ਸੰਯੁਕਤ ਕਿਸਾਨ ਮੋਰਚਾ ਵੱਲੋਂ 6 ਫਰਵਰੀ ਨੂੰ ਚੱਕਾ ਜਾਮ ਦਾ ਸੱਦਾ, ਹਦਾਇਤਾਂ ਕੀਤੀਆਂ ਜਾਰੀ
Published : Feb 5, 2021, 5:28 pm IST
Updated : Feb 5, 2021, 5:28 pm IST
SHARE ARTICLE
Farmers
Farmers

ਕੌਮੀ ਤੇ ਰਾਜ ਮਾਰਗਾਂ ਨੂੰ 12 ਤੋਂ 3 ਵਜੇ ਤੱਕ ਜਾਮ ਕਰਨ ਦਾ ਸੱਦਾ

ਸੰਯੁਕਤ ਕਿਸਾਨ ਮੋਰਚਾ ਵਲੋਂ 6 ਫਰਵਰੀ ਲਈ ਚੱਕਾ ਜਾਮ ਦਾ ਸੱਦਾ ਦਿੱਤਾ ਗਿਆ ਹੈ। ਇਸ ਸਬੰਧ ਵਿਚ ਕੁਝ ਅਹਿਮ ਦਿਸ਼ਾ ਨਿਰਦੇਸ਼ ਜਾਰੀ ਕੀਤੇ ਜਾ ਰਹੇ ਹਨ। ਅਸੀਂ ਲੋਕਾਂ ਨੂੰ ਅਪੀਲ ਕਰਦੇ ਹਾਂ ਕਿ ਉਹ ਇਸ ਵਿੱਚ ਸਾਡਾ ਸਹਿਯੋਗ ਕਰਨ।

 1. ਦੇਸ਼ ਭਰ ਦੇ ਰਾਸ਼ਟਰੀ ਅਤੇ ਰਾਜਾਂ ਦੇ ਰਾਜ ਮਾਰਗਾਂ ਨੂੰ ਦੁਪਹਿਰ 12 ਵਜੇ ਤੋਂ 3 ਵਜੇ ਤੱਕ ਜਾਮ ਕੀਤਾ ਜਾਵੇਗਾ।

 2. ਐਮਰਜੈਂਸੀ ਅਤੇ ਜ਼ਰੂਰੀ ਸੇਵਾਵਾਂ ਜਿਵੇਂ ਐਂਬੂਲੈਂਸ, ਸਕੂਲ ਬੱਸ ਆਦਿ ਰੋਕਿਆਂ ਨਹੀਂ ਜਾਣਗੀਆਂ।

 3. ਚੱਕਾ ਜਾਮ ਪੂਰੀ ਤਰ੍ਹਾਂ ਸ਼ਾਂਤਮਈ ਅਤੇ ਅਹਿੰਸਕ ਰਹੇਗਾ। ਪ੍ਰਦਰਸ਼ਨਕਾਰੀਆਂ ਨੂੰ ਅਪੀਲ ਕੀਤੀ ਜਾਂਦੀ ਹੈ ਕਿ ਉਹ ਸਰਕਾਰੀ ਅਫਸਰਾਂ, ਮੁਲਾਜ਼ਮਾਂ ਜਾਂ ਆਮ ਨਾਗਰਿਕਾਂ ਨਾਲ ਕਿਸੇ ਵੀ ਟਕਰਾਅ ਵਿੱਚ ਹਿੱਸਾ ਨਾ ਲੈਣ।

4. ਦਿੱਲੀ ਐੱਨ.ਸੀ.ਆਰ. ਵਿਚ ਕੋਈ ਚੱਕਾ ਜਾਮ ਪ੍ਰੋਗਰਾਮ ਨਹੀਂ ਹੋਵੇਗਾ ਕਿਉਂਕਿ ਸਾਰੇ ਧਰਨਿਆਂ ਕਰਕੇ ਪਹਿਲਾਂ ਹੀ ਇਕ ਚੱਕਾ ਜਾਮ ਲੱਗਾ ਹੋਇਆ ਹੈ। ਦਿੱਲੀ ਵਿੱਚ ਦਾਖਲ ਹੋਣ ਲਈ ਸਾਰੀਆਂ ਸੜਕਾਂ ਖੁੱਲੀਆਂ ਰਹਿਣਗੀਆਂ ਸਿਵਾਏ ਉਨਾਂ ਦੇ, ਜਿਥੇ ਪਹਿਲਾਂ ਹੀ ਧਰਨੇ ਲੱਗੇ ਹੋਏ ਨੇ।

 5. ਚੱਕਾ ਜਾਮ ਪ੍ਰੋਗਰਾਮ 3 ਵਜੇ 1 ਮਿੰਟ ਤੱਕ ਵਾਹਨ ਦਾ ਹੋਰਨ ਬਜਾਕੇ ਕਿਸਾਨਾਂ ਏਕਤਾ ਦਾ ਸੰਦੇਸ਼ਾਂ ਦਿੰਦਿਆ ਹੋਇਆ ਪੁਰਾ ਹੋਵੇਗਾ। ਅਸੀਂ ਆਮ ਲੋਕਾਂ ਨੂੰ ਵੀ ਦੁਪਹਿਰ 3 ਵਜੇ ਸ਼ਾਮਲ ਹੋਣ ਦੀ ਅਪੀਲ ਕਰਦੇ ਹਾਂ ਤਾਂ ਜੋ ਉਹ ਅੰਨ ਦਾਤਾ ਨਾਲ ਆਪਣਾ ਸਮਰਥਨ ਅਤੇ ਏਕਤਾ ਦਾ ਇਜ਼ਹਾਰ ਕਰਨ।

 ਡਾ ਦਰਸ਼ਨ ਪਾਲ
ਸਯੁੰਕਤ ਕਿਸਾਨ ਮੋਰਚਾ
 9417269294

Location: India, Delhi, New Delhi

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਕਾਕਾ ਬਰਾੜ ਨੂੰ ਕਮਜ਼ੋਰ ਦੱਸਣ ਵਾਲਿਆਂ ਨੂੰ Goldy Kamboj ਦਾ ਜਵਾਬ"ਇੱਕ ਆਮ ਇਨਸਾਨ ਇਨ੍ਹਾਂ ਨੂੰ ਸਹਿਣ ਨਹੀਂ ਹੋ ਰਿਹਾ"

24 May 2024 4:29 PM

Sukhpal Khaira ਤੇ Manish Tewari ਦੇ ਬਿਆਨਾਂ 'ਤੇ ਖਜ਼ਾਨਾ ਮੰਤਰੀ ਦਾ ਜਵਾਬ, "ਦੇਸ਼ ਨੂੰ ਪਾੜਨ ਵਾਲੇ ਬਿਆਨ ਨਾ ਦਿੱਤੇ

24 May 2024 2:19 PM

Beant Singh ਦੇ ਪੁੱਤਰ ਦਾ Hans Raj Hans ਤੇ Karamjit Anmol ਨੂੰ Challenge, ਕਿਸੇ ਅਕਾਲੀ ਦਲ ਨਾਲ ਕਿਉਂ ਨਹੀਂ..

24 May 2024 2:13 PM

Amritpal ਬਾਰੇ ਦੇਖੋ Khadur Sahib ਦੇ ਆਮ ਲੋਕ ਕੀ ਕਹਿੰਦੇਹਵਾ ਹਵਾਈ ਨਹੀਂ ਗਰਾਉਂਡ ਤੋਂ ਦੇਖੋ ਕਿਹੜਾ ਲੀਡਰ ਮਜਬੂਤ

24 May 2024 1:00 PM

PM ਦਾ ਵਿਰੋਧ ਕਰਨ ਵਾਲੇ ਕੌਣ ਸਨ ? Pratap Bajwa ਨੇ ਕਿਉਂ ਚਲਾਇਆ ਰੋਡ ਰੋਲਰ ਕਿਸਨੇ ਲਿਆਂਦੇ ਕਿਰਾਏ ਦੇ ਉਮੀਦਵਾਰ

24 May 2024 10:39 AM
Advertisement