CM ਕੇਜਰੀਵਾਲ ਦੀ PM ਨੂੰ ਚਿੱਠੀ, ਟੀਕਾਕਰਣ ਕੇਂਦਰ ਖੋਲ੍ਹਣ ਦੀਆਂ ਸ਼ਰਤਾਂ 'ਚ ਛੋਟ ਦੀ ਕੀਤੀ ਮੰਗ
Published : Apr 5, 2021, 6:11 pm IST
Updated : Apr 5, 2021, 6:17 pm IST
SHARE ARTICLE
Delhi CM Arvind Kejriwal
Delhi CM Arvind Kejriwal

ਨਵੇਂ ਕੇਂਦਰ ਖੋਲ੍ਹਣ ਦੇ ਨਿਯਮਾਂ ਨੂੰ ਸਰਲ ਬਣਾਇਆ ਜਾਵੇ ਅਤੇ ਸਾਰਿਆਂ ਨੂੰ ਟੀਕਾ ਲਗਵਾਉਣ ਦੀ ਆਗਿਆ ਦਿੱਤੀ ਜਾਵੇ

ਨਵੀਂ ਦਿੱਲੀ: ਦੇਸ਼ ਭਰ ਵਿਚ ਕੋਰੋਨਾ ਦੇ ਮਾਮਲੇ ਲਗਾਤਾਰ ਵੱਧ ਰਹੇ ਹਨ। ਇਸ ਵਿਚਕਾਰ ਅੱਜ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਮੰਗ ਕੀਤੀ ਹੈ ਕਿ ਦਿੱਲੀ ਸਮੇਤ ਪੂਰੇ ਦੇਸ਼ ਵਿੱਚ ਤੇਜ਼ੀ ਨਾਲ ਵੱਧ ਰਹੇ ਕੋਰੋਨ ਮਾਮਲਿਆਂ 'ਤੇ ਕਾਬੂ ਪਾਉਣ ਲਈ ਹਰ ਤਰ੍ਹਾਂ ਦੀਆਂ ਪਾਬੰਦੀਆਂ ਹਟਾਉਣ ਦੀ ਮੰਗ ਕੀਤੀ ਹੈ। ਕੇਜਰੀਵਾਲ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਇੱਕ ਪੱਤਰ ਲਿਖ ਕੇ ਟੀਕਾਕਰਨ ਕੇਂਦਰ ਖੋਲ੍ਹਣ ਦੀਆਂ ਸਥਿਤੀਆਂ ਵਿੱਚ ਛੋਟ ਅਤੇ ਟੀਕਾਕਰਨ ਦੀ ਉਮਰ ਸੀਮਾ ਹਟਾਉਣ ਦੀ ਮੰਗ ਕੀਤੀ ਹੈ। 

DELHI CMDELHI CM

ਦੇਸ਼ ਵਿਚ ਕੋਰੋਨਾ ਮਾਮਲੇ ਵਧਣ ਕਰਕੇ ਕੋਰੋਨਾ ਟੀਕਾਕਰਨ ਮੁਹਿੰਮ ਨੂੰ ਹੋਰ ਤੇਜ਼ੀ ਨਾਲ ਅੱਗੇ ਵਧਾਉਣਾ ਪਏਗਾ। ਹਰ ਰੋਜ਼, ਦਿੱਲੀ ਵਿੱਚ ਕੋਰੋਨਾ ਦੇ 3 ਤੋਂ 4 ਹਜ਼ਾਰ ਕੇਸ ਸਾਹਮਣੇ ਆ ਰਹੇ ਹਨ। ਕੇਜਰੀਵਾਲ ਨੇ ਪੱਤਰ ਵਿੱਚ ਲਿਖਿਆ ਹੈ ਕਿ ਜੇ ਨਵੇਂ ਕੇਂਦਰ ਖੋਲ੍ਹਣ ਦੇ ਨਿਯਮਾਂ ਨੂੰ ਸਰਲ ਬਣਾਇਆ ਜਾਵੇ ਅਤੇ ਸਾਰਿਆਂ ਨੂੰ ਟੀਕਾ ਲਗਵਾਉਣ ਦੀ ਆਗਿਆ ਦਿੱਤੀ ਜਾਵੇ ਤਾਂ ਦਿੱਲੀ ਸਰਕਾਰ ਤਿੰਨ ਮਹੀਨਿਆਂ ਵਿੱਚ ਸਾਰੇ ਦਿੱਲੀ ਵਾਸੀਆਂ ਨੂੰ ਟੀਕਾ ਲਾ ਸਕਦੀ ਹੈ। 

CoronaCorona

ਸੀਐਮ ਨੇ ਅੱਗੇ ਲਿਖਿਆ ਕਿ ਕੋਰੋਨਾ ਵਿਰੁੱਧ ਲੜਾਈ ਵਿਚ ਸਾਨੂੰ ਹਰ ਕਦਮ ‘ਤੇ ਕੇਂਦਰ ਦਾ ਸਮਰਥਨ ਮਿਲਿਆ ਹੈ। ਮੈਂ ਉਮੀਦ ਕਰਦਾ ਹਾਂ ਕਿ ਤੁਸੀਂ ਸਾਡੀਆਂ ਇਨ੍ਹਾਂ ਚੀਜ਼ਾਂ 'ਤੇ ਵੀ ਗੌਰ ਕਰੋਗੇ ਤਾਂ ਕਿ ਕੋਰੋਨਾ ਵਿਰੁੱਧ ਪ੍ਰਭਾਵਸ਼ਾਲੀ ਲੜਾਈ ਲੜੀ ਜਾ ਸਕੇ। 

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Ludhiana By Election 2025 : ਗਿਣਤੀ 'ਚ ਹੋ ਗਈ ਪੂਰੀ ਟੱਕਰ, ਫੱਸ ਗਏ ਪੇਚ, ਸਟੀਕ ਨਤੀਜੇ

23 Jun 2025 2:03 PM

Ludhiana west ByPoll Result Update Live : ਹੋ ਗਿਆ ਨਿਪਟਾਰਾ

23 Jun 2025 2:01 PM

Ludhiana West bypoll ਦੇ ਪਹਿਲੇ ਰੁਝਾਨਾਂ ਨੇ ਕਰ 'ਤਾ ਸਭ ਨੂੰ ਹੈਰਾਨ, ਕਾਂਗਰਸ ਨੂੰ ਵੱਡਾ ਝਟਕਾ

23 Jun 2025 9:38 AM

ਮੋਹਾਲੀ ਦੇ GD Goenka Public ਸਕੂਲ 'ਚ ਕਰਵਾਇਆ ਜਾ ਰਿਹਾ ਕਾਰਪੋਰੇਟ ਕ੍ਰਿਕੇਟ ਚੈਲੇਂਜ - ਸੀਜ਼ਨ 3

22 Jun 2025 2:53 PM

Trump Bombs Iran LIVE: Trump's Address to Nation | Trump Attacks Iran | U.S Attacks Iran

22 Jun 2025 2:52 PM
Advertisement