ਸਰਕਾਰ ਦੇ ਭ੍ਰਿਸ਼ਟਾਚਾਰ ਕਾਰਨ ਹਜ਼ਾਰਾਂ ਦਲਿਤ ਵਿਦਿਆਰਥੀ ਸਿੱਖਿਆਂ ਤੋਂ ਵਾਂਝੇ ਹੋ ਰਹੇ ਹਨ: ਹਰਪਾਲ ਚੀਮਾ
Published : Mar 5, 2021, 5:03 pm IST
Updated : Mar 5, 2021, 5:03 pm IST
SHARE ARTICLE
AAP Leader
AAP Leader

ਕਿਹਾ ਦਲਿਤ ਭਾਈਚਾਰੇ ਨੇ ਕੈਪਟਨ ਨੂੰ ਸੱਤਾ ਵਿੱਚ ਲਿਆਂਦਾ, ਹੁਣ ਕੈਪਟਨ ਉਨ੍ਹਾਂ ਨੂੰ ਦਬਾ ਰਹੇ ਹਨ

ਚੰਡੀਗੜ੍ਹ: ਆਮ ਆਦਮੀ ਪਾਰਟੀ ਦੇ ਵਿਧਾਇਕਾਂ ਨੇ ਸ਼ੁੱਕਰਵਾਰ ਨੂੰ ਸਕਾਲਰਸ਼ਿੱਪ ਨਾ ਮਿਲਣ ਕਾਰਨ ਦਲਿਤ ਵਿੱਦਿਆਰਥੀਆਂ ਨੂੰ ਹੋ ਰਹੀ ਪ੍ਰੇਸ਼ਾਨੀ ਅਤੇ ਦਲਿਤ ਅਧਿਕਾਰਾਂ ਦੇ ਮੁੱਦਿਆਂ ਨੂੰ ਚੁੱਕਿਆ । 'ਆਪ' ਵਿਧਾਇਕਾਂ ਨੇ ਸ਼ੁੱਕਰਵਾਰ ਨੂੰ ਵਿਧਾਨ ਸਭਾ ਸੈਸ਼ਨ ਤੋਂ ਪਹਿਲਾਂ ਦਲਿਤਾਂ ਦੀ ਆਵਾਜ਼ ਚੁੱਕਦੇ ਹੋਏ ਚੰਡੀਗੜ੍ਹ ਦੇ ਐਮਐਲਏ ਹੋਸਟਲ ਤੋਂ ਪੰਜਾਬ ਵਿਧਾਨ ਸਭਾ ਤੱਕ ਪੈਦਲ ਮਾਰਚ ਕੀਤਾ। ਮਾਰਚ ਵਿੱਚ ਉਨ੍ਹਾਂ ਨਾਲ ਕਈ ਦਲਿਤ ਅਧਿਕਾਰ ਵਰਕਰ ਵੀ ਸ਼ਾਮਲ ਹੋਏ।

Aap LeadershipAap Leadershipਵਰਕਰਾਂ ਅਤੇ ਵਿਧਾਇਕਾਂ ਨੇ ਦਲਿਤਾਂ ਦੇ ਹੱਕ ਨਾਅਰੇਬਾਜ਼ੀ ਕਰਦੇ ਹੋਏ ਅਤੇ ਕੈਪਟਨ ਸਰਕਾਰ ਉੱਤੇ ਦਲਿਤਾਂ ਨੂੰ ਸਿੱਖਿਆ ਤੋਂ ਵਾਂਝੇ ਰੱਖਣ ਦਾ ਦੋਸ਼ ਲਗਾਇਆ। ਮੀਡੀਆ ਨੂੰ ਸੰਬੋਧਨ ਕਰਦੇ ਹੋਏ 'ਆਪ' ਆਗੂ ਅਤੇ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਆਗੂ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਸੂਬੇ ਦੇ ਦਲਿਤ ਵਿਦਿਆਰਥੀਆਂ ਵੱਲ ਕੋਈ ਧਿਆਨ ਨਹੀਂ ਦਿੱਤਾ ਗਿਆ। ਅਕਾਲੀ-ਭਾਜਪਾ ਸ਼ਾਸਨ ਦੌਰਾਨ ਵੀ ਦਲਿਤਾਂ ਦੇ ਕਲਿਆਣ ਫੰਡ ਵਿੱਚ ਕਰੋੜਾਂ ਰੁਪਏ ਦਾ ਘਪਲਾ ਕੀਤਾ ਗਿਆ ਸੀ। ਹੁਣ ਉਸੇ ਤਰ੍ਹਾਂ ਦਾ ਘਪਲਾ ਕਾਂਗਰਸ ਸਰਕਾਰ ਕਰ ਰਹੀ ਹੈ।

Akali Dal MLAs Akali Dal MLAsਉਨ੍ਹਾਂ ਕਿਹਾ ਕਿ ਇਕ ਆਰਟੀਆਈ ਰਾਹੀਂ ਪਤਾ ਚੱਲਿਆ ਹੈ ਕਿ ਕੇਂਦਰ ਸਰਕਾਰ ਨੇ ਪੋਸਟ ਮੈਟ੍ਰਿਕ ਵਜੀਫਾ ਲਈ ਪੰਜਾਬ ਸਰਕਾਰ ਨੂੰ 1423 ਕਰੋੜ ਰੁਪਏ ਜਾਰੀ ਕਰ ਦਿੱਤੇ ਹਨ, ਪ੍ਰੰਤੂ ਰਾਜ ਸਰਕਾਰ ਨੇ ਅਜੇ ਤੱਕ ਸੈਂਕੜੇ ਕਾਲਜਾਂ ਦਾ 1853 ਕਰੋੜ ਰੁਪਏ ਬਕਾਇਆ ਨਹੀਂ ਦਿੱਤਾ । ਕੈਪਟਨ ਨੇ ਪੰਜਾਬ ਦੇ ਲੋਕਾਂ ਨੂੰ ਝੂਠ ਬੋਲਿਆ ਕਿ ਕੇਂਦਰ ਸਰਕਾਰ ਸੂਬੇ ਨੂੰ ਪੋਸਟ ਮੈਟ੍ਰਿਕ ਵਜੀਫੇ ਦੇ ਤਹਿਤ ਮਿਲਣ ਵਾਲਾ ਫੰਡ ਰੋਕ ਰਹੀ ਹੈ। ਪ੍ਰੰਤੂ ਆਰਟੀਆਈ ਰਾਹੀਂ ਜਵਾਬ ਤੋਂ ਸਾਫ ਪਤਾ ਚਲਦਾ ਹੈ ਕਿ ਕੇਂਦਰ ਸਰਕਾਰ ਨੇ ਸੂਬਾ ਸਰਕਾਰ ਨੂੰ ਸਕਾਲਰਸ਼ਿਪ ਫੰਡ ਦਾ ਪੈਸਾ ਦੇ ਦਿੱਤਾ ਹੈ।

Aap leader Aap leaderਉਨ੍ਹਾਂ ਕਿਹਾ ਕਿ ਸਕਾਲਰਸ਼ਿਪ ਦੇ ਮੁੱਦੇ ਉਤੇ ਕੈਪਟਨ ਨੇ ਹਮੇਸ਼ਾ ਲੋਕਾਂ ਨਾਲ ਝੂਠ ਬੋਲਿਆ ਅਤੇ ਉਨ੍ਹਾਂ ਦੇ ਮੰਤਰੀ ਨੇ ਗਰੀਬ ਦਲਿਤ ਵਿਦਿਆਰਥੀਆਂ ਦੀ ਪੜ੍ਹਾਈ ਦੇ ਪੈਸੇ ਵਿੱਚ ਘਪਲਾ ਕੀਤਾ। ਕੈਪਟਨ ਨੂੰ 2017 ਵਿੱਚ ਸੱਤਾ ਵਿੱਚ ਲਿਆਉਣ ਵਾਲੇ ਦਲਿਤ ਭਾਈਚਾਰੇ ਨੂੰ ਹੁਣ ਉਹ ਲਗਾਤਾਰ ਦਬਾਉਣ ਦਾ ਕੰਮ ਕਰ ਰਹੇ ਹਨ। ਕੈਪਟਨ ਅਮਰਿੰਦਰ ਨੂੰ ਸ਼ਰਮ ਆਉਣੀ ਚਾਹੀਦੀ ਹੈ ਕਿ ਉਨ੍ਹਾਂ ਦੇ ਸ਼ਾਸਨ ਵਿੱਚ ਗਰੀਬ ਦਲਿਤ ਵਿਦਿਆਰਥੀਆਂ ਦਾ ਭਵਿੱਖ ਖਰਾਬ ਹੋ ਗਿਆ ਹੈ, ਸਕਾਲਰਸ਼ਿਪ ਨਾ ਮਿਲਣ ਕਾਰਨ ਹਜ਼ਾਰਾਂ ਵਿਦਿਆਰਥੀਆਂ ਦੀ ਡਿਗਰੀ ਰੁਕੀ ਹੋਈ ਹੈ ਅਤੇ ਸੈਂਕੜੇ ਕਾਲਜ ਬੰਦ ਹੋਣ ਕਿਨਾਰੇ ਹਨ।

aap leaderaap leader ਪ੍ਰੰਤੂ ਕੈਪਟਨ ਨੂੰ ਇਨ੍ਹਾਂ ਵਿਦਿਆਰਥੀਆਂ ਦੀ ਕੋਈ ਪ੍ਰਵਾਹ ਨਹੀਂ ਹੈ। ਪੈਦਲ ਮਾਰਚ ਵਿੱਚ 'ਆਪ' ਵਿਧਾਇਕ ਸਰਵਜੀਤ ਕੌਰ ਮਾਣੂੰਕੇ, ਕੁਲਤਾਰ ਸਿੰਘ ਸੰਧਵਾਂ, ਬਲਜਿੰਦਰ ਕੌਰ, ਗੁਰਮੀਤ ਸਿੰਘ ਮੀਤ ਹੇਅਰ, ਰੁਪਿੰਦਰ ਕੌਰ ਰੂਬੀ, ਪ੍ਰਿੰਸੀਪਲ ਬੁਧ ਰਾਮ, ਜਗਤਾਰ ਸਿੰਘ ਹਿਸੋਵਾਲ, ਕੁਲਵੰਤ ਪੰਡੋਰੀ, ਜੈ ਕਿਸ਼ਨ ਸਿੰਘ ਰੋੜੀ, ਅਮਰਜੀਤ ਸਿੰਘ ਸੰਦੋਆ, ਮਨਜੀਤ ਸਿੰਘ ਬਿਲਾਸਪੁਰ, ਮਾਸਟਰ ਬਲਦੇਵ ਸਿੰਘ ਜੈਤੋ ਅਤੇ ਹੋਰ ਆਪ ਆਗੂ ਸ਼ਾਮਲ ਸਨ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

'700 ਸਾਲ ਗੁਲਾਮ ਰਿਹਾ ਭਾਰਤ, ਸਭ ਤੋਂ ਪਹਿਲਾਂ ਬਾਬਾ ਨਾਨਕ ਨੇ ਹੁਕਮਰਾਨਾਂ ਖ਼ਿਲਾਫ਼ ਬੁਲੰਦ ਕੀਤੀ ਸੀ ਆਵਾਜ਼'

16 Nov 2025 2:57 PM

ਧੀ ਦੇ ਵਿਆਹ ਮਗਰੋਂ ਭੱਦੀ ਸ਼ਬਦਲਈ ਵਰਤਣ ਵਾਲਿਆਂ ਨੂੰ Bhai Hardeep Singh ਦਾ ਜਵਾਬ

16 Nov 2025 2:56 PM

ਸਾਡੇ ਮੋਰਚੇ ਦੇ ਆਗੂ ਨਹੀਂ ਚਾਹੁੰਦੇ ਬੰਦੀ ਸਿੰਘ ਰਿਹਾਅ ਹੋਣ | Baba Raja raj Singh

15 Nov 2025 3:17 PM

ਅੱਗੇ- ਅੱਗੇ ਬਦਮਾਸ਼ ਪਿੱਛੇ-ਪਿੱਛੇ ਪੁਲਿਸ,SHO ਨੇ ਫ਼ਿਲਮੀ ਸਟਾਈਲ 'ਚ ਦੇਖੋ ਕਿੰਝ ਕੀਤੇ ਕਾਬੂ

15 Nov 2025 3:17 PM

ਜਾਣੋ, ਕੌਣ ਐ ਜੈਸ਼ ਦੀ ਲੇਡੀ ਡਾਕਟਰ ਸ਼ਾਹੀਨ? ਗੱਡੀ 'ਚ ਹਰ ਸਮੇਂ ਰੱਖਦੀ ਸੀ ਏਕੇ-47

13 Nov 2025 3:30 PM
Advertisement