
ਪਾਣੀ ਦੀ ਸੁਚੱਜੀ ਵਰਤੋਂ ਬਹੁਤ ਮਹੱਤਵਪੂਰਨ ਹੈ ਅਤੇ ਭਾਰਤ ਵੀ 2047 ’ਚ ਇਕ ਵਿਕਸਤ ਦੇਸ਼ ਬਣਨ ਦੇ ਰਾਹ ’ਤੇ ਹੈ ਭਾਰਤ : ਜਲ ਸ਼ਕਤੀ ਮੰਤਰੀ
Ground water level: ਸਰਕਾਰ ਨੇ ਸੋਮਵਾਰ ਨੂੰ ਕਿਹਾ ਕਿ ਆਜ਼ਾਦੀ ਤੋਂ ਬਾਅਦ ਦੇਸ਼ ’ਚ ਪ੍ਰਤੀ ਵਿਅਕਤੀ ਪਾਣੀ ਦੀ ਉਪਲਬਧਤਾ ’ਚ ਲਗਾਤਾਰ ਕਮੀ ਆ ਰਹੀ ਹੈ ਪਰ ਧਰਤੀ ਹੇਠਲੇ ਪਾਣੀ ਨੂੰ ਮੁੜ ਭਰਨ (ਰੀਚਾਰਜ) ਦੀਆਂ ਕੋਸ਼ਿਸ਼ਾਂ ਨਾਲ ਹੁਣ ਧਰਤੀ ਹੇਠਲੇ ਪਾਣੀ ਦਾ ਪੱਧਰ ਵਧਣਾ ਸ਼ੁਰੂ ਹੋ ਗਿਆ ਹੈ। ਜਲ ਸ਼ਕਤੀ ਮੰਤਰੀ ਗਜੇਂਦਰ ਸਿੰਘ ਸ਼ੇਖਾਵਤ ਨੇ ਸੋਮਵਾਰ ਨੂੰ ਰਾਜ ਸਭਾ ’ਚ ਪ੍ਰਸ਼ਨ ਕਾਲ ਦੌਰਾਨ ਇਹ ਜਾਣਕਾਰੀ ਦਿਤੀ।
ਉਨ੍ਹਾਂ ਕਿਹਾ ਕਿ ਇਹ ਸੱਚ ਹੈ ਕਿ ਪਾਣੀ ਦੀ ਸੁਚੱਜੀ ਵਰਤੋਂ ਬਹੁਤ ਮਹੱਤਵਪੂਰਨ ਹੈ ਅਤੇ ਭਾਰਤ ਵੀ 2047 ’ਚ ਇਕ ਵਿਕਸਤ ਦੇਸ਼ ਬਣਨ ਦੇ ਰਾਹ ’ਤੇ ਹੈ। ਉਨ੍ਹਾਂ ਕਿਹਾ ਕਿ ਸਰਕਾਰ ਵਲੋਂ ਪਾਣੀ ਨੂੰ ਲੈ ਕੇ ਹਰ ਸੰਭਵ ਕੋਸ਼ਿਸ਼ ਕੀਤੀ ਜਾ ਰਹੀ ਹੈ ਕਿਉਂਕਿ ਇਨ੍ਹਾਂ ਤੱਥਾਂ ਕਾਰਨ ਦੇਸ਼ ’ਚ ਪਾਣੀ ਦਾ ਕੋਈ ਸੰਕਟ ਨਹੀਂ ਹੈ। ਉਨ੍ਹਾਂ ਕਿਹਾ, ‘‘ਧਰਤੀ ਹੇਠਲੇ ਪਾਣੀ ਨੂੰ ਮੁੜ ਭਰਨ ਲਈ ਕੀਤੀਆਂ ਗਈਆਂ ਕੋਸ਼ਿਸ਼ਾਂ ਸਦਕਾ ਇਹ ਪਿਛਲੇ ਚਾਰ ਸਾਲਾਂ ਤੋਂ ਸਥਿਰ ਰਿਹਾ ਹੈ ਪਰ ਪਿਛਲੇ ਦੋ ਸਾਲਾਂ ਦੌਰਾਨ ਧਰਤੀ ਹੇਠਲੇ ਪਾਣੀ ਦਾ ਪੱਧਰ ਵਧਿਆ ਹੈ।’’
ਤਾਜ਼ਾ ਅਪਡੇਟਸ ਲਈ ਸਾਡੇ Whatsapp Broadcast Channel ਨਾਲ ਜੁੜੋ।
ਉਨ੍ਹਾਂ ਕਿਹਾ ਕਿ ਇਸ ਨੂੰ ਕਾਫੀ ਨਹੀਂ ਮੰਨਿਆ ਜਾ ਸਕਦਾ ਪਰ ਇਹ ਉਤਸ਼ਾਹਜਨਕ ਹੈ। ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਕ੍ਰਿਸ਼ੀ ਸਿੰਚਾਈ ਪਰਿਯੋਜਨਾ ਦੇ ਵੀ ਸਕਾਰਾਤਮਕ ਨਤੀਜੇ ਸਾਹਮਣੇ ਆਏ ਹਨ। ਸ਼ੇਖਾਵਤ ਨੇ ਕਿਹਾ ਕਿ ਪਾਣੀ ਸੂਬਿਆਂ ਦਾ ਵਿਸ਼ਾ ਹੈ ਅਤੇ ਉਨ੍ਹਾਂ ਨੂੰ ਖੇਤੀਬਾੜੀ ਖੇਤਰ ’ਚ ਪਾਣੀ ਦੀ ਵਰਤੋਂ ਨੂੰ ਘਟਾਉਣ ਲਈ ਤਾਲਮੇਲ ਯਤਨ ਕਰਨੇ ਪੈਣਗੇ ਕਿਉਂਕਿ ਇਹ ਬਹੁਤ ਸਾਰਾ ਪਾਣੀ ਖਪਤ ਕਰਦਾ ਹੈ।
(For more Punjabi news apart from Ground water level is increasing in the country: Govt, stay tuned to Rozana Spokesman)