ਵੋਟਰ ਸੂਚੀ ‘ਚੋਂ ‘ਹਰਿਜਨ‘ ਵਰਗੇ ਗੈਰ ਸੰਵਿਧਾਨਕ ਅਤੇ ਅਪਮਾਨਜਨਕ ਸਬਦਾਂ ਨੂੰ ਹਟਾਉਣ ਸਬੰਧੀ ਲਿਆ ਫੈਸਲਾ
Published : Mar 5, 2021, 5:22 pm IST
Updated : Mar 5, 2021, 10:51 pm IST
SHARE ARTICLE
Dr. S. Karuna Raju
Dr. S. Karuna Raju

ਮੁੱਖ ਚੋਣ ਅਧਿਕਾਰੀ ਡਾ. ਐਸ. ਕਰੁਣਾ ਰਾਜੂ ਨੇ ਸਾਰੇ 22 ਡਿਪਟੀ ਕਮਿਸਨਰਾਂ - ਕਮ - ਜਿਲ੍ਹਾ ਚੋਣ ਅਧਿਕਾਰੀਆਂ ਨੂੰ ਹਟਾਉਣ ਸਬੰਧੀ ਵਿਸ਼ੇਸ਼ ਸੋਧ ਕਰਨ ਦੇ ਨਿਰਦੇਸ ਦਿੱਤੇ ਹਨ।

ਚੰਡੀਗੜ: ਫੋਟੋ ਵੋਟਰ ਸੂਚੀ ਵਿੱਚ ‘ਹਰਿਜਨ‘ ਅਤੇ ‘ਗਿਰੀਜਨ‘ ਵਰਗੇ ਗੈਰ ਸੰਵਿਧਾਨਕ ਅਤੇ ਅਪਮਾਨਜਨਕ ਸਬਦ ਵਰਤੇ ਜਾਣ ਸਬੰਧੀ ਵੋਟਰ ਤੋਂ ਮਿਲੀ ਸਿਕਾਇਤ ‘ਤੇ ਗੰਭੀਰ ਨੋਟਿਸ ਲੈਂਦਿਆਂ ਮੁੱਖ ਚੋਣ ਅਧਿਕਾਰੀ (ਸੀ.ਈ.ਓ.) ਡਾ. ਐਸ. ਕਰੁਣਾ ਰਾਜੂ ਨੇ ਸਾਰੇ 22 ਡਿਪਟੀ ਕਮਿਸਨਰਾਂ - ਕਮ - ਜਿਲ੍ਹਾ ਚੋਣ ਅਧਿਕਾਰੀਆਂ ਅਤੇ 117 ਚੋਣ ਰਜਿਸਟ੍ਰੇਸਨ ਅਧਿਕਾਰੀਆਂ (ਈ.ਆਰ.ਓ.) ਨੂੰ ਇਹਨਾਂ ਸ਼ਬਦਾਂ ਨੂੰ ਹਟਾਉਣ ਸਬੰਧੀ ਵਿਸ਼ੇਸ਼ ਸੋਧ ਕਰਨ ਦੇ ਨਿਰਦੇਸ ਦਿੱਤੇ ਹਨ।

Dr. S. Karuna RajuDr. S. Karuna Rajuਡਾ. ਰਾਜੂ ਨੇ ਅੱਗੇ ਕਿਹਾ ਕਿ ਇਹ ਮਾਮਲਾ ਮੁੱਖ ਸਕੱਤਰ, ਪੰਜਾਬ ਦੇ ਧਿਆਨ ਵਿੱਚ ਵੀ ਲਿਆਂਦਾ ਗਿਆ ਜਿਹਨਾਂ ਨੇ ਸਬੰਧਤ ਅਧਿਕਾਰੀਆਂ ਨੂੰ ਇਸ ਮਾਮਲੇ ਵਿੱਚ ਲੋੜੀਂਦੀ ਕਾਰਵਾਈ ਕਰਨ ਲਈ ਪੰਜਾਬ ਸਰਕਾਰ ਅਤੇ ਭਾਰਤ ਸਰਕਾਰ ਦੀਆਂ ਹਦਾਇਤਾਂ ਦੀ ਪਾਲਣਾ ਨੂੰ ਯਕੀਨੀ ਬਣਾਉਣ ਦੇ ਨਿਰਦੇਸ਼ ਜਾਰੀ ਕੀਤੇ । ਉਹਨਾਂ ਕਿਹਾ ਕਿ ਇਸ ਲਈ ਗੈਰ ਸੰਵਿਧਾਨਕ ਸਬਦ ‘ਹਰਿਜਨ ਬਸਤੀ’ ਦੀ ਬਜਾਏ  ਪਿੰਡ ਦਾ ਨਾਮ / ਸਥਾਨ ਦਾ ਨਾਮ ਲਿਖਿਆ ਜਾਣਾ ਚਾਹੀਦਾ ਹੈ ਅਤੇ ਇਸ ਦੀ ਥਾਂ ਨਵਾਂ ਨਾਮ ਹੀ ਲਿਖਿਆ ਹੋਣਾ ਚਾਹੀਦਾ ਹੈ।

Dr. S. Karuna RajuDr. S. Karuna Rajuਡਾ. ਰਾਜੂ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਕਾਰਵਾਈ ਕਰਦਿਆਂ ਜ਼ਿਲਾ ਚੋਣਕਾਰ ਅਫ਼ਸਰ, ਗੁਰਦਾਸਪੁਰ ਨੇ ਦੀਨਾਨਗਰ ਵਿਧਾਨ ਸਭਾ ਹਲਕੇ ਦੇ ਪੋਲਿੰਗ ਸਟੇਸਨ “ਹਰਿਜਨ ਕਲੋਨੀ“ ਦੇ ਨਾਂ ਨੂੰ “ਪਾਰਟ ਨੰ. 108, ਸੈਕਸਨ ਨੰ. 7, ਵਾਰਡ ਨੰ. 5, ਦੀਨਾਨਗਰ“ ਵਿੱਚ ਤਬਦੀਲ ਕੀਤਾ ਗਿਆ। ਇਸੇ ਤਰਾਂ ਪਟਿਆਲਾ ਜ਼ਿਲੇ ਦੇ ਨਾਭਾ ਦੇ ਪੋਲਿੰਗ ਸਟੇਸਨ “ਸਰਕਾਰੀ ਐਲੀਮੈਂਟਰੀ ਸਕੂਲ, ਹਰਿਜਨ ਬਸਤੀ” ਨੂੰ “ਸਰਕਾਰੀ ਐਲੀਮੈਂਟਰੀ ਸਕੂਲ, ਬੋਰਹਾ ਗੇਟ” ਵਜੋਂ ਤਬਦੀਲ ਕੀਤਾ ਗਿਆ। ਉਹਨਾਂ ਕਿਹਾ ਕਿ ਜਮਹੂਰੀਅਤ ਪ੍ਰਤੀ ਜਾਗਰੂਕ ਨਾਗਰਿਕਾਂ ਦੀ ਇਹ ਸੰਵਿਧਾਨ ਪੱਖੀ ਪਹੁੰਚ ਲੋਕਤੰਤਰ ਨੂੰ ਹੋਰ ਮਜਬੂਤ ਕਰਨ ਵਿਚ ਸਹਾਇਕ ਸਿੱਧ ਹੋਵੇਗੀ।

Dr. S. Karuna RajuDr. S. Karuna Rajuਜ਼ਿਲ੍ਹਾ ਅਧਿਕਾਰੀਆਂ ਵੱਲੋਂ ਕੀਤੀ ਤੁਰੰਤ ਕਾਰਵਾਈ ਦੀ ਸਲਾਘਾ ਕਰਦਿਆਂ ਸੀ.ਈ.ਓ. ਡਾ. ਰਾਜੂ ਨੇ ਸਮੂਹ ਵੋਟਰਾਂ, ਸਿਆਸੀ ਪਾਰਟੀਆਂ, ਗੈਰ-ਸਰਕਾਰੀ ਸੰਗਠਨਾਂ, ਸਿਵਲ ਸੋਸਾਇਟੀ ਸੰਸਥਾਵਾਂ ਨੂੰ ਅਪੀਲ ਕੀਤੀ ਕਿ ਜੇ ਕੋਈ ਅਜਿਹਾ ਗੈਰ-ਸੰਵਿਧਾਨਕ ਨਾਂ ਲਿਖਿਆ ਮਿਲਦਾ ਹੈ ਤਾਂ ਮੁੱਖ ਚੋਣ ਅਧਿਕਾਰੀ, ਪੰਜਾਬ ਦੇ ਦਫਤਰ ਦੇ ਧਿਆਨ ਵਿੱਚ ਲਿਆਂਦਾ ਜਾਵੇ। ਉਹਨਾਂ ਅੱਗੇ ਕਿਹਾ ਕਿ ਸੀ.ਈ.ਓ. ਦਫ਼ਤਰ ਵੱਲੋਂ ਤੁਰੰਤ ਸੁਧਾਰਾਤਮਕ ਉਪਾਵਾਂ ਨੂੰ ਯਕੀਨੀ ਬਣਾਇਆ ਜਾਵੇਗਾ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਕਿਉਂ ਪੰਜਾਬੀਆਂ 'ਚ ਸਭ ਤੋਂ ਵੱਧ ਵਿਦੇਸ਼ ਜਾਣ ਦਾ ਜਨੂੰਨ, ਕਿਵੇਂ ਘਟੇਗੀ ਵੱਧਦੀ ਪਰਵਾਸ ਦੀ ਪਰਵਾਜ਼ ?

06 Aug 2025 9:27 PM

Donald Trump ਨੇ India 'ਤੇ ਲੱਗਾ ਦਿੱਤਾ 50% Tariff, 24 ਘੰਟਿਆਂ 'ਚ ਲਗਾਉਣ ਦੀ ਦਿੱਤੀ ਸੀ ਧਮਕੀ

06 Aug 2025 9:20 PM

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 03/08/2025

03 Aug 2025 1:23 PM

ਸ: ਜੋਗਿੰਦਰ ਸਿੰਘ ਦੇ ਸ਼ਰਧਾਂਜਲੀ ਸਮਾਗਮ ਮੌਕੇ ਕੀਰਤਨ ਸਰਵਣ ਕਰ ਰਹੀਆਂ ਸੰਗਤਾਂ

03 Aug 2025 1:18 PM

Ranjit Singh Gill Home Live Raid :ਰਣਜੀਤ ਗਿੱਲ ਦੇ ਘਰ ਬਾਹਰ ਦੇਖੋ ਕਿੱਦਾਂ ਦਾ ਮਾਹੌਲ.. Vigilance raid Gillco

02 Aug 2025 3:20 PM
Advertisement