
Govind Ghat News: ਚਮੋਲੀ ਜ਼ਿਲ੍ਹੇ ਵਿੱਚ ਬਰਫ਼ ਖਿਸਕਣ ਦਾ ਖ਼ਤਰਾ ਬਣਿਆ ਹੋਇਆ
Suddenly broken hill in Govind Ghat News: ਚਮੋਲੀ ਜ਼ਿਲ੍ਹੇ 'ਚ ਅੱਜ ਸਵੇਰੇ ਗੋਵਿੰਦ ਘਾਟ ਨੇੜੇ ਇਕ ਪਹਾੜੀ ਅਚਾਨਕ ਡਿੱਗ ਗਈ, ਜਿਸ ਕਾਰਨ ਹੇਮਕੁੰਟ ਸਾਹਿਬ ਨੂੰ ਜੋੜਨ ਵਾਲਾ ਪੁਲ ਨੁਕਸਾਨਿਆ ਗਿਆ। ਚਮੋਲੀ ਜ਼ਿਲ੍ਹੇ ਵਿੱਚ ਬਰਫ਼ ਖਿਸਕਣ ਦਾ ਖ਼ਤਰਾ ਬਣਿਆ ਹੋਇਆ ਹੈ। ਮੌਸਮ ਵਿਭਾਗ ਨੇ 8 ਮਾਰਚ ਤੋਂ ਮੌਸਮ ਵਿੱਚ ਬਦਲਾਅ ਦੇ ਸੰਕੇਤ ਦਿੱਤੇ ਹਨ।
ਦੱਸ ਦੇਈਏ ਕਿ ਪਿਛਲੇ ਕੁਝ ਦਿਨਾਂ ਤੋਂ ਵਿਕਾਸਖੰਡ ਜੋਸ਼ੀਮਠ 'ਚ ਮੋਹਲੇਧਾਰ ਮੀਂਹ ਦਾ ਦੌਰ ਜਾਰੀ ਹੈ, ਜਿਸ ਕਾਰਨ ਪਹਾੜੀਆਂ ਲਗਾਤਾਰ ਕਮਜ਼ੋਰ ਹੋ ਰਹੀਆਂ ਹਨ ਅਤੇ ਟੁੱਟ ਰਹੀਆਂ ਹਨ। ਸਥਾਨਕ ਲੋਕਾਂ ਅਨੁਸਾਰ, ਇਹ ਘਟਨਾ ਸਵੇਰੇ ਕਰੀਬ 10.15 ਵਜੇ ਪਹਾੜੀ ਦਾ ਇਕ ਵੱਡਾ ਹਿੱਸਾ ਟੁੱਟਣ ਨਾਲ ਇਹ ਭਾਰੀ ਨੁਕਸਾਨ ਹੋਇਆ ਹੈ। ਸਿੱਖਾਂ ਦੇ ਪਵਿੱਤਰ ਤੀਰਥ ਸ੍ਰੀ ਹੇਮਕੁੰਟ ਸਾਹਿਬ ਦੇ ਕਿਵਾੜ ਇਸ ਸਾਲ 25 ਮਈ ਨੂੰ ਖੁੱਲ੍ਹਣ ਵਾਲੇ ਹਨ। ਅਜਿਹੇ 'ਚ ਯਾਤਰਾ ਦੀਆਂ ਤਿਆਰੀਆਂ ਜ਼ੋਰਾਂ ਨਾਲ ਚੱਲ ਰਹੀਆਂ ਸਨ ਪਰ ਇਸ ਪੁਲ ਦੇ ਟੁੱਟਣ ਨਾਲ ਹੁਣ ਯਾਤਰਾ 'ਤੇ ਅਸਰ ਪੈ ਸਕਦਾ ਹੈ। ਸ੍ਰੀ ਹੇਮਕੁੰਟ ਸਾਹਿਬ ਦੇ ਕਿਵਾੜ ਅਜੇ ਬੰਦ ਹਨ। ਇਸ ਲਈ ਮਾਰਗ 'ਤੇ ਵੱਧ ਭੀੜ ਨਹੀਂ ਸੀ।
ਇਸ ਤੋਂ ਪਹਿਲਾਂ ਮੰਗਲਵਾਰ ਨੂੰ ਵੀ ਚਮੋਲੀ ਜ਼ਿਲੇ 'ਚ ਮੌਸਮ ਖ਼ਰਾਬ ਰਿਹਾ। ਬਦਰੀਨਾਥ ਧਾਮ, ਹੇਮਕੁੰਟ ਸਾਹਿਬ ਸਮੇਤ ਉੱਚੇ ਇਲਾਕਿਆਂ 'ਚ ਬਰਫ਼ਬਾਰੀ ਹੋਈ ਜਦਕਿ ਹੇਠਲੇ ਇਲਾਕਿਆਂ 'ਚ ਬਾਰਿਸ਼ ਹੋਈ। ਇਸ ਕਾਰਨ ਜ਼ਿਲ੍ਹੇ ਵਿੱਚ ਕੜਾਕੇ ਦੀ ਠੰਢ ਪੈ ਰਹੀ ਹੈ। ਭਾਵੇਂ ਸਵੇਰੇ 11 ਵਜੇ ਮੌਸਮ ਆਮ ਵਾਂਗ ਹੋ ਗਿਆ ਅਤੇ ਧੁੱਪ ਨਿਕਲੀ ਪਰ ਦੇਰ ਸ਼ਾਮ ਮੌਸਮ ਫਿਰ ਖ਼ਰਾਬ ਹੋ ਗਿਆ।
ਬਦਰੀਨਾਥ ਧਾਮ ਵਿੱਚ ਵੱਧ ਤੋਂ ਵੱਧ ਤਾਪਮਾਨ ਅੱਠ ਅਤੇ ਘੱਟੋ-ਘੱਟ ਤਾਪਮਾਨ ਮਨਫ਼ੀ ਤਿੰਨ, ਜੋਤੀਰਮਠ ਵਿੱਚ ਵੱਧ ਤੋਂ ਵੱਧ ਤਾਪਮਾਨ ਚਾਰ ਅਤੇ ਘੱਟੋ-ਘੱਟ ਤਾਪਮਾਨ ਮਨਫ਼ੀ ਇੱਕ, ਔਲੀ ਵਿੱਚ ਵੱਧ ਤੋਂ ਵੱਧ ਤਿੰਨ ਅਤੇ ਘੱਟੋ-ਘੱਟ ਤਾਪਮਾਨ ਮਨਫ਼ੀ ਦੋ ਦਰਜ ਕੀਤਾ ਗਿਆ। ਤਾਪਮਾਨ ਵਿੱਚ ਗਿਰਾਵਟ ਕਾਰਨ ਲੋਕ ਸਾਰਾ ਦਿਨ ਘਰਾਂ ਵਿੱਚ ਹੀ ਬੈਠੇ ਰਹੇ।