ਕੋਰੋਨਾ ਵਾਇਰਸ ਦੇ ਵਧਦੇ ਮਾਮਲਿਆਂ ਨੂੰ ਵੇਖਦਿਆਂ UP ’ਚ ਦਫ਼ਾ 144 ਲਾਗੂ
Published : Apr 5, 2021, 5:12 pm IST
Updated : Apr 5, 2021, 5:12 pm IST
SHARE ARTICLE
corona
corona

ਕਿਸੇ ਵੀ ਪ੍ਰੋਗਰਾਮ ਵਿੱਚ 100 ਤੋਂ ਵੱਧ ਲੋਕਾਂ ਦੇ ਇਜਾਜ਼ਤ ਲੈ ਕੇ ਇਕੱਠੇ ਹੋਣ ਉੱਤੇ ਛੋਟ ਹੈ।

ਲਖਨਾਊ: ਦੇਸ਼ ਵਿਚ ਕੋਰੋਨਾ ਵਾਇਰਸ ਦੇ ਵਧਦੇ ਮਾਮਲਿਆਂ ਨੂੰ ਵੇਖਦਿਆਂ ਉੱਤਰ ਪ੍ਰਦੇਸ਼ ਸਰਕਾਰ ਨੇ ਵੱਡਾ ਫੈਸਲਾ ਕੀਤਾ ਹੈ। ਇਸ ਫੈਸਲੇ ਤਹਿਤ ਉੱਤਰ ਪ੍ਰਦੇਸ਼ ਦੇ ਸਾਰੇ ਜ਼ਿਲ੍ਹਿਆਂ ’ਚ ਅੱਜ ਤੋਂ ਦਫ਼ਾ 144 ਲਾਗੂ ਕਰ ਦਿੱਤੀ ਹੈ। ਇਸ ਦਫ਼ਾ ਤਹਿਤ ਪੰਜ ਤੋਂ ਵੱਧ ਲੋਕਾਂ ਦੇ ਇੱਕ ਥਾਂ ਇਕੱਠੇ ਹੋਣ ’ਤੇ ਰੋਕ ਹੈ। ਇਸ ਲਈ ਸਾਰੇ ਜ਼ਿਲ੍ਹਿਆਂ ਦੇ ਡੀਐੱਮ ਅਤੇ ਐੱਸਪੀ ਨੂੰ ਚਿੱਠੀ ਭੇਜੀ ਗਈ ਹੈ। ਕਿਸੇ ਵੀ ਪ੍ਰੋਗਰਾਮ ਵਿੱਚ 100 ਤੋਂ ਵੱਧ ਲੋਕਾਂ ਦੇ ਇਜਾਜ਼ਤ ਲੈ ਕੇ ਇਕੱਠੇ ਹੋਣ ਉੱਤੇ ਛੋਟ ਹੈ।

Lockdown
 

ਕੋਰੋਨਾ ਵਾਇਰਸ ਦੇ ਮਾਮਲਿਆਂ ਵਿੱਚ ਵਾਧੇ ਨੂੰ ਵੇਖਦਿਆਂ ਮੁੱਖ ਮੰਤਰੀ ਯੋਗੀ ਆਦਿੱਤਿਆਨਾਥ ਨੇ ਸੂਬੇ ਦੇ ਸਿਹਤ ਵਿਭਾਗ ਨੂੰ ਸਾਰੇ ਕੋਵਿਡ ਹਸਪਤਾਲਾਂ ਲਈ ਨੋਡਲ ਅਧਿਕਾਰੀ ਦੀ ਤਾਇਨਾਤੀ ਕਰਨ ਦੇ ਨਿਰਦੇਸ਼ ਜਾਰੀ ਕੀਤੇ ਹਨ। ਗੌਰਤਲਬ ਹੈ ਕਿ ਬੀਤੇ 24 ਘੰਟਿਆਂ ਦੌਰਾਨ ਕੋਰੋਨਾ ਦੇ 4,164 ਮਾਮਲੇ ਦਰਜ ਹੋਏ ਹਨ।

 Corona

Corona

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਸਰਕਾਰ ਦੀ ਸ਼ਹਿ ‘ਤੇ ਵਿੱਕ ਰਿਹਾ ਨਸ਼ਾ, ਨਸ਼ੇ ਦੇ ਮੁੱਦੇ ‘ਤੇ ਪੰਜਾਬ ਸਰਕਾਰ ਦਾ ਹਰਿਆਣਾ ‘ਤੇ ਵੱਡਾ ਇਲਜ਼ਾਮ

25 Feb 2026 2:12 PM

'ਮੈਂ ਹੈਰਾਨ ਹਾਂ, Chandigarh ਦੇ ਸੈਕਟਰ 32 Hospital ਦਾ ਸਾਢੇ 500 ਕਰੋੜ ਦਾ ਬਜਟ, ਪਰ ਸੁਵਿਧਾਵਾਂ ਬਿਲਕੁਲ ਜ਼ੀਰੋ'

25 Feb 2026 2:11 PM

ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ, 8 ਮਾਰਚ ਨੂੰ ਪੇਸ਼ ਹੋਵੇਗਾ ਪੰਜਾਬ ਦਾ ਬਜਟ

23 Feb 2026 3:02 PM

ਟੈਰਿਫ਼ 'ਚ ਬਦਲਾਅ ਕਾਰਨ ਭਾਰਤ-ਅਮਰੀਕਾ ਵਪਾਰ ਸਮਝੌਤੇ ਦੀ ਮੀਟਿੰਗ ਟਲੀ

23 Feb 2026 3:01 PM

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM
Advertisement