
ਲੋਕ ਵਿਆਹ ਸਮਾਗਮ ਤੋਂ ਵਾਪਸ ਘਰ ਪਰਤ ਰਹੇ ਸਨ
ਮੱਧ-ਪੱਛਮੀ ਨੇਪਾਲ ਦੇ ਪਿਊਥਾਨ ਜ਼ਿਲ੍ਹੇ ਵਿੱਚ ਅੱਜ ਸਵੇਰੇ ਇੱਕ ਪਹਾੜੀ ਤੋਂ ਇੱਕ ਜੀਪ ਦੇ ਖੱਡ ਵਿੱਚ ਡਿੱਗਣ ਕਾਰਨ ਅੱਠ ਲੋਕਾਂ ਦੀ ਮੌਤ ਹੋ ਗਈ। ਇਸ ਹਾਦਸੇ 'ਚ 6 ਲੋਕਾਂ ਦੀ ਮੌਕੇ 'ਤੇ ਹੀ ਮੌਤ ਹੋ ਗਈ ਜਦਕਿ ਦੋ ਨੇ ਹਸਪਤਾਲ ਲਿਜਾਂਦੇ ਸਮੇਂ ਰਸਤੇ 'ਚ ਦਮ ਤੋੜ ਦਿੱਤਾ। ਨਿਊਜ਼ ਏਜੰਸੀ ਏਐਨਆਈ ਨੇ ਪੁਲਿਸ ਇੰਸਪੈਕਟਰ ਬੇਨੀ ਪ੍ਰਸਾਦ ਗਾਰੇ ਦੇ ਹਵਾਲੇ ਨਾਲ ਦੱਸਿਆ ਕਿ ਸਾਰੇ ਲੋਕ ਵਿਆਹ ਸਮਾਗਮ ਤੋਂ ਵਾਪਸ ਆ ਰਹੇ ਸਨ।
Tragic accident