ਖ਼ਬਰਾਂ |

ਤਾਜ਼ਾ |

PM Modi Congratulate Shehbaz Sharif: PM ਮੋਦੀ ਨੇ ਸ਼ਾਹਬਾਜ਼ ਸ਼ਰੀਫ਼ ਨੂੰ ਦਿੱਤੀ ਪਾਕਿ PM ਬਣਨ ਦੀ ਵਧਾਈ
Published : Mar 5, 2024, 10:55 am IST
Updated : Mar 5, 2024, 10:55 am IST
SHARE ARTICLE
PM Modi Congratulate Shehbaz Sharif
PM Modi Congratulate Shehbaz Sharif

PM ਮੋਦੀ ਨੇ ਇਕ ਵਾਰ ਫਿਰ ਦੋਸਤੀ ਦਾ ਹੱਥ ਵਧਾਇਆ ਹੈ

PM Modi Congratulate Shehbaz Sharif News In Punjabi: ਨਵੀਂ ਦਿੱਲੀ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਪਾਕਿਸਤਾਨ ਦੇ ਨਵੇਂ ਪ੍ਰਧਾਨ ਮੰਤਰੀ ਸ਼ਾਹਬਾਜ਼ ਸ਼ਰੀਫ ਨੂੰ ਵਧਾਈ ਦਿੱਤੀ ਹੈ। ਉਨ੍ਹਾਂ ਨੇ ਇਕ ਵਾਰ ਫਿਰ ਭਾਰਤ ਵੱਲੋਂ ਦੋਸਤੀ ਦਾ ਹੱਥ ਵਧਾਇਆ ਹੈ ਅਤੇ ਐਕਸ 'ਤੇ ਸ਼ਾਹਬਾਜ਼ ਸ਼ਰੀਫ਼ ਨੂੰ ਵਧਾਈ ਸੰਦੇਸ਼ ਭੇਜਿਆ। ਪੀਐਮ ਮੋਦੀ ਨੇ ਲਿਖਿਆ, "ਪਾਕਿਸਤਾਨ ਦੇ ਪ੍ਰਧਾਨ ਮੰਤਰੀ ਵਜੋਂ ਸਹੁੰ ਚੁੱਕਣ 'ਤੇ ਸ਼ਾਹਬਾਜ਼ ਸ਼ਰੀਫ਼ ਨੂੰ ਵਧਾਈ।" 

 

ਜ਼ਿਕਰਯੋਗ ਹੈ ਕਿ ਸ਼ਾਹਬਾਜ਼ ਸ਼ਰੀਫ਼ ਨੇ ਸੋਮਵਾਰ ਨੂੰ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਵਜੋਂ ਸਹੁੰ ਚੁੱਕੀ। ਉਹ 2022 ਤੋਂ ਬਾਅਦ ਦੂਜੀ ਵਾਰ ਦੇਸ਼ ਦੀ ਵਾਗਡੋਰ ਸੰਭਾਲਣਗੇ। ਸ਼ਾਹਬਾਜ਼ ਨੇ ਅਜਿਹੇ ਸਮੇਂ 'ਚ ਦੂਜੀ ਵਾਰ ਪਾਕਿਸਤਾਨ ਦੀ ਵਾਗਡੋਰ ਸੰਭਾਲੀ ਹੈ, ਜਦੋਂ ਦੇਸ਼ ਆਰਥਿਕ ਸੰਕਟ ਦਾ ਸਾਹਮਣਾ ਕਰ ਰਿਹਾ ਹੈ। ਰਾਸ਼ਟਰਪਤੀ ਆਰਿਫ਼ ਅਲਵੀ ਨੇ ਰਾਸ਼ਟਰਪਤੀ ਭਵਨ 'ਏਵਾਨ-ਏ-ਸਦਰ' 'ਚ ਆਯੋਜਿਤ ਇਕ ਸਮਾਰੋਹ 'ਚ 72 ਸਾਲਾ ਸ਼ਾਹਬਾਜ਼ ਨੂੰ ਅਹੁਦੇ ਦੀ ਸਹੁੰ ਚੁਕਾਈ।   

(For more news apart from PM Modi Congratulate Shehbaz Sharif to become pakistan PM, News In Punjabi , stay tuned to Rozana Spokesman)

SHARE ARTICLE

ਏਜੰਸੀ

Advertisement

DM ਗਗਨਦੀਪ ਰੰਧਾਵਾ ਦੇ ਪਰਿਵਾਰਿਕ ਮੈਂਬਰਾਂ ਦੀ ਪੁਲਿਸ ਨਾਲ ਤਿੱਖੀ ਬਹਿਸ

22 Mar 2026 2:53 PM

'DM ਗਗਨ ਰੰਧਾਵਾ ਦੀ ਘਰ ਬੁਲਾ ਕੇ ਕੀਤੀ ਸੀ ਕੁੱਟਮਾਰ, ਇਹ ਘਟਨਾ ਉਨ੍ਹਾਂ ਦੇ ਦਿਲ 'ਤੇ ਲੱਗ ਗਈ'

21 Mar 2026 4:40 PM

ਚਰਨਪ੍ਰੀਤ ਸਿੰਘ ਦਾ ਹੋਇਆ ਅੰਤਮ ਸਸਕਾਰ, ਭੁੱਬਾਂ ਮਾਰ ਰੋਏ ਪਰਿਵਾਰਕ ਮੈਂਬਰ

21 Mar 2026 4:39 PM

ਨਸ਼ੇ ਦੀ ਖੇਪ ਨਾਲ਼ ਫੜੇ ਕਥਿਤ ਸਰਪੰਚ ਮਾਮਲੇ 'ਤੇ ਤਲਬੀਰ ਗਿੱਲ ਨੇ ਘੇਰੇ ਅਕਾਲੀ

20 Mar 2026 3:01 PM

ਜਲੰਧਰ 'ਚ ਜ਼ਬਰਦਸਤ ਹੰਗਾਮਾ, ਪੁਲਿਸ ਤੇ ਪਰਿਵਾਰ ਵਿਚਾਲੇ ਝੜਪ, CCTV ਆਈ ਸਾਹਮਣੇ

20 Mar 2026 3:00 PM
Advertisement