
ਮੰਗ ਕੀਤੀ ਕਿ ਹਰਿਆਣਾ ਸਰਕਾਰ ਤੇ ਦਿੱਲੀ ਦੇ ਜੇਲ੍ਹ ਮੰਤਰੀ ਸਤੇਂਦਰ ਜੈਨ ਦੀ ਨਿੰਦਾ ਲਈ ਮਤਾ ਪਾਸ ਕੀਤਾ ਜਾਵੇ
ਚੰਡੀਗੜ੍ਹ: ਸ਼੍ਰੋਮਣੀ ਅਕਾਲੀ ਦਲ ਦੇ ਵਿਧਾਇਕ ਸ੍ਰੀ ਬਿਕਰਮ ਸਿੰਘ ਮਜੀਠੀਆ ਨੇ ਅੱਜ ਮੰਗ ਕੀਤੀ ਕਿ ਹਰਿਆਣਾ ਵਿਚ ਨੌਜਵਾਨਾਂ ’ਤੇ ਸਰੀਰਕ ਤੇ ਮਾਨਸਿਕ ਤਸ਼ੱਦਦ ਢਾਹੇ ਜਾਣ ਦੇ ਮਾਮਲੇ ਦੀ ਜਾਂਚ ਲਈ ਵਿਧਾਨ ਸਭਾ ਦੀ ਕਮੇਟੀ ਬਣਾਈ ਜਾਵੇ ਤੇ ਉਹਨਾਂ ਨੇ ਇਕ ਮਤਾ ਪਾਸ ਕਰ ਕੇ ਦਿੱਲੀ ਦੇ ਜੇਲ੍ਹ ਮੰਤਰੀ ਸਤੇਂਦਰ ਜੈਨ ਦੀ ਨਿਖੇਧੀ ਕਰਨ ਦੀ ਵੀ ਮੰਗ ਕੀਤੀ ਜਿਹਨਾਂ ਦੇ ਅਧੀਨ ਸਿੱਖਾਂ ਨਾਲ ਮਾੜਾ ਵਿਵਹਾਰ ਕੀਤਾ ਗਿਆ ਤੇ ਉਹ ਨੌਜਵਾਨਾਂ ’ਤੇ ਤਸ਼ੱਦਦ ਢਾਹੁਣ ਲਈ ਇਕ ਧਿਰ ਬਣੇ।
naudeep kaurਸਿਫਰ ਕਾਲ ਦੌਰਾਨ ਇਹ ਮਾਮਲਾ ਚੁੱਕਦਿਆਂ ਸ੍ਰੀ ਬਿਕਰਮ ਸਿੰਘ ਮਜੀਠੀਆ ਨੇ ਕਿਹਾ ਕਿ ਇਹ ਬਹੁਤ ਹੀ ਨਿਖੇਧੀਯੋਗ ਗੱਲ ਹੈ ਕਿ ਸੋਨੀਪਤ ਪੁਲਿਸ ਨੇ ਮਨੁੱਖੀ ਅਧਿਕਾਰ ਕਾਰਕੁੰਨ ਨੌਦੀਪ ਕੌਰ ਤੇ ਸ਼ਿਵ ਕੁਮਾਰ ’ਤੇ ਅੰਨ੍ਹਾ ਤਸ਼ੱਦਦ ਢਾਹਿਆ ਹੈ। ਉਹਨਾਂ ਕਿਹਾ ਕਿ ਨੌਦੀਪ ਨੇ ਦੱਸਿਆ ਹੈ ਕਿ ਕਿਵੇਂ ਉਸ ਅਤੇ ਸ਼ਿਵ ਕੁਮਾਰ ਨਾਲ ਸੋਨੀਪਤ ਪੁਲਿਸ ਨੇ ਤਸ਼ੱਦਦ ਕੀਤਾ ਤੇ ਬਾਅਦ ਵਿਚ ਜੇਲ੍ਹ ਵਿਚ ਵੀ ਉਸ ਨਾਲ ਬਦਸਲੂਕੀ ਹੋਈ।
cm Haryanaਸ੍ਰੀ ਮਜੀਠੀਆ ਨੇ ਕਿਹਾ ਕਿ 26 ਜਨਵਰੀ ਦੀ ਕਿਸਾਨ ਪਰੇਡ ਦੇ ਮਾਮਲੇ ਵਿਚ ਗ੍ਰਿਫਤਾਰ ਸਿੱਖ ਨੌਜਵਾਨਾਂ ਦੇ ਕੱਕਾਰਾਂ ਦੀ ਤਿਹਾੜ ਜੇਲ੍ਹ ਵਿਚ ਬੇਅਦਬੀ ਕੀਤੀ ਗਈ ਜਦਕਿ ਤਿਹਾੜ ਜੇਲ੍ਹ ਦਿੱਲੀ ਸਰਕਾਰ ਦੀ ਆਪ ਸਰਕਾਰ ਦੇ ਅਧੀਨ ਹੈ ਤੇ ਇਸਦੇ ਮੰਤਰੀ ਸਤੇਂਦਰ ਜੈਨ ਇਸ ਲਈ ਸਿੱਧੇ ਤੌਰ ’ਤੇ ਜ਼ਿੰਮੇਵਾਰ ਹਨ । ਉਹਨਾਂ ਕਿਹਾ ਕਿ ਇਥੇ ਹੀ ਬੱਸ ਨਹੀਂ, ਹੈਰਾਨੀ ਵਾਲੀ ਗੱਲ ਇਹ ਹੈ ਕਿ ਦਿੱਲੀ ਸਰਕਾਰ ਦੇ ਐਡਵੋਕੇਟ ਜਨਰਲ ਦੇ ਦਫਤਰ ਨੇ ਨੌਜਵਾਨਾਂ ਦੀਆਂ ਜ਼ਮਾਨਤ ਅਰਜ਼ੀਆਂ ਦਾ ਵੀ ਵਿਰੋਧ ਕੀਤਾ ਹੈ। ਉਹਨਾਂ ਕਿਹਾ ਕਿ ਇਸੇ ਤਰੀਕੇ ਸਦਨ ਦੀ ਕਮੇਟੀ ਨੂੰ ਦਿੱਲੀ ਪੁਲਿਸ ਵੱਲੋਂ ਸਿੱਖ ਨੌਜਵਾਨ ਰਣਜੀਤ ਸਿੰਘ ’ਤੇ ਢਾਹੇ ਤਸ਼ੱਦਦ ਤੇ ਜ਼ੁਲਮ ਦੀ ਜਾਂਚ ਵੀ ਕਰਨੀ ਚਾਹੀਦੀ ਹੈ।
Naudeep Kaurਸ੍ਰੀ ਮਜੀਠੀਆ ਨੈ ਕਿਹਾ ਕਿ ਇਹ ਗਲਤ ਕਾਰਵਾਈ ਹਰਿਆਣਾ ਤੇ ਆਪ ਸਰਕਾਰਾਂ ਨੇ ਕੀਤੀ ਹੈ ਜਿਸ ਕਾਰਨ ਪੰਜਾਬੀਆਂ ਦੇ ਮਨਾਂ ਨੁੰ ਠੇਸ ਪਹੁੰਚੀ ਹੈ। ਉਹਨਾਂ ਕਿਹਾ ਕਿ ਅਜਿਹਾ ਜਾਪਦਾ ਹੈ ਕਿ ਇਹ ਲੋਕ ਸਾਬਕਾ ਪ੍ਰਧਾਨ ਮੰਤਰੀ ਇੰਦਰਾ ਗਾਂਧੀ ਦੇ ਨਕਸ਼ੇ ਕਦਮਾਂ ’ਤੇ ਚਲ ਰਹੇ ਹਨ। ਉਹਨਾਂ ਕਿਹਾ ਕਿ ਜੇਕਰ ਵਿਧਾਨ ਸਭਾ ਨੇ ਇਹਨਾਂ ਮਾਮਲਿਆਂ ’ਤੇ ਜ਼ੋਰਦਾਰ ਰੋਸ ਦਰਜ ਨਾ ਕਰਵਾਇਆ ਤਾਂ ਉਹ ਆਪਣੇ ਫਰਜ਼ ਵਿਚ ਫੇਲ੍ਹ ਹੋ ਜਾਵੇਗੀ।