
ਉੱਚ ਅਧਿਕਾਰੀਆਂ ਨਾਲ ਕਰਨਗੇ ਅਹਿਮ ਬੈਠਕ
ਰਾਏਪੁਰ: ਬੀਤੇ ਦਿਨ ਛੱਤੀਸਗੜ੍ਹ ਦੇ ਨਕਸਲ ਪ੍ਰਭਾਵਤ ਬੀਜਾਪੁਰ ਅਤੇ ਸੁਕਮਾ ਜ਼ਿਲ੍ਹੇ ਦੀ ਸਰਹੱਦ ’ਤੇ ਹੋਈ ਮੁਠਭੇੜ ’ਚ 22 ਜਵਾਨ ਸ਼ਹੀਦ ਹੋ ਗਏ। ਇਸ ਘਟਨਾ ਨੂੰ 400 ਤੋਂ ਵੱਧ ਨਕਸਲੀਆਂ ਨੇ ਅੰਜਾਮ ਦਿੱਤਾ ਸੀ। ਘਟਨਾ ਤੋਂ ਬਾਅਦ ਅੱਜ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਜਗਦਲਪੁਰ, ਬੀਜਾਪੁਰ ਅਤੇ ਰਾਏਪੁਰ ਦੇ ਦੌਰੇ ’ਤੇ ਹਨ।
Amit Shah in Jagdalpur
ਇਸ ਮੌਕੇ ਗ੍ਰਹਿ ਮੰਤਰੀ ਅਮਿਤ ਸ਼ਾਹ ਅਤੇ ਮੁੱਖ ਮੰਤਰੀ ਭੁਪੇਸ਼ ਬਘੇਲ ਨੇ ਸੁਕਮਾ-ਬੀਜਾਪੁਰ ਬਾਰਡਰ ’ਤੇ ਹੋਏ ਨਕਸਲੀ ਹਮਲੇ ਵਿਚ ਜਾਨ ਗਵਾਉਣ ਵਾਲੇ 14 ਸੁਰੱਖਿਆ ਕਰਮੀਆਂ ਨੂੰ ਜਗਦਲਪੁਰ ਵਿਚ ਸ਼ਰਧਾਂਜਲੀ ਦਿੱਤੀ ਹੈ। ਸਰਕਾਰੀ ਸੂਤਰਾਂ ਅਨੁਸਾਰ ਜਵਾਨਾਂ ਨੂੰ ਸ਼ਰਧਾਂਜਲੀ ਦੇਣ ਤੋਂ ਬਾਅਦ ਗ੍ਰਹਿ ਮੰਤਰੀ ਉੱਚ ਅਧਿਕਾਰੀਆਂ ਨਾਲ ਬੈਠਕ ਕਰਨਗੇ। ਇਸ ਤੋਂ ਬਾਅਦ ਉਹ ਹਮਲੇ ਵਿਚ ਜ਼ਖਮੀ ਹੋਏ ਜਵਾਨਾਂ ਨਾਲ ਮੁਲਾਕਾਤ ਲਈ ਸੀਆਰਪੀਐਫ ਕੈਂਪ ਜਾਣਗੇ।
Amit Shah in Jagdalpur
ਦੱਸ ਦਈਏ ਕਿ ਹਮਲੇ ਵਿਚ ਜ਼ਖਮੀ ਹੋਏ 31 ਤੋਂ ਜ਼ਿਆਦਾ ਜਵਾਨਾਂ ਦਾ ਹਸਪਤਾਲ ’ਚ ਇਲਾਜ ਚੱਲ ਰਿਹਾ ਹੈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਗ੍ਰਹਿ ਮੰਤਰੀ ਅਮਿਤ ਸ਼ਾਹ ਅਤੇ ਛੱਤੀਸਗੜ੍ਹ ਦੇ ਮੁੱਖ ਮੰਤਰੀ ਭੂਪੇਸ਼ ਬਘੇਲ ਤੋਂ ਇਲਾਵਾ ਕਈ ਸਿਆਸੀ ਆਗੂਆਂ ਨੇ ਘਟਨਾ ਨੂੰ ਲੈ ਕੇ ਦੁਖ ਜ਼ਾਹਰ ਕੀਤਾ ਹੈ।