
ਕਰੋਨਾ ਵਾਇਰਸ ਦੇ ਕਾਰਨ ਪੂਰੇ ਦੇਸ਼ ਵਿਚ ਲੌਕਡਾਊਨ ਲਗਾਇਆ ਹੋਇਆ ਹੈ। ਜਿਸ ਕਾਰਨ ਹਰ ਪਾਸੇ ਕੰਮਕਾਰ ਅਤੇ ਅਵਜਾਈ ਨੂੰ ਠੱਪ ਕੀਤਾ ਗਿਆ ਹੈ
ਚੰਡੀਗੜ੍ਹ : ਕਰੋਨਾ ਵਾਇਰਸ ਦੇ ਕਾਰਨ ਪੂਰੇ ਦੇਸ਼ ਵਿਚ ਲੌਕਡਾਊਨ ਲਗਾਇਆ ਹੋਇਆ ਹੈ। ਜਿਸ ਕਾਰਨ ਹਰ ਪਾਸੇ ਕੰਮਕਾਰ ਅਤੇ ਅਵਜਾਈ ਨੂੰ ਠੱਪ ਕੀਤਾ ਗਿਆ ਹੈ। ਇਸ ਵਿਚ ਜਰੂਰੀ ਵਸਤੂਆਂ ਦੀ ਸਪਲਾਈ ਨੂੰ ਯਕੀਨੀ ਬਣਾਉਂਦਿਆਂ ਪੰਜਾਬ ਸਰਕਾਰ ਨੇ ਅਵਾਜਾਈ ਦੀ ਸਹੂਲਤ ਲਈ ਕਟਰੋਲ ਰੂਮ ਕਾਇਮ ਕੀਤੇ ਹਨ ਤਾਂ ਕਿ ਜਰੂਰੀ ਵਸਤੂਆਂ ਨੂੰ ਲਿਜਾਣ ਵਾਲੇ ਟਰੱਕਾਂ ਵਰਗੇ ਵਾਹਨਾਂ ਦੀ ਨਿਰੰਤਰ ਅਵਾਜਾਈ ਬਰਕਰਾਰ ਕੀਤੀ ਜਾ ਸਕੇ। ਇਸ ਦੇ ਨਾਲ ਹੀ ਪ੍ਰਚੂਨ ਦੇ ਸਮਾਨ ਤੇ ਵੱਧ ਕੀਮਤ ਵਸੂਲਣ ਵਾਲੇ ਨੂੰ 1.85 ਲੱਖ ਦਾ ਜੁਰਮਾਨਾ ਕਰਨ ਦਾ ਫੈਸਲਾ ਲਿਆ ਹੈ।
punjab coronavirus
ਜ਼ਿਕਰਯੋਗ ਹੈ ਕਿ ਅੱਜ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਮੰਤਰੀ ਮੰਡਲ ਦੀ ਮੀਟਿੰਗ ਵਿਚ ਸਾਰੀਆਂ ਹੀ ਜਰੂਰੀ ਵਸਤੂਆਂ ਦੀਆਂ ਕੀਮਤਾਂ ਤੇ ਨਿਗਾਹ ਰੱਖਣ ਦੇ ਆਦੇਸ਼ ਦਿੱਤੇ ਹਨ ਅਤੇ ਨਾਲ ਹੀ ਜਮ੍ਹਾਖੋਰੀ ਅਤੇ ਵਸਤੂਆਂ ਦੀਆਂ ਵੱਧ ਕੀਮਤਾਂ ਵਸੂਲਣ ਵਾਲਿਆਂ ਤੇ ਸਖਤ ਤੋਂ ਸਖਤ ਕਾਰਵਾਈ ਕਰਨ ਲਈ ਵੀ ਕਿਹਾ ਹੈ। ਹੁਣ ਇਨਫੋਰਸਮੈਟ ਟੀਮਾਂ ਵੱਧ ਕੀਮਤਾਂ ਵਸੂਲਣ ਵਾਲਿਆਂ ਉਤੇ ਨਿਗਰਾਨੀ ਰੱਖਣ ਲਈ ਨਿਰੰਤਰ ਜਾਂਚ ਕਰ ਰਹੀਆਂ ਹਨ
Coronavirus
ਤਾਂ ਜੋ ਗਲਤ ਕੰਮ ਕਰਨ ਵਾਲਿਆਂ ਖਿਲਾਫ ਸਖਤ ਕਾਰਵਾਈ ਹੋ ਸਕੇ। ਇਸ ਬਾਰੇ ਮੰਤਰੀ ਮੰਡਲ ਦੀ ਮੀਟਿਗ ਵਿਚ ਦੱਸਿਆ ਗਿਆ ਸੀ ਕਿ ਇਨ੍ਹਾਂ ਟੀਮਾਂ ਵੱਲੋਂ ਪਠਾਨਕੋਟ ਅਤੇ ਫਿਰੋਜਪੁਰ ਵਿਚ 15-15, ਐਸ.ਏ.ਐਸ ਨਗਰ ਵਿਚ 11,ਗੁਰਦਾਸਪੁਰ ਵਿਚ 11 ਅਤੇ ਲੁਧਿਆਣੇ ਵਿਚ 10 ਥਾਂ ਤੇ ਛਾਪੇਮਾਰੀ ਕੀਤੀ ਗਈ ਅਤੇ ਇਸ ਦੇ ਨਾਲ ਹੀ ਇਕ ਗੈਸ ਏਜੰਸੀ ਦਾ ਚਲਾਣ ਵੀ ਕੱਟਿਆ ਗਿਆ।
Lockdown
ਖੁਰਾਕ ਅਤੇ ਸਿਵਲ ਸਪਲਾਈ ਦੇ ਮੁੱਖ ਸਕੱਤਰ ਨੇ ਮੰਤਰੀ ਮੰਡਲ ਨੂੰ ਦੱਸਿਆ ਕਿ ਸਾਰੀਆਂ ਵਸਤੂਆਂ ਖਾਸ ਕਰਕੇ ਖਾਣ ਵਾਲੀਆਂ ਵਸਤੂਆਂ ਜਿਵੇਂ ਕਣਕ, ਆਟਾ, ਦਾਲ,ਚੌਲ, ਖਾਣਾ ਬਣਾਉਣ ਵਾਲੇ ਤੇਲ, ਮਸਾਲੇ, ਸਬਜੀਆਂ ਤੋਂ ਇਲਾਵਾ ਮਾਸਕ ਅਤੇ ਸੈਨੀਟਾਈਜ਼ਰ ਤੇ ਕਰੜੀ ਨਜ਼ਰ ਰੱਖੀ ਜਾ ਰਹੀ ਹੈ।
Lockdown
Punjabi News ਨਾਲ ਜੁੜੀ ਹੋਰ ਅਪਡੇਟ ਲਗਾਤਾਰ ਹਾਸਲ ਕਰਨ ਲਈ ਸਾਨੂੰ Facebook ਤੇ ਲਾਈਕ Twitter ਤੇ follow ਕਰੋ।