
ਕੋਰੋਨਾਵਾਇਰਸ ਨੇ ਪੂਰੀ ਦੁਨੀਆਂ ਨੂੰ ਆਪਣੀ ਲਪੇਟ ਵਿਚ ਲਿਆ ਹੈ। ਇਟਲੀ ਤੋਂ ਬਾਅਦ ਹੁਣ ਸਪੇਨ ਦੇ ਅੰਕੜੇ ਲਗਾਤਾਰ ਵਧ ਰਹੇ ਹਨ।
ਨਵੀਂ ਦਿੱਲੀ: ਕੋਰੋਨਾਵਾਇਰਸ ਨੇ ਪੂਰੀ ਦੁਨੀਆਂ ਨੂੰ ਆਪਣੀ ਲਪੇਟ ਵਿਚ ਲਿਆ ਹੈ। ਇਟਲੀ ਤੋਂ ਬਾਅਦ ਹੁਣ ਸਪੇਨ ਦੇ ਅੰਕੜੇ ਲਗਾਤਾਰ ਵਧ ਰਹੇ ਹਨ। ਸਪੇਨ ਵਿਚ ਪੰਜਾਬੀ ਵੀ ਇਸ ਮਹਾਂਮਾਰੀ ਖਿਲਾਫ਼ ਜੰਗ ਲੜ ਰਹੇ ਨੇ।
Photo
ਸਪੇਨ ਤੋਂ ਪੰਜਾਬੀ ਨੌਜਵਾਨ ਅਮਰੀਕ ਸਿੰਘ ਨੇ ਦੱਸਿਆ ਕਿ ਸਪੇਨ ਵਿਚ ਹੁਣ ਇਸ ਵਾਇਰਸ ਵਿਰੁੱਧ ਜੰਗੀ ਪੱਧਰ 'ਤੇ ਕੰਮ ਜਾਰੀ ਹੈ ਅਤੇ ਵੱਡੀ ਪੱਧਰ 'ਤੇ ਬਹੁਤ ਕੇਸ ਠੀਕ ਹੋਣ ਦੀ ਖਬ਼ਰ ਵੀ ਆ ਰਹੀ ਹੈ। ਉਨ੍ਹਾਂ ਕਿਹਾ ਕਿ ਭਾਵੇਂ ਇੱਥੇ ਵਾਇਰਸ ਦੀ ਮਾਰ ਵੱਧ ਹੈ, ਪਰ ਸਰਕਾਰਾਂ ਇਸ ਨਾਲ ਲੜਨ ਲਈ ਪੂਰੀ ਤਰ੍ਹਾਂ ਤਤਪਰ ਹਨ।
Photo
ਅਮਰੀਕ ਸਿੰਘ ਨੇ ਦੱਸਿਆ ਕਿ ਸਥਾਨਕ ਪੰਜਾਬੀਆਂ ਨੇ ਸਰਕਾਰ ਅਤੇ ਲੋਕਾਂ ਨਾਲ ਰਲ ਕੇ ਵੱਡੀ ਪੱਧਰ 'ਤੇ ਸੇਵਾ ਕੀਤੀ, ਜਿਸ ਦੀ ਸਰਕਾਰ ਵੱਲੋਂ ਪ੍ਰਸ਼ੰਸ਼ਾ ਵੀ ਹੋਈ।ਉਨ੍ਹਾਂ ਕਿਹਾ ਕਿ ਭਾਰਤ ਵੀ ਸਪੇਨ ਵਾਂਗ ਕਈ ਪੱਖਾਂ ਤੋਂ ਅਣਗਹਿਲੀ ਕਰ ਰਿਹਾ ਹੈ
Photo
ਪਰ ਹੁਣ ਇਹ ਵੇਲਾ ਸਾਵਧਾਨੀ ਵਰਤ ਕੇ ਕੋਰੋਨਾਵਾਇਰਸ ਵਿਰੁੱਧ ਕਦਮ ਚੁੱਕਣ ਦਾ ਹੈ। ਉਨ੍ਹਾਂ ਕਿਹਾ ਕਿ ਕੋਰੋਨਾ ਦੇ ਮਰੀਜ਼ ਨੂੰ ਖੁੱਲ੍ਹ ਕੇ ਬੇਝਿਜਕ ਸਾਹਮਣੇ ਆਉਣਾ ਚਾਹੀਦਾ ਹੈ, ਇਸ ਦਾ ਲੁਕਾਅ ਕਰਨਾ ਮਹਿੰਗਾ ਪੈ ਸਕਦਾ ਹੈ।
ਅਖ਼ੀਰ ਵਿਚ ਉਨ੍ਹਾਂ ਕਿਹਾ ਕਿ ਸਾਨੂੰ ਸਰਕਾਰਾਂ ਦੇ ਨਿਰਦੇਸ਼ਾਂ ਦੀ ਚੰਗੇ ਤਰੀਕੇ ਨਾਲ ਪਾਲਣਾ ਕਰਨੀ ਚਾਹੀਦੀ ਹੈ ਅਤੇ ਕਿਸੇ ਵੀ ਤਰ੍ਹਾਂ ਦੀ ਗਲ਼ਤੀ ਤੋਂ ਬਚਣਾ ਚਾਹੀਦਾ ਹੈ।
Punjabi News ਨਾਲ ਜੁੜੀ ਹੋਰ ਅਪਡੇਟ ਲਗਾਤਾਰ ਹਾਸਲ ਕਰਨ ਲਈ ਸਾਨੂੰ Facebook ਤੇ ਲਾਈਕ Twitter ਤੇ follow ਕਰੋ।