
72 ਘੰਟਿਆਂ ਦੇ ਅੰਦਰ-ਅੰਦਰ ਹਟਾਉਣ ਦੇ ਦਿੱਤੇ ਨਿਰਦੇਸ਼
ਕੋਲਕਾਤਾ- ਭਾਰਤ ਦੇ ਚੋਣ ਕਮਿਸ਼ਨ ਨੇ ਬੁੱਧਵਾਰ ਨੂੰ ਸਾਰੇ ਪੈਟਰੋਲ ਪੰਪ ਡੀਲਰਾਂ ਅਤੇ ਹੋਰ ਏਜੰਸੀਆਂ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਫੋਟੋ ਵਾਲੀਆਂ ਕੇਂਦਰੀ ਯੋਜਨਾਵਾਂ ਦੇ ਹੋਰਡਿੰਗਜ਼ ਨੂੰ ਉਨ੍ਹਾਂ ਦੇ ਲਗਾਏ ਸਥਾਨਾਂ ਤੋਂ 72 ਘੰਟਿਆਂ ਦੇ ਅੰਦਰ ਹਟਾਉਣ ਦੇ ਨਿਰਦੇਸ਼ ਦਿੱਤੇ ਹਨ। ਇਕ ਅਧਿਕਾਰੀ ਨੇ ਕੋਲਕਾਤਾ ਵਿਚ ਇਹ ਜਾਣਕਾਰੀ ਦਿੱਤੀ।
Using PM's photo in hoardings is a violation of election code of conduct
ਪੱਛਮੀ ਬੰਗਾਲ ਵਿਚ ਮੁੱਖ ਚੋਣ ਅਧਿਕਾਰੀ (ਸੀ.ਈ.ਓ.) ਦਫ਼ਤਰ ਦੇ ਇਕ ਅਧਿਕਾਰੀ ਨੇ ਕਿਹਾ ਕਿ ਅਜਿਹੇ ਹੋਰਡਿੰਗਜ਼ ਵਿਚ ਪ੍ਰਧਾਨ ਮੰਤਰੀ ਦੀ ਫੋਟੋ ਦੀ ਵਰਤੋਂ ਚੋਣ ਜਾਬਤਾ ਦੀ ਉਲੰਘਣਾ ਹੈ।
Using PM's photo in hoardings is a violation of election code of conduct
ਇਸ ਤੋਂ ਪਹਿਲਾਂ ਹੀ ਤ੍ਰਿਣਮੂਲ ਕਾਂਗਰਸ ਦੇ ਪ੍ਰਤੀਨਿਧੀ ਮੰਡਲ ਨੇ ਚੋਣ ਕਮਿਸ਼ਨ ਦੇ ਅਧਿਕਾਰੀਆਂ ਨਾਲ ਮੁਲਾਕਾਤ ਕੀਤੀ ਅਤੇ ਦੋਸ਼ ਲਾਇਆ ਕਿ ਕੇਂਦਰੀ ਯੋਜਨਾਵਾਂ ਬਾਰੇ ਲੋਕਾਂ ਨੂੰ ਜਾਣਕਾਰੀ ਦੇਣ ਲਈ ਪ੍ਰਧਾਨ ਮੰਤਰੀ ਦੀ ਫੋਟੋ ਦਾ ਇਸਤੇਮਾਲ ਕਰਨਾ ਆਦਰਸ਼ ਚੋਣ ਜਾਬਤਾ ਦੀ ਉਲੰਘਣਾ ਹੈ।