ਸਹਾਰਨਪੁਰ-ਦਿੱਲੀ ਰੇਲਗੱਡੀ ਨੂੰ ਲੱਗੀ ਭਿਆਨਕ ਅੱਗ, ਮਚੀ ਹਫੜਾ-ਦਫੜੀ
Published : Mar 5, 2022, 2:14 pm IST
Updated : Mar 5, 2022, 3:54 pm IST
SHARE ARTICLE
Photo
Photo

ਲੋਕਾਂ ਨੇ ਡੱਬਿਆਂ ਨੂੰ ਧੱਕਾ ਦੇ ਕੇ ਕੋਚ ਕੀਤਾ ਵੱਖ

 

ਮੇਰਠ : ਉੱਤਰ ਪ੍ਰਦੇਸ਼ 'ਚ ਮੇਰਠ ਨੇੜੇ ਦੌਰਾਲਾ ਰੇਲਵੇ ਸਟੇਸ਼ਨ 'ਤੇ ਸਹਾਰਨਪੁਰ ਤੋਂ ਦਿੱਲੀ ਜਾ ਰਹੀ ਯਾਤਰੀ ਰੇਲਗੱਡੀ ‘ਚ ਅਚਾਨਕ ਅੱਗ ਲੱਗ ਗਈ। ਜਲਦੀ ਹੀ ਅੱਗ ਨੇ ਦੋ ਡੱਬਿਆਂ ਨੂੰ ਆਪਣੀ ਲਪੇਟ ਵਿੱਚ ਲੈ ਲਿਆ। ਅੱਗ ਕਾਰਨ ਹਫੜਾ-ਦਫੜੀ ਮੱਚ ਗਈ।

PHOTOPHOTO

 

ਹਾਲਾਂਕਿ, ਜਿਸ ਕੋਚ ‘ਚ ਅੱਗ ਲੱਗ ਗਈ, ਉਸ ਦੇ ਯਾਤਰੀ ਤੁਰੰਤ ਬਾਹਰ ਨਿਕਲ ਗਏ। ਖੈਰ, ਖੁਸ਼ਕਿਸਮਤੀ ਨਾਲ ਕੋਈ ਵੱਡਾ ਹਾਦਸਾ ਨਹੀਂ ਹੋਇਆ। ਜਾਣਕਾਰੀ ਮੁਤਾਬਕ ਯਾਤਰੀ ਟਰੇਨ ਦੇ ਕੋਚ 'ਚ ਧਮਾਕਾ ਹੋਣ ਨਾਲ ਧੂੰਆਂ ਉੱਠਣਾ ਸ਼ੁਰੂ ਹੋ ਗਿਆ। ਰੇਲਵੇ ਅਧਿਕਾਰੀਆਂ ਮੁਤਾਬਕ ਸ਼ਾਰਟ ਸਰਕਟ ਕਾਰਨ ਅੱਗ ਲੱਗੀ ਹੈ। 

PHOTOPHOTO

 ਰੇਲਵੇ ਕਰਮਚਾਰੀਆਂ ਨੇ ਯਾਤਰੀਆਂ ਦੀ ਮਦਦ ਨਾਲ ਤੁਰੰਤ ਡੱਬਿਆਂ ਨੂੰ ਇੰਜਣ ਤੋਂ ਵੱਖ ਕਰ ਦਿੱਤਾ। ਮੌਕੇ ‘ਤੇ ਪਹੁੰਚੇ ਫਾਇਰ ਬ੍ਰਿਗੇਡ ਕਰਮਚਾਰੀਆਂ ਨੇ ਅੱਗ ‘ਤੇ ਕਾਬੂ ਪਾਇਆ। ਇਸ ਹਾਦਸੇ ਵਿੱਚ ਕਿਸੇ ਜਾਨੀ ਨੁਕਸਾਨ ਦੀ ਕੋਈ ਖ਼ਬਰ ਨਹੀਂ ਹੈ। ਮੇਰਠ ਸਿਟੀ ਰੇਲਵੇ ਸਟੇਸ਼ਨ ਦੇ ਸੁਪਰਡੈਂਟ ਆਰਪੀ ਸ਼ਰਮਾ ਨੇ ਦੱਸਿਆ ਕਿ ਦੌਰਾਲਾ ਨੇੜੇ ਟਰੇਨ ਦੇ ਇਕ ਡੱਬੇ ‘ਚ ਧੂੰਆਂ ਨਿਕਲਣ ਲੱਗਾ, ਜਿਸ ਤੋਂ ਬਾਅਦ ਟਰੇਨ ਨੂੰ (ਦੌਰਾਲਾ) ਸਟੇਸ਼ਨ ‘ਤੇ ਰੋਕ ਦਿੱਤਾ ਗਿਆ।

Location: India, Uttar Pradesh, Meerut

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਹਰੀਆਂ ਭਰੀਆਂ ਫਸਲਾਂ ਵਿੱਚ ਬਣ ਰਹੀ ਕਲੋਨੀ, ਧੜਾ ਧੜ ਹੋ ਰਹੀ ਹੈ ਮਕਾਨਾਂ ਦੀ ਉਸਾਰੀ

14 Feb 2026 2:05 PM

ਲਾਰੈਂਸ ਗੈਂਗ ਨੇ ਧੁਰੰਦਰ ਵਾਲੇ ਰਣਵੀਰ ਸਿੰਘ ਨੂੰ ਦਿੱਤੀ ਧਮਕੀ, ਸਲਮਾਨ ਖ਼ਾਨ ਤੋਂ ਬਾਅਦ ਹੋਰ ਕਈ ਅਦਾਕਾਰ ਗੈਂਗਸਟਰਾਂ ਦੇ ਨਿਸ਼ਾਨੇ 'ਤੇ

13 Feb 2026 1:42 PM

ਹਾਈਡ੍ਰੌਲਿਕ ਜੈੱਕਾਂ ਨਾਲ ਕੋਠੀ ਸ਼ਿਫਟ ਹੋਵੇਗੀ 250 ਫੁੱਟ ਦੂਰ, ਭਾਰਤ ਮਾਲਾ ਹਾਈਵੇਅ ਪ੍ਰਾਜੈਕਟ ਰੂਟ ਵਿਚਾਲੇ ਆਈ ਸੀ ਕੋਠੀ

12 Feb 2026 2:59 PM

'ਮੋਹਾਲੀ ਦੇ ਕਈ ਸਕੂਲਾਂ ਨੂੰ ਧਮਕੀ ਦਿੱਤੀ ਗਈ, ਸਕੂਲ ਕਰਵਾਏ ਗਏ ਖ਼ਾਲੀ',

11 Feb 2026 3:13 PM

ਰੋਂਦੇ ਹੋਏ ਛੋਟੇ ਸਿੱਧੂ ਨਾਲ ਧਰਨੇ 'ਤੇ ਬੈਠੇ ਸਿੱਧੂ ਮੂਸੇਵਾਲਾ ਦੇ ਮਾਤਾ-ਪਿਤਾ

11 Feb 2026 3:11 PM
Advertisement