
ਰਾਸ਼ਟਰਪਤੀ ਭਾਸ਼ਣ ‘ਤੇ ਧੰਨਵਾਦ ਪ੍ਰਸਤਾਵ ‘ਤੇ ਹੋਈ ਚਰਚਾ ਵਿਚ ਵਿਰੋਧੀਆਂ ਨੇ ਕਿਸਾਨੀ ਅੰਦੋਲਨ ਨੂੰ ਲੈ ਕੇ ਸਵਾਲ ਚੁੱਕੇ।
ਨਵੀਂ ਦਿੱਲੀ: ਸੰਸਦ ਦੇ ਬਜਟ ਸੈਸ਼ਨ ਦਾ ਅੱਜ ਛੇਵਾਂ ਦਿਨ ਹੈ। ਰਾਜ ਸਭਾ ਦੀ ਕਾਰਵਾਈ ਸ਼ੁਰੂ ਹੋ ਗਈ ਹੈ। ਅੱਜ ਵੀ ਕਿਸਾਨ ਅੰਦੋਲਨ ਨੂੰ ਲੈ ਕੇ ਸਦਨ ਵਿੱਚ ਹੰਗਾਮਾ ਹੋਣ ਦੀ ਸੰਭਾਵਨਾ ਹੈ। ਦੱਸਣਯੋਗ ਹੈ ਕਿ ਬੀਤੇ ਤਿੰਨ ਦਿਨਾਂ ਦੌਰਾਨ ਸੰਸਦ ਵਿਚ ਕਿਸਾਨ ਅੰਦੋਲਨ ਦੀ ਗੂੰਜ ਸੁਣਾਈ ਦੇ ਰਹੀ ਹੈ। ਰਾਜ ਸਭਾ ਵਿਚ ਵਿਰੋਧੀ ਧਿਰਾਂ ਵੱਲ਼ੋਂ ਤਿੰਨ ਖੇਤੀ ਕਾਨੂੰਨਾਂ ਨੂੰ ਵਾਪਸ ਲੈਣ ਦੀ ਮੰਗ ਕੀਤੀ ਗਈ।
budget
ਇਸ ਦੌਰਾਨ ਅੱਜ ਵੀ ਰਾਜ ਸਭਾ ਵਿਚ ਵਿਰੋਧੀ ਧਿਰਾਂ ਨੇ ਕਿਸਾਨੀ ਮੁੱਦਾ ਵੱਡੇ ਪੱਧਰ ‘ਤੇ ਚੁੱਕਿਆ। ਰਾਸ਼ਟਰਪਤੀ ਭਾਸ਼ਣ ‘ਤੇ ਧੰਨਵਾਦ ਪ੍ਰਸਤਾਵ ‘ਤੇ ਹੋਈ ਚਰਚਾ ਵਿਚ ਵਿਰੋਧੀਆਂ ਨੇ ਕਿਸਾਨੀ ਅੰਦੋਲਨ ਨੂੰ ਲੈ ਕੇ ਸਵਾਲ ਚੁੱਕੇ।
Rajya Sabha
ਉੱਥੇ ਹੀ ਭਾਜਪਾ ਨੇ ਬਚਾਅ ਕਰਦੇ ਹੋਏ ਦਾਅਵਾ ਕੀਤਾ ਕਿ ਸਰਕਾਰ ਕਿਸਾਨਾਂ ਦੀ ਭਲਾਈ ਲਈ ਵਚਨਬੱਧ ਹੈ। ਖੇਤੀ ਕਾਨੂੰਨ ਕਿਸਾਨਾਂ ਦੇ ਫਾਇਦੇ ਲਈ ਹੈ।ਰਾਜ ਸਭਾ ਦੀ ਕਾਰਵਾਈ ਕੱਲ੍ਹ ਸਵੇਰੇ 9 ਵਜੇ ਤੱਕ ਮੁਲਤਵੀ ਕਰ ਦਿੱਤੀ ਗਈ ਹੈ। ਰਾਜ ਸਭਾ ਵਿਚ ਚਰਚਾ ਦੌਰਾਨ ਆਪ ਸੰਸਦ ਮੈਂਬਰ ਸੰਜੇ ਸਿੰਘ ਨੇ ਕਿਸਾਨ ਅੰਦੋਲਨ ਦੇ ਸਮਰਥਨ ਵਿਚ ਭਾਸ਼ਣ ਦਿੱਤਾ।
Sanjay singh
ਸੰਜੇ ਸਿੰਘ ਨੇ ਕਿਹਾ ਕਿ ਸਰਕਾਰ ਕਹਿੰਦੀ ਹੈ ਕਿ ਕਿਸਾਨਾਂ ਨੂੰ ਖੇਤੀ ਕਾਨੂੰਨ ਸਮਝ ਨਹੀਂ ਆਇਆ। ਇਹ ਭਾਜਪਾ ਦੀ ਦਿੱਕਤ ਨਹੀਂ ਹੈ ਬਲਕਿ ਅਸਲ ਗੱਲ ਇਹ ਹੈ ਕਿ ਕਿਸਾਨਾਂ ਨੂੰ ਇਹ ਕਾਨੂੰਨ ਸਮਝ ਆ ਗਿਆ ਹੈ। ਉਹ ਹੁਣ ਇਹ ਕਾਨੂੰਨ ਵਾਪਸ ਕਰਵਾ ਕੇ ਹੀ ਰਹਿਣਗੇ। ਲਾਲ ਕਿਲ੍ਹੇ ਦੀ ਘਟਨਾ ‘ਤੇ ਆਪ ਆਗੂ ਨੇ ਕਿਹਾ ਕਿ ਗਣਤੰਤਰ ਦਿਵਸ ਮੌਕੇ ਹੋਈ ਟਰੈਕਟਰ ਪਰੇਡ ਦੌਰਾਨ ਕਿਸਾਨਾਂ ਨੇ ਸੱਤ ਰੂਟਾਂ ‘ਤੇ ਮਾਰਚ ਕੱਢਿਆ, ਉਹਨਾਂ ਰਾਸਤਿਆਂ ‘ਤੇ ਕੋਈ ਨੁਕਸਾਨ ਨਹੀਂ ਹੋਇਆ ਪਰ ਲਾਲ ਕਿਲ੍ਹੇ ‘ਤੇ ਜਿਸ ਨੇ ਹਿੰਸਾ ਕੀਤੀ, ਉਸ ਦੀਪ ਸਿੱਧੂ ਦੀ ਫੋਟੋ ਦੇਸ਼ ਦੇ ਪ੍ਰਧਾਨ ਮੰਤਰੀ ਨਾਲ ਹੈ, ਗ੍ਰਹਿ ਮੰਤਰੀ ਦੇ ਨਾਲ ਹੈ।