Sanjay Singh News: ਜੇਲ ਵਿਚ ਬੰਦ MP ਸੰਜੇ ਸਿੰਘ ਅੱਜ ਨਹੀਂ ਚੁੱਕ ਸਕੇ ਸਹੁੰ ; ਰਾਜ ਸਭਾ ਦੇ ਚੇਅਰਮੈਨ ਨੇ ਕੀਤਾ ਇਨਕਾਰ
Published : Feb 5, 2024, 3:08 pm IST
Updated : Feb 5, 2024, 3:08 pm IST
SHARE ARTICLE
Jailed AAP leader Sanjay Singh not allowed to take oath as Rajya Sabha MP
Jailed AAP leader Sanjay Singh not allowed to take oath as Rajya Sabha MP

ਕਿਹਾ, ਫਿਲਹਾਲ ਮਾਮਲਾ ਵਿਸ਼ੇਸ਼ ਅਧਿਕਾਰ ਕਮੇਟੀ ਕੋਲ

Sanjay Singh News: ਆਮ ਆਦਮੀ ਪਾਰਟੀ ਦੇ ਆਗੂ ਸੰਜੇ ਸਿੰਘ ਅੱਜ ਰਾਜ ਸਭਾ ਮੈਂਬਰ ਵਜੋਂ ਸਹੁੰ ਨਹੀਂ ਚੁੱਕ ਸਕੇ ਕਿਉਂਕਿ ਰਾਜ ਸਭਾ ਦੇ ਚੇਅਰਮੈਨ ਜਗਦੀਪ ਧਨਖੜ ਨੇ ਸੰਜੇ ਸਿੰਘ ਨੂੰ ਸੰਸਦ ਮੈਂਬਰ ਵਜੋਂ ਸਹੁੰ ਚੁਕਵਾਉਣ ਤੋਂ ਇਨਕਾਰ ਕਰ ਦਿਤਾ। ਉਨ੍ਹਾਂ ਕਿਹਾ ਕਿ ਫਿਲਹਾਲ ਇਹ ਮਾਮਲਾ ਵਿਸ਼ੇਸ਼ ਅਧਿਕਾਰ ਕਮੇਟੀ ਕੋਲ ਹੈ।

ਦੱਸ ਦੇਈਏ ਕਿ ਸੰਜੇ ਸਿੰਘ ਨੇ ਰਾਜ ਸਭਾ ਮੈਂਬਰ ਵਜੋਂ ਸਹੁੰ ਚੁੱਕਣ ਅਤੇ ਮੌਜੂਦਾ ਸੰਸਦ ਦੇ ਸੈਸ਼ਨ ਵਿਚ ਸ਼ਾਮਲ ਹੋਣ ਲਈ ਕਥਿਤ ਆਬਕਾਰੀ ਘੁਟਾਲੇ ਨਾਲ ਸਬੰਧਤ ਮਨੀ ਲਾਂਡਰਿੰਗ ਮਾਮਲੇ ਵਿਚ ਅੰਤਰਿਮ ਜ਼ਮਾਨਤ ਲਈ ਦਿੱਲੀ ਦੀ ਇਕ ਅਦਾਲਤ ਦਾ ਰੁਖ ਕੀਤਾ ਸੀ।

ਤਾਜ਼ਾ ਅਪਡੇਟਸ ਲਈ ਸਾਡੇ Whatsapp Broadcast Channel ਨਾਲ ਜੁੜੋ।

ਇਸ ਪਟੀਸ਼ਨ ’ਤੇ ਵਿਸ਼ੇਸ਼ ਜੱਜ ਐਮ ਕੇ ਨਾਗਪਾਲ ਨੇ ਇਨਫੋਰਸਮੈਂਟ ਡਾਇਰੈਕਟੋਰੇਟ ਨੂੰ ਨੋਟਿਸ ਜਾਰੀ ਕੀਤਾ ਅਤੇ ਕੇਂਦਰੀ ਜਾਂਚ ਏਜੰਸੀ ਨੂੰ 3 ਫਰਵਰੀ ਤਕ ਅਪਣਾ ਜਵਾਬ ਦਾਖਲ ਕਰਨ ਲਈ ਕਿਹਾ। ਸਿੰਘ ਨੇ ਅਪਣੀ ਅਰਜ਼ੀ ਵਿਚ 4 ਤੋਂ 10 ਫਰਵਰੀ ਤਕ ਅੰਤਰਿਮ ਜ਼ਮਾਨਤ ਦੀ ਬੇਨਤੀ ਕੀਤੀ ਸੀ।

ਇਸ ਤੋਂ ਬਾਅਦ 3 ਫਰਵਰੀ ਨੂੰ ਅਦਾਲਤ ਨੇ ਸੰਜੇ ਸਿੰਘ ਦੀ ਜ਼ਮਾਨਤ ਪਟੀਸ਼ਨ 'ਤੇ ਸੁਣਵਾਈ ਕੀਤੀ ਅਤੇ ਪਟੀਸ਼ਨ ਰੱਦ ਕਰ ਦਿਤੀ। ਹਾਲਾਂਕਿ ਅਦਾਲਤ ਨੇ ਉਨ੍ਹਾਂ ਨੂੰ ਸਹੁੰ ਚੁੱਕਣ ਲਈ ਬਾਹਰ ਜਾਣ ਦੀ ਮਨਜ਼ੂਰੀ ਦਿਤੀ ਸੀ।

(For more Punjabi news apart from Jailed AAP leader Sanjay Singh not allowed to take oath as Rajya Sabha MP, stay tuned to Rozana Spokesman)

Location: India, Delhi, New Delhi

SHARE ARTICLE

ਏਜੰਸੀ

Advertisement

'Panth's party was displaced by the Badals, now it has become a party of Mian-Biv'

27 May 2024 3:42 PM

ਅਕਾਲੀਆਂ ਨੂੰ ਵੋਟ ਪਾਉਣ ਦਾ ਕੋਈ ਫ਼ਾਇਦਾ ਨਹੀਂ, ਪੰਜਾਬ ਦਾ ਭਲਾ ਸਿਰਫ਼ ਭਾਜਪਾ ਕਰ ਸਕਦੀ : Arvind Khanna

27 May 2024 3:19 PM

MLA Baljinder Kaur ਦਾ ਸੱਭ ਤੋਂ ਵੱਡਾ ਦਾਅਵਾ - 'Arvind Kejriwal ਜ਼ਰੂਰ ਬਣਨਗੇ ਦੇਸ਼ ਦੇ ਪ੍ਰਧਾਨ ਮੰਤਰੀ'

27 May 2024 3:04 PM

ਮਨੁੱਖੀ ਅਧਿਕਾਰ ਕਾਰਕੁੰਨ ਪ੍ਰਭਲੋਚ ਸਿੰਘ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਸ਼ਬਦ ਸਣੇ ਜੈ ਸ਼ਬਦ ਦਾ ਸਮਝਾਇਆ ਮਤਲਬ

27 May 2024 2:57 PM

'ਕਾਗ਼ਜ਼ੀ ਮੁੱਖ ਮੰਤਰੀ ਬਣਾਉਣ ਦੀ ਸ਼ੁਰੂਆਤ ਭਾਜਪਾ ਨੇ ਹੀ ਕੀਤੀ ਸੀ'

25 May 2024 2:17 PM
Advertisement