Manish Sisodia News: ਹਫ਼ਤੇ ’ਚ ਇਕ ਵਾਰ ਬੀਮਾਰ ਪਤਨੀ ਨਾਲ ਮੁਲਾਕਾਤ ਕਰ ਸਕਣਗੇ ਮਨੀਸ਼ ਸਿਸੋਦੀਆ
Published : Feb 5, 2024, 6:10 pm IST
Updated : Feb 5, 2024, 6:10 pm IST
SHARE ARTICLE
Manish Sisodia
Manish Sisodia

ਅਗਲੇ ਹੁਕਮਾਂ ਤਕ ਜਾਰੀ ਰਹੇਗੀ ਰਾਹਤ

Manish Sisodia News: ਜੇਲ ਵਿਚ ਬੰਦ ਆਮ ਆਦਮੀ ਪਾਰਟੀ (ਆਪ) ਆਗੂ ਮਨੀਸ਼ ਸਿਸੋਦੀਆ ਨੂੰ ਵੱਡੀ ਰਾਹਤ ਮਿਲੀ ਹੈ। ਮਨੀਸ਼ ਸਿਸੋਦੀਆ ਹੁਣ ਹਫ਼ਤੇ ਵਿਚ ਇਕ ਵਾਰ ਅਪਣੀ ਬੀਮਾਰ ਪਤਨੀ ਨੂੰ ਮਿਲ ਸਕਣਗੇ। ਇਸ ਦੌਰਾਨ ਡਾਕਟਰ ਵੀ ਮਨੀਸ਼ ਸਿਸੋਦੀਆ ਨੂੰ ਮਿਲ ਸਕਣਗੇ।

ਇਹ ਵਿਵਸਥਾ ਅਗਲੇ ਹੁਕਮਾਂ ਤਕ ਲਾਗੂ ਰਹੇਗੀ। ਇਹ ਇਜਾਜ਼ਤ ਦਿੱਲੀ ਦੀ ਰਾਊਜ਼ ਐਵੇਨਿਊ ਅਦਾਲਤ ਤੋਂ ਮਿਲੀ ਹੈ। ਅਦਾਲਤ ਮਨੀਸ਼ ਸਿਸੋਦੀਆ ਦੀ ਨਿਯਮਤ ਜ਼ਮਾਨਤ ਪਟੀਸ਼ਨ 'ਤੇ ਅਗਲੀ ਸੁਣਵਾਈ 12 ਫਰਵਰੀ ਨੂੰ ਕਰੇਗੀ।

ਤਾਜ਼ਾ ਅਪਡੇਟਸ ਲਈ ਸਾਡੇ Whatsapp Broadcast Channel ਨਾਲ ਜੁੜੋ।

ਦੂਜੇ ਪਾਸੇ ਸੁਪਰੀਮ ਕੋਰਟ ਦਿੱਲੀ ਸ਼ਰਾਬ ਘੁਟਾਲੇ 'ਚ ਗ੍ਰਿਫਤਾਰ ਮਨੀਸ਼ ਸਿਸੋਦੀਆ ਦੀ ਕਿਊਰੇਟਿਵ ਪਟੀਸ਼ਨ 'ਤੇ ਜਲਦ ਸੁਣਵਾਈ ਕਰਨ ਲਈ ਤਿਆਰ ਹੈ। 'ਆਪ' ਆਗੂ ਵਲੋਂ ਅਭਿਸ਼ੇਕ ਮਨੂ ਸਿੰਘਵੀ ਨੇ ਕਿਹਾ ਕਿ ਉਹ ਲੰਬੇ ਸਮੇਂ ਤੋਂ ਜੇਲ 'ਚ ਹਨ। ਅਜਿਹੀ ਸਥਿਤੀ ਵਿਚ ਭਾਰਤ ਦੇ ਚੀਫ਼ ਜਸਟਿਸ ਡੀ.ਵਾਈ. ਚੰਦਰਚੂੜ ਨੇ ਭਰੋਸਾ ਦਿਤਾ ਕਿ ਉਹ ਜਲਦੀ ਹੀ ਸੁਣਵਾਈ ਕਰਨਗੇ।

ਦਰਅਸਲ, ਸਿਸੋਦੀਆ ਦੀ ਜ਼ਮਾਨਤ ਅਰਜ਼ੀ ਸੁਪਰੀਮ ਕੋਰਟ ਨੇ ਖਾਰਜ ਕਰ ਦਿਤੀ ਸੀ। ਇਸ ਤੋਂ ਬਾਅਦ ਸਿਸੋਦੀਆ ਨੇ ਇਸ 'ਤੇ ਰੀਵਿਊ ਪਟੀਸ਼ਨ ਦਾਇਰ ਕੀਤੀ ਸੀ ਪਰ 14 ਦਸੰਬਰ 2023 ਨੂੰ ਸੁਪਰੀਮ ਕੋਰਟ ਨੇ ਸਮੀਖਿਆ ਪਟੀਸ਼ਨ ਨੂੰ ਵੀ ਰੱਦ ਕਰ ਦਿਤਾ ਸੀ। ਸੁਪਰੀਮ ਕੋਰਟ ਨੇ ਕਿਹਾ ਕਿ ਇਸ ਪਟੀਸ਼ਨ 'ਚ ਕੋਈ ਮੈਰਿਟ ਨਹੀਂ ਪਾਈ ਗਈ ਹੈ।

(For more Punjabi news apart from Manish Sisodia news court allows him to meet his ailing wife once week, stay tuned to Rozana Spokesman)

Location: India, Delhi, New Delhi

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

ਸਰਕਾਰ ਦੀ ਸ਼ਹਿ ‘ਤੇ ਵਿੱਕ ਰਿਹਾ ਨਸ਼ਾ, ਨਸ਼ੇ ਦੇ ਮੁੱਦੇ ‘ਤੇ ਪੰਜਾਬ ਸਰਕਾਰ ਦਾ ਹਰਿਆਣਾ ‘ਤੇ ਵੱਡਾ ਇਲਜ਼ਾਮ

25 Feb 2026 2:12 PM

'ਮੈਂ ਹੈਰਾਨ ਹਾਂ, Chandigarh ਦੇ ਸੈਕਟਰ 32 Hospital ਦਾ ਸਾਢੇ 500 ਕਰੋੜ ਦਾ ਬਜਟ, ਪਰ ਸੁਵਿਧਾਵਾਂ ਬਿਲਕੁਲ ਜ਼ੀਰੋ'

25 Feb 2026 2:11 PM

ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ, 8 ਮਾਰਚ ਨੂੰ ਪੇਸ਼ ਹੋਵੇਗਾ ਪੰਜਾਬ ਦਾ ਬਜਟ

23 Feb 2026 3:02 PM

ਟੈਰਿਫ਼ 'ਚ ਬਦਲਾਅ ਕਾਰਨ ਭਾਰਤ-ਅਮਰੀਕਾ ਵਪਾਰ ਸਮਝੌਤੇ ਦੀ ਮੀਟਿੰਗ ਟਲੀ

23 Feb 2026 3:01 PM

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM
Advertisement