
PM Kisan News : ਕੀ ਪਤੀ ਪਤਨੀ ਦੋਵੇਂ ਇਸ ਸਕੀਮ ਦਾ ਲੈ ਸਕਦੇ ਹਨ ਲਾਭ
ਭਾਰਤ ਦੀ ਅਰਥਵਿਵਸਥਾ ਦਾ ਵੱਡਾ ਹਿੱਸਾ ਖੇਤੀਬਾੜੀ ਖੇਤਰ 'ਤੇ ਆਧਾਰਿਤ ਹੈ। ਇਸ ਕਾਰਨ ਦੇਸ਼ ਦੇ ਕਰੋੜਾਂ ਲੋਕਾਂ ਦੀ ਰੋਜ਼ੀ-ਰੋਟੀ ਦਾ ਮੁੱਖ ਸਾਧਨ ਖੇਤੀਬਾੜੀ ਹੈ। ਆਜ਼ਾਦੀ ਤੋਂ ਬਾਅਦ, ਭਾਰਤ ਸਰਕਾਰ ਖੇਤੀਬਾੜੀ ਸੈਕਟਰ ਦੇ ਵਿਕਾਸ ਲਈ ਕਈ ਪੱਧਰਾਂ 'ਤੇ ਕੰਮ ਕਰ ਰਹੀ ਹੈ। ਹਾਲਾਂਕਿ ਦੇਸ਼ ਦੇ ਅੱਜ ਵੀ ਕਰੋੜਾਂ ਕਿਸਾਨ ਅਜਿਹੇ ਹਨ, ਜੋ ਆਰਥਿਕ ਰੂਪ ਵਿਚ ਕਾਫ਼ੀ ਕਮਜ਼ੋਰ ਹਨ। ਕਿਸਾਨਾਂ ਦੀ ਆਰਥਿਕ ਹਾਲਤ ਸੁਧਾਰਨ ਲਈ ਕੇਂਦਰ ਸਰਕਾਰ ਤੇ ਸੂਬਾ ਸਰਕਾਰਾਂ ਉਨਾਂ ਲਈ ਯੋਜਨਾਵਾਂ ਚਲਾ ਰਹੀਆਂ ਹਨ।
ਪ੍ਰਧਾਨ ਮੰਤਰੀ ਕਿਸਾਨ ਸਨਮਾਨ ਨਿਧੀ ਯੋਜਨਾ ਵੀ ਇਹਨਾਂ ਵਿੱਚੋਂ ਇੱਕ ਹੈ। ਇਸ ਸਕੀਮ ਤਹਿਤ ਭਾਰਤ ਸਰਕਾਰ ਵੱਲੋਂ ਦੇਸ਼ ਦੇ ਗਰੀਬ ਕਿਸਾਨਾਂ ਨੂੰ ਹਰ ਸਾਲ 6 ਹਜ਼ਾਰ ਰੁਪਏ ਦੀ ਵਿੱਤੀ ਸਹਾਇਤਾ ਦਿੱਤੀ ਜਾਂਦੀ ਹੈ। 6,000 ਰੁਪਏ ਦੀ ਵਿੱਤੀ ਸਹਾਇਤਾ ਸਾਲਾਨਾ ਤਿੰਨ ਕਿਸ਼ਤਾਂ ਵਿੱਚ ਜਾਰੀ ਕੀਤੀ ਜਾਂਦੀ ਹੈ। ਹੁਣ ਤੱਕ ਸਰਕਾਰ ਇਸ ਸਕੀਮ ਦੀਆਂ ਕੁੱਲ 18 ਕਿਸ਼ਤਾਂ ਜਾਰੀ ਕਰ ਚੁੱਕੀ ਹੈ।
18ਵੀਂ ਕਿਸ਼ਤ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੁਆਰਾ 5 ਅਕਤੂਬਰ 2024 ਨੂੰ ਮਹਾਰਾਸ਼ਟਰ ਦੇ ਵਾਸ਼ਿਮ ਜ਼ਿਲ੍ਹੇ ਵਿੱਚ ਜਾਰੀ ਕੀਤੀ ਗਈ ਸੀ। 18ਵੀਂ ਕਿਸ਼ਤ ਮਿਲਣ ਤੋਂ ਬਾਅਦ ਦੇਸ਼ ਦੇ ਕਰੋੜਾਂ ਕਿਸਾਨ 19ਵੀਂ ਕਿਸ਼ਤ ਦੀ ਉਡੀਕ ਕਰ ਰਹੇ ਹਨ। ਇਨ੍ਹਾਂ ਕਿਸਾਨਾਂ ਦਾ ਇੰਤਜ਼ਾਰ ਜਲਦੀ ਹੀ ਖ਼ਤਮ ਹੋਣ ਜਾ ਰਿਹਾ ਹੈ। ਕੇਂਦਰੀ ਖੇਤੀਬਾੜੀ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਦੇ ਅਨੁਸਾਰ, ਭਾਰਤ ਸਰਕਾਰ 24 ਫ਼ਰਵਰੀ, 2025 ਨੂੰ ਪ੍ਰਧਾਨ ਮੰਤਰੀ ਕਿਸਾਨ ਸਨਮਾਨ ਨਿਧੀ ਯੋਜਨਾ ਦੀ 19ਵੀਂ ਕਿਸ਼ਤ ਜਾਰੀ ਕਰੇਗੀ। ਇਸ ਦੇ ਨਾਲ ਹੀ ਦੇਸ਼ ਵਿੱਚ ਬਹੁਤ ਸਾਰੇ ਕਿਸਾਨ ਅਜਿਹੇ ਹਨ ਜਿਨ੍ਹਾਂ ਦੇ ਮਨ ਵਿੱਚ ਅਕਸਰ ਇਹ ਸਵਾਲ ਹੁੰਦਾ ਹੈ ਕਿ ਕੀ ਪਰਿਵਾਰ ਵਿੱਚ ਕਿਸਾਨ ਦੇ ਪਤੀ-ਪਤਨੀ ਦੋਵੇਂ ਇਸ ਯੋਜਨਾ ਦਾ ਲਾਭ ਲੈ ਸਕਦੇ ਹਨ?
ਜੇਕਰ ਤੁਸੀਂ ਇਸ ਬਾਰੇ ਜਾਣਨਾ ਚਾਹੁੰਦੇ ਹੋ, ਤਾਂ ਅੱਜ ਅਸੀਂ ਤੁਹਾਨੂੰ ਇਸ ਖ਼ਬਰ ਦੇ ਜ਼ਰੀਏ ਇਸ ਬਾਰੇ ਦੱਸਾਂਗੇ। ਪ੍ਰਧਾਨ ਮੰਤਰੀ ਕਿਸਾਨ ਸਨਮਾਨ ਨਿਧੀ ਯੋਜਨਾ ਦੇ ਨਿਯਮਾਂ ਦੇ ਤਹਿਤ, ਇੱਕ ਪਰਿਵਾਰ ਵਿੱਚ ਕਿਸਾਨ ਪਤੀ-ਪਤਨੀ ਇਕੱਠੇ ਇਸ ਯੋਜਨਾ ਦਾ ਲਾਭ ਨਹੀਂ ਲੈ ਸਕਦੇ ਹਨ।
ਦੋ ਮੈਂਬਰਾਂ ਵਿੱਚੋਂ ਸਿਰਫ਼ ਇੱਕ ਨੂੰ ਹੀ ਇਸ ਸਕੀਮ ਦਾ ਲਾਭ ਮਿਲੇਗਾ। ਇਸ ਸਕੀਮ ਦਾ ਲਾਭ ਪਰਿਵਾਰ ਦੇ ਸਿਰਫ਼ ਉਸ ਮੈਂਬਰ ਨੂੰ ਦਿੱਤਾ ਜਾਵੇਗਾ, ਜਿਸ ਦੇ ਨਾਂ 'ਤੇ ਵਾਹੀਯੋਗ ਜ਼ਮੀਨ ਰਜਿਸਟਰਡ ਹੈ।