
27 ਦਿਨਾਂ ਤੋਂ ਮੁੰਬਈ ਦੇ ਬ੍ਰੀਚ ਕੈਂਡੀ ਹਸਪਤਾਲ ਵਿਚ ਦਾਖ਼ਲ ਹਨ ਲਤਾ ਮੰਗੇਸ਼ਕਰ
ਚੰਡੀਗੜ੍ਹ : ਪਿਛਲੇ 27 ਦਿਨਾਂ ਤੋਂ ਲਤਾ ਮੰਗੇਸ਼ਕਰ ਮੁੰਬਈ ਦੇ ਬ੍ਰੀਚ ਕੈਂਡੀ ਹਸਪਤਾਲ 'ਚ ਦਾਖ਼ਲ ਹਨ ਅਤੇ ਉਨ੍ਹਾਂ ਦਾ ਇਲਾਜ ਚੱਲ ਰਿਹਾ ਹੈ। ਡਾਕਟਰ ਨੇ ਦੱਸਿਆ ਕਿ ਲਤਾ ਜੀ ਦੀ ਸਿਹਤ ਫਿਰ ਤੋਂ ਵਿਗੜ ਗਈ ਹੈ ਅਤੇ ਉਹ ਵੈਂਟੀਲੇਟਰ 'ਤੇ ਰੱਖਿਆ ਗਿਆ ਹੈ।
Lata mangeshkar
ਜਾਣਕਾਰੀ ਅਨੁਸਾਰ ਉਨ੍ਹਾਂ ਦੀ ਹਾਲਤ ਕਾਫੀ ਨਾਜ਼ੁਕ ਬਣੀ ਹੋਈ ਹੈ ਜਿਸ ਦੇ ਚਲਦਿਆਂ ਉਹ ਅਜੇ ਵੀ ਆਈਸੀਯੂ ਵਿੱਚ ਹਨ ਅਤੇ ਡਾਕਟਰ ਦੀ ਨਿਗਰਾਨੀ ਵਿੱਚ ਰਹਿਣਗੇ।
Lata
ਲਗਾ ਮੰਗੇਸ਼ਕਰ ਦਾ ਇਲਾਜ ਕਰ ਰਹੇ ਡਾਕਟਰ ਪ੍ਰਤੀਤ ਸਮਧਾਨੀ ਨੇ ਦੱਸਿਆ ਕਿ ਲਤਾ ਜੀ ਦੀ ਸਿਹਤ ਵਿਗੜਨ ਤੋਂ ਬਾਅਦ ਉਨ੍ਹਾਂ ਨੂੰ ਵੈਂਟੀਲੇਟਰ ’ਤੇ ਸ਼ਿਫਟ ਕੀਤਾ ਗਿਆ ਹੈ। ਡਾਕਟਰਾਂ ਦੀ ਇਕ ਟੀਮ 24 ਘੰਟੇ ਉਨ੍ਹਾਂ ਦੀ ਨਿਗਰਾਨੀ ਕਰ ਕਰ ਰਹੀ ਹੈ।