ਬਲ ਦੀਆਂ 31 ਕੰਪਨੀਆਂ ਦੀ ਤਾਇਨਾਤੀ ਨੂੰ ਦੋ ਹਫ਼ਤਿਆਂ ਲਈ ਵਧਾ ਦਿੱਤਾ ਗਿਆ
ਨਵੀਂ ਦਿੱਲੀ: ਮੋਦੀ ਸਰਕਾਰ ਦੇ ਨਵੇਂ ਖੇਤੀਬਾੜੀ ਕਾਨੂੰਨਾਂ ਦੇ ਵਿਰੁੱਧ ਦੇਸ਼ ਦੀ ਰਾਜਧਾਨੀ ਦਿੱਲੀ ਵਿੱਚ ਕਰੀਬ ਢਾਈ ਮਹੀਨੇ ਤੋਂ ਕਿਸਾਨ ਅੰਦੋਲਨ ਚੱਲ ਰਿਹਾ ਹੈ। ਕੱਲ੍ਹ ਦਿੱਲੀ ਤੋਂ ਇਲਾਵਾ ਐਨਸੀਆਰ ਸਮੇਤ ਦੇਸ਼ ਭਰ ਵਿੱਚ ਕਿਸਾਨ ਚੱਕਾ ਜਾਮ ਕਰਨਗੇ।
Farmers Protest
ਸੰਯੁਕਤ ਕਿਸਾਨ ਮੋਰਚੇ ਨੇ ਕੱਲ੍ਹ ਦੁਪਹਿਰ 12 ਤੋਂ 3 ਵਜੇ ਤੱਕ ਰਾਸ਼ਟਰੀ ਰਾਜਧਾਨੀ ਖੇਤਰ (ਐਨਸੀਆਰ) ਵਿੱਚ ਕਿਸਾਨਾਂ ਨੇ ਚੱਕਾ ਜਾਮ ਕਰਨ ਐਲਾਨ ਕੀਤਾ ਹੈ। ਇਸ ਦੇ ਨਾਲ ਹੀ ਪ੍ਰਸ਼ਾਸਨ ਵੀ ਕਿਸੇ ਅਣਸੁਖਾਵੀਂ ਘਟਨਾ ਤੋਂ ਬਚਣ ਲਈ ਤਿਆਰੀਆਂ ਕਰ ਰਿਹਾ ਹੈ।
Farmers Protest
ਕੇਂਦਰੀ ਰਿਜ਼ਰਵ ਪੁਲਿਸ ਬਲ (ਸੀਆਰਪੀਐਫ) ਦੀਆਂ 31 ਕੰਪਨੀਆਂ ਦੀ ਤਾਇਨਾਤੀ ਨੂੰ ਦਿੱਲੀ-ਐਨਸੀਆਰ ਵਿੱਚ ਦੋ ਹਫ਼ਤਿਆਂ ਲਈ ਵਧਾ ਦਿੱਤਾ ਗਿਆ ਹੈ। ਦਿੱਲੀ ਵਿੱਚ ਤਾਇਨਾਤ ਸਾਰੀਆਂ ਸੀਆਰਪੀਐਫ ਯੂਨਿਟਾਂ ਨੂੰ ਆਪਣੀਆਂ ਬੱਸਾਂ ਵਿੱਚ ਲੋਹੇ ਦਾ ਜਾਲ ਪਾਉਣ ਲਈ ਕਿਹਾ ਗਿਆ ਹੈ।