
ਪੰਚਕੂਲਾ 'ਚ ਵੀ ਮਹਿਸੂਸ ਕੀਤੇ ਗਏ ਝਟਕੇ
ਚੰਡੀਗੜ੍ਹ : ਚੰਡੀਗੜ੍ਹ 'ਚ ਸ਼ਨਿੱਚਰਵਾਰ ਸਵੇਰੇ 9.48 'ਤੇ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਪੰਚਕੂਲਾ ਤੇ ਆਸ-ਪਾਸ ਦੇ ਇਲਾਕਿਆਂ 'ਚ ਵੀ ਝਟਕੇ ਲੱਗੇ ਹਨ। ਨੋਇਡਾ 'ਚ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ ਹਨ। ਜੰਮੂ-ਕਸ਼ਮੀਰ 'ਚ ਭੂਚਾਲ ਦੇ ਝਟਕੇ ਲੱਗੇ ਹਨ। ਇਸ ਤੋਂ ਪਹਿਲਾਂ ਰਾਸ਼ਟਰੀ ਭੂਚਾਲ ਵਿਗਿਆਨ ਕੇਂਦਰ ਮੁਤਾਬਕ ਸ਼ਨਿੱਚਰਵਾਰ ਤੜਕੇ ਉੱਤਰਾਖੰਡ ਦੇ ਉੱਤਰਕਾਸ਼ੀ 'ਚ ਰਿਕਟਰ ਪੈਮਾਨੇ 'ਤੇ 3.6 ਦੀ ਤੀਬਰਤਾ ਵਾਲੇ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ।
Earthquake