
ਇਕ ਵਿਅਕਤੀ ਗੰਭੀਰ ਜ਼ਖਮੀ
ਸ਼੍ਰੀਨਗਰ: ਜੰਮੂ-ਕਸ਼ਮੀਰ ਦੇ ਸਾਂਬਾ ਜ਼ਿਲ੍ਹੇ ਤੋਂ ਦੁਖਦਾਈ ਖ਼ਬਰ ਸਾਹਮਣੇ ਆਈ ਹੈ। ਦਰਅਸਲ ਸ਼ਨੀਵਾਰ ਸਵੇਰੇ ਇੱਥੇ ਇੱਕ ਭਿਆਨਕ ਸੜਕ ਹਾਦਸਾ ਵਾਪਰਿਆ। ਜਾਣਕਾਰੀ ਮੁਤਾਬਿਕ ਇੱਕ ਕਾਰ ਡੂੰਘੀ ਖੱਡ ਵਿਚ ਜਾ ਡਿੱਗੀ ਹੈ। ਇਸ ਹਾਦਸੇ 'ਚ 5 ਲੋਕਾਂ ਦੀ ਮੌਤ ਹੋ ਗਈ ਅਤੇ ਇਕ ਗੰਭੀਰ ਰੂਪ 'ਚ ਜ਼ਖਮੀ ਦੱਸਿਆ ਜਾ ਰਿਹਾ ਹੈ।
PHOTO
ਘਟਨਾ ਤੋਂ ਬਾਅਦ ਹੜਕੰਪ ਮਚ ਗਿਆ। ਅਧਿਕਾਰੀਆਂ ਨੇ ਦੱਸਿਆ ਕਿ ਕਾਰ ਪੰਜਾਬ ਤੋਂ ਸ਼੍ਰੀਨਗਰ ਜਾ ਰਹੀ ਸੀ ਤੇ ਇਹ ਦੁਰਘਟਨਾ ਮਾਨਸਰ ਕੋਲ ਜਮੋਦਾ ਕੋਲ ਵਾਪਰੀ। ਅਧਿਕਾਰੀਆਂ ਨੇ ਕਿਹਾ ਕਿ ਕਾਰ ਚਾਲਕ 6 ਲੋਕਾਂ ਨੂੰ ਲੈ ਕੇ ਜਾ ਰਿਹਾ ਸੀ। ਅਚਾਨਕ ਉਸ ਨੇ ਐੱਸਯੂਵੀ (ਕਾਰ) ਤੋਂ ਕੰਟਰੋਲ ਗੁਆ ਦਿੱਤਾ। ਜਿਸ ਤੋਂ ਬਾਅਦ ਉਹ ਖੱਡ ਵਿਚ ਜਾ ਡਿੱਗੀ। ਉਨ੍ਹਾਂ ਦੱਸਿਆ ਕਿ ਰਾਹਤ ਕਰਮੀਆਂ ਨੇ 5 ਲਾਸ਼ਾਂ ਬਰਾਮਦ ਕਰ ਲਈਆਂ ਹਨ। ਜਦੋਂ ਕਿ 6ਵੇਂ ਵਿਅਕਤੀ ਨੂੰ ਗੰਭੀਰ ਹਾਲਤ ਵਿਚ ਸੁਰੱਖਿਅਤ ਕੱਢ ਲਿਆ ਗਿਆ ਹੈ।
Tragic accident
ਅਧਿਕਾਰੀਆਂ ਨੇ ਦੱਸਿਆ ਕਿ ਮ੍ਰਿਤਕਾਂ ਦੀਆਂ ਲਾਸ਼ਾਂ ਨੂੰ ਪੋਸਟਮਾਰਟਮ ਲਈ ਭੇਜ ਦਿੱਤਾ ਗਿਆ ਹੈ ਅਤੇ ਜ਼ਖਮੀਆਂ ਨੂੰ ਪੁਲਿਸ ਨੇ ਇਲਾਜ ਲਈ ਹਸਪਤਾਲ ਦਾਖਲ ਕਰਵਾਇਆ ਹੈ। ਫਿਲਹਾਲ ਲਾਸ਼ਾਂ ਦੀ ਪਛਾਣ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ ਤਾਂ ਜੋ ਉਨ੍ਹਾਂ ਦੇ ਪਰਿਵਾਰ ਵਾਲਿਆਂ ਨੂੰ ਹਾਦਸੇ ਦੀ ਜਾਣਕਾਰੀ ਦਿੱਤੀ ਜਾ ਸਕੇ।
Accident