
ਸੀਐੱਮ ਵੱਲੋਂ ਮੁਹਾਲੀ ਦੇ ਸਿਵਲ ਹਸਪਤਾਲ ਵਿੱਚ ਵੈਕਸੀਨ ਦੀ ਸ਼ੁਰੂਆਤ ਕੀਤੀ ਗਈ।
ਚੰਡੀਗੜ੍ਹ: ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪੰਜਾਬ ਵਿੱਚ ਕੋਰੋਨਾ ਵੈਕਸੀਨ ਦੀ ਸ਼ੁਰੂਆਤ ਕਰ ਦਿੱਤੀ ਹੈ,ਪਹਿਲੇ ਗੇੜ੍ਹ ਵਿੱਚ ਪੰਜਾਬ ਵਿੱਚ 1 ਲੱਖ 74 ਹਜ਼ਾਰ ਸਿਹਤ ਕਾਮਿਆਂ ਨੂੰ ਟੀਕਾ ਲੱਗੇਗਾ,ਸੀਐੱਮ ਵੱਲੋਂ ਮੁਹਾਲੀ ਦੇ ਸਿਵਲ ਹਸਪਤਾਲ ਵਿੱਚ ਵੈਕਸੀਨ ਦੀ ਸ਼ੁਰੂਆਤ ਕੀਤੀ ਗਈ।
CM Punjabਇਸ ਮੌਕੇ ਮੁੱਖ ਮੰਤਰੀ ਨੇ ਡਾਕਟਰ ਅਤੇ ਹੈਲਥ ਵਰਕਰਾਂ ਨਾਲ ਮਿਲਕੇ ਉਨ੍ਹਾਂ ਦਾ ਹੌਸਲਾ ਵਧਾਇਆ,ਇਸ ਦੌਰਾਨ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੇ ਸਭ ਤੋਂ ਪਹਿਲਾਂ ਕੋਰੋਨਾ ਵੈਕਸੀਨ ਦਾ ਵਾਅਦਾ ਪੂਰਾ ਕੀਤਾ ਹੈ , ਸਿਰਫ਼ ਇੰਨਾਂ ਹੀ ਨਹੀਂ ਮੁੱਖ ਮੰਤਰੀ ਨੇ ਕੋਰੋਨਾ ਵੈਕਸੀਨ 'ਤੇ ਸਵਾਲ ਚੁੱਕਣ ਵਾਲਿਆਂ ਨੂੰ ਵੀ ਨਸੀਹਤ ਦਿੱਤੀ ਹੈ ਉਨ੍ਹਾਂ ਕਿਹਾ ਕਿ ਮੈਂ 60 ਸਾਲ ਤੋਂ ਉਪਰ ਦੀ ਉਮਰ ਦੇ ਜਾਂ 45 ਸਾਲ ਤੋਂ ਵੱਧ ਉਮਰ ਦੇ ਸਹਿ-ਰੋਗੀਆਂ ਨੂੰ ਅਪੀਲ ਕਰਦਾ ਹਾਂ ਕਿ ਜਿੰਨੀ ਜਲਦੀ ਹੋ ਸਕੇ ਟੀਕਾਕਰਨ ਕਰਵਾਉ ।
CM Punjabਮੁੱਖ ਮੰਤਰੀ ਪੰਜਾਬ ਨੇ ਕਿਹਾ ਕਿ ਸਾਨੂੰ ਸਾਰਿਆਂ ਨੂੰ ਕੋਵਿਡ 19 ਨੂੰ ਹਰਾਉਣ ਲਈ ਇਕਜੁੱਟ ਹੋਣ ਦੀ ਜ਼ਰੂਰਤ ਹੈ। ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਪੂਰੇ ਦੇਸ਼ ’ਚ ਹੀ ਲੱਖਾਂ ਲੋਕਾਂ ਨੇ ਹੁਣ ਤੱਕ ਕੋਰੋਨਾ ਵੈਕਸੀਨ ਦਾ ਟੀਕਾ ਲਵਾ ਲਿਆ ਹੈ । ਕਿਸੇ ਨੂੰ ਵੀ ਇਸ ਤੋਂ ਡਰਨ ਦੀ ਲੋੜ ਨਹੀਂ, ਉਨ੍ਹਾਂ ਕਿਹਾ ਕਿ ਜੇਕਰ ਸਾਰੀ ਹਰ ਮਨੁੱਖ ਦੀ ਆਪਣੀ ਜ਼ਿੰਮੇਵਾਰੀ ਸਮਝਦਾ ਹੋਇਆ ਟੀਕਾ ਲਗਾਉਂਦਾ ਹੈ ਤਾਂ ਅਸੀਂ ਇਸ ਬੀਮਾਰੀ ਨੂੰ ਜੜ੍ਹੋਂ ਖ਼ਤਮ ਕਰ ਸਕਦੇ ਹਾਂ ।