ਦੇਸ਼ ਦੀਆਂ 'ਸਿਖਰਲੀਆਂ 100' ਯੂਨੀਵਰਸਟੀਆਂ 'ਚ ਪੰਜਾਬ ਦੀਆਂ ਚਾਰ
Published : Apr 5, 2018, 1:10 am IST
Updated : Apr 5, 2018, 1:10 am IST
SHARE ARTICLE
Punjab University
Punjab University

ਮੰਤਰਾਲੇ ਵਲੋਂ ਦੇਸ਼ ਦੀਆਂ 100 ਚੋਟੀ ਦੀਆਂ ਯੂਨੀਵਰਸਿਟੀਆਂ ਤੇ ਸੰਸਥਾਵਾਂ ਦੀ ਰੈਂਕਿੰਗ ਜਾਰੀ ਕੀਤੀ ਗਈ ਹੈ।

ਮਨੁੱਖੀ ਸਰੋਤ ਤੇ ਵਿਕਾਸ ਮੰਤਰਾਲੇ ਵਲੋਂ ਉਚੇਰੀ ਸਿਖਿਆ ਸੰਸਥਾਵਾਂ ਦੀ 2018 ਦੀ ਰੈਂਕਿੰਗ ਬਾਰੇ ਸੂਚੀ ਜਾਰੀ ਕੀਤੀ ਗਈ ਹੈ ਜਿਸ ਵਿਚ ਪੰਜਾਬ ਦੀਆਂ ਚਾਰ ਯੂਨਵਰਸਿਟੀਆਂ ਨੇ ਅਪਣੀ ਥਾਂ ਬਣਾਈ ਹੈ। ਹਰਿਆਣਾ ਦੀ ਇਕ ਯੂਨੀਵਰਸਿਟੀ ਵੀ ਇਸ ਸੂਚੀ 'ਚ ਅਪਣੀ ਥਾਂ ਬਣਾਉਣ ਵਿਚ ਕਾਮਯਾਬ ਹੋਈ ਹੈ। ਦਿੱਲੀ ਦੇ ਵਿਗਿਆਨ ਭਵਨ ਵਿਖੇ ਮਨੁੱਖੀ ਸਰੋਤ ਤੇ ਵਿਕਾਸ ਮੰਤਰੀ ਪ੍ਰਕਾਸ਼ ਜਾਵੜੇਕਰ ਅਤੇ ਰਾਜ ਮੰਤਰੀ ਸਤਿਆਪਾਲ ਸਿੰਘ ਵਲੋਂ ਜਾਰੀ ਨੈਸ਼ਨਲ ਇੰਸਟੀਟਿਊਸ਼ਨਲ ਰੈਂਕਿੰਗ ਫ਼ਰੇਮਵਰਕ (ਐਨਆਈਆਰਐਫ) ਵਿਚ ਬੰਗਲੌਰ ਦੇ ਇੰਡੀਅਨ ਇੰਸਟੀਚਿਊਟ ਆਫ਼ ਸਾਇੰਸ ਨੂੰ ਪਹਿਲਾ ਸਥਾਨ ਮਿਲਿਆ ਹੈ।ਮੰਤਰਾਲੇ ਵਲੋਂ ਦੇਸ਼ ਦੀਆਂ 100 ਚੋਟੀ ਦੀਆਂ ਯੂਨੀਵਰਸਿਟੀਆਂ ਤੇ ਸੰਸਥਾਵਾਂ ਦੀ ਰੈਂਕਿੰਗ ਜਾਰੀ ਕੀਤੀ ਗਈ ਹੈ। ਇਸ ਸੂਚੀ ਵਿਚ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਨੂੰ 33ਵਾਂ, ਥਾਪਰ ਇੰਜੀਨੀਅਰਿੰਗ ਕਾਲਜ ਨੂੰ 50ਵਾਂ, ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਨੂੰ 60ਵਾਂ ਅਤੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਅੰਮ੍ਰਿਤਸਰ ਨੂੰ 86ਵਾਂ ਸਥਾਨ ਮਿਲਿਆ ਹੈ।

Punjab UniversityPunjab University

ਇਸ ਸਾਲ 4000 ਤੋਂ ਵੀ ਵੱਧ ਯੂਨੀਵਰਸਿਟੀਆਂ ਤੇ ਸੰਸਥਾਵਾਂ ਨੇ ਰੈਕਿੰਗ ਲਈ ਅਪਲਾਈ ਕੀਤਾ ਸੀ। ਪਿਛਲੇ ਸਾਲ 3000 ਸਿਖਿਆ ਸੰਸਥਾਵਾਂ ਨੇ ਇਸ ਮੁਕਾਬਲੇ ਵਿਚ ਹਿੱਸਾ ਲਿਆ ਸੀ। ਪੰਜਾਬ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਦੇ ਵਾਈਸ ਚਾਂਸਲਰ ਡਾ. ਬਲਦੇਵ ਸਿੰਘ ਢਿੱਲੋਂ ਨੇ ਕਿਹਾ ਕਿ ਅਸੀਂ ਹੋਰਾਂ ਦੇ ਮੁਕਾਬਲੇ ਵਿਚ ਸ਼ਾਮਲ ਹੋ ਸਕਦੇ ਹਨ। ਇਸ ਵਾਰ ਅਸੀਂ ਪਿਛਲੇ ਸਾਲ ਤੋਂ ਵੀ ਘੱਟ ਅੰਕ ਹਾਸਲ ਕੀਤੇ ਹਨ। ਇੰਡੀਅਨ ਇੰਸਟੀਚਿਊਟ ਆਫ਼ ਟੈਕਨੋਲੋਜੀ ਰੋਪੜ ਪਹਿਲੇ ਪੰਜ ਨਵੇਂ ਆਈਆਈਟੀਜ਼ ਵਿਚ ਸ਼ਾਮਲ ਹੈ। ਇਹ ਦੇਸ਼ ਦੇ ਸਾਰੇ ਇੰਜੀਨੀਅਰਿੰਗ ਸੰਸਥਾਨਾਂ ਵਿਚ 22ਵੇਂ ਸਥਾਨ 'ਤੇ ਹੈ। ਆਈਆਈਟੀ ਰੋਪੜ ਦੇ ਨਿਰਦੇਸ਼ਕ ਪ੍ਰੋਫੈਸਰ ਐਸ.ਕੇ.ਦਾਸ ਨੇ ਕਿਹਾ ਕਿ ਸਾਨੂੰ ਲਗਦਾ ਹੈ ਕਿ ਇਹ ਸਿਰਫ਼ ਸ਼ੁਰੂਆਤ ਹੈ।  (ਏਜੰਸੀ)

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Rana Balachauria: ਪ੍ਰਬਧੰਕਾਂ ਨੇ ਖੂਨੀ ਖ਼ੌਫ਼ਨਾਕ ਮੰਜ਼ਰ ਦੀ ਦੱਸੀ ਇਕੱਲੀ-ਇਕੱਲੀ ਗੱਲ,Mankirat ਕਿੱਥੋਂ ਮੁੜਿਆ ਵਾਪਸ?

20 Dec 2025 3:21 PM

''ਪੰਜਾਬ ਦੇ ਹਿੱਤਾਂ ਲਈ ਜੇ ਜ਼ਰੂਰੀ ਹੋਇਆ ਤਾਂ ਗਠਜੋੜ ਜ਼ਰੂਰ ਹੋਵੇਗਾ'', ਪੰਜਾਬ ਭਾਜਪਾ ਪ੍ਰਧਾਨ ਸੁਨੀਲ ਜਾਖੜ ਦਾ ਬਿਆਨ

20 Dec 2025 3:21 PM

Rana balachauria Murder Case : Rana balachauria ਦੇ ਘਰ ਜਾਣ ਦੀ ਥਾਂ ਪ੍ਰਬੰਧਕ Security ਲੈਣ ਤੁਰ ਪਏ

19 Dec 2025 3:12 PM

Rana balachauria Father Interview : Rana balachauria ਦੇ ਕਾਤਲ ਦੇ Encounter ਮਗਰੋਂ ਖੁੱਲ੍ਹ ਕੇ ਬੋਲੇ ਪਿਤਾ

19 Dec 2025 3:11 PM

Balachauria ਦੇ ਅਸਲ ਕਾਤਲ ਪੁਲਿਸ ਦੀ ਗ੍ਰਿਫ਼ਤ ਤੋਂ ਦੂਰ,ਕਾਤਲਾਂ ਦੀ ਮਦਦ ਕਰਨ ਵਾਲ਼ਾ ਢੇਰ, ਰੂਸ ਤੱਕ ਜੁੜੇ ਤਾਰ

18 Dec 2025 3:13 PM
Advertisement