
ਸਰਨਾ ਭਰਾ ਭਾਈ ਰਣਜੀਤ ਸਿੰਘ ਨਾਲ ਸਾਂਝੇ ਤੌਰ ਤੇ ਲੜਣਗੇ ਚੋਣਾਂ
ਨਵੀਂ ਦਿੱਲੀ- ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵਿੱਚ ਪੰਥ ਵਿਰੋਧੀ ਅਤੇ ਭ੍ਰਿਸ਼ਟਾਚਾਰ ਨਾਲ ਨੱਕੋ ਨੱਕ ਡੁੱਬੀ ਬਾਦਲਾਂ ਦਿਭ੍ਰਿਸ਼ਟ ਜੁੰਡਲੀ ਨੂੰ ਖ਼ਤਮ ਕਰਨ ਦੇ ਸਾਂਝੇ ਟੀਚੇ ਨੂੰ ਪੂਰਾ ਕਰਨ ਲਈ ਸ਼੍ਰੋਮਣੀ ਅਕਾਲੀ ਦਲ ਦਿੱਲੀ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਭਾਈ ਰਣਜੀਤ ਸਿੰਘ ਨੇ ਸਿੱਖ ਧਾਰਮਿਕ ਪ੍ਰਸ਼ਾਸਨ ਨਾਲ ਅਗਾਮੀ ਚੋਣਾਂ ਲਈ ਗੱਠਜੋੜ ਬਣਾਇਆ ਹੈ।
ਸ਼੍ਰੋਮਣੀ ਅਕਾਲੀ ਦਲ ਦੇ ਮੁਖੀ ਪਰਮਜੀਤ ਸਿੰਘ ਸਰਨਾ ਅਤੇ ਭਾਈ ਰਣਜੀਤ ਸਿੰਘ ਨੇ ਸੋਮਵਾਰ ਨੂੰ ਅੱਜ ਨਵੀਂ ਦਿੱਲੀ ਵਿਖੇ ਗੁਰਦੁਆਰਾ ਰਕਾਬਗੰਜ ਸਾਹਿਬ ਕੰਪਲੈਕਸ ਵਿਚ ਪਾਰਟੀ ਦੇ ਮੁੱਖ ਦਫ਼ਤਰ ਵਿਖੇ ਸਾਂਝੀ ਕਾਨਫਰੰਸ ਦੌਰਾਨ ਅੱਠ ਸੀਟਾਂ ਲਈ ਆਪਣੇ ਗਠਜੋੜ ਦਾ ਐਲਾਨ ਕੀਤਾ ਹੈੈ। ਸਾਬਕਾ ਜਥੇਦਾਰ ਭਾਈ ਰਣਜੀਤ ਸਿੰਘ ਦੀ ਹਮਾਇਤ ਪ੍ਰਾਪਤ ਧਾਰਮਿਕ ਪਾਰਟੀ ਸ਼੍ਰੋਮਣੀ ਪੰਥਕ ਲਹਿਰ ਆਪਣੇ ਗੱਠਜੋੜ ਦੇ ਹਿੱਸੇ ਵਜੋਂ ਮੌਜੂਦਾ ਸਮੇਂ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ ਵਿੱਚ 46 ਵਾਰਡਾਂ ਵਿੱਚੋਂ ਉਨ੍ਹਾਂ ਅੱਠਾਂ ਤੇ ਆਪਣੇ ਸਾਂਝੇ ਉਮੀਦਵਾਰ ਖੜ੍ਹੇ ਕਰਨਗੇ। ਇਨ੍ਹਾਂ ਸੀਟਾਂ ਤੇ ਸ਼੍ਰੋਮਣੀ ਅਕਾਲੀ ਦਲ ਦਿੱਲੀ ਪੰਥਕ ਅਕਾਲੀ ਲਹਿਰ ਦੇ ਉਮੀਦਵਾਰਾਂ ਨੂੰ ਪੂਰਨ ਤੌਰ ਤੇ ਸਮਰਥਨ ਕਰੇਗਾ।
“ਭਾਈ ਰਣਜੀਤ ਸਿੰਘ ਅਤੇ ਸਰਦਾਰ ਪਰਮਜੀਤ ਸਿੰਘ ਸਰਨਾ ਨੇ ਆਖਿਆ ਕਿ ਸਾਡੇ ਉਦੇਸ਼ ਬਾਦਲਾਂ ਦੀ ਭ੍ਰਿਸ਼ਟਾਚਾਰ ਨਾਲ ਨੱਕੋ ਨੱਕ ਡੁੱਬੀ ਜੁੰਡਲੀ ਨੂੰ ਦਿੱਲੀ ਕਮੇਟੀ ਤੋਂ ਹਟਾਉਣਾ ਹੈ। ਉਨ੍ਹਾਂ ਆਖਿਆ ਕਿ ਦਿੱਲੀ ਦੀ ਸੰਗਤ ਨੇ ਹੁਣ ਇਹ ਪ੍ਰਣ ਕਰ ਲਿਆ ਹੈ ਕਿ ਉਹਨਾਂ ਤਾਕਤਾਂ ਨੂੰ ਉਖਾੜ ਕੇ ਸੁੱਟ ਦਿੱਤਾ ਜਾਵੇ ਜਿਨ੍ਹਾਂ ਨੇ ਪਿਛਲੇ ਲੰਮੇ ਸਮੇਂ ਤੋਂ ਸਿੱਖ ਕੌਮ ਅਤੇ ਪੰਥ ਨਾਲ ਧੋਖਾ ਕੀਤਾ ਹੈ ਗੁਰੂ ਦੀ ਗੋਲਕ ਦੀ ਲੁੱਟ ਕੀਤੀ ਅਤੇ ਆਪਣੇ ਰਾਜਸੀ ਅਤੇ ਨਿੱਜੀ ਹਿੱਤਾਂ ਖ਼ਾਤਰ ਗੁਰੂ ਦੀ ਗੋਲਕ ਦਾ ਪੈਸਾ ਆਪਣੇ ਨਿੱਜੀ ਹਿੱਤਾ ਲਈ ਅਤੇ ਆਪਣੀਆਂ ਜੇਬਾਂ ਭਰਨ ਅਤੇ ਐਸ਼ੋ ਇਸ਼ਰਤ ਲਈ ਵਰਤੋਂ ਕੀਤੀ।
ਸਰਦਾਰ ਪਰਮਜੀਤ ਸਿੰਘ ਸਰਨਾ ਅਤੇ ਜਥੇਦਾਰ ਭਾਈ ਰਣਜੀਤ ਸਿੰਘ ਨੇ ਆਖਿਆ ਕਿ ਦੁੱਖ ਦੀ ਗੱਲ ਹੈ ਇਸ ਭ੍ਰਿਸ਼ਟ ਬਾਦਲ ਜੁੰਡਲੀ ਨੇ ਸਿੱਖ ਸੰਗਤ ਅਤੇ ਧਾਰਮਿਕ ਕੰਮਾਂ ਵਿੱਚ ਕਦੇ ਕੋਈ ਦਿਲਚਸਪੀ ਨਹੀਂ ਦਿਖਾਈ ਭਾਈ ਰਣਜੀਤ ਸਿੰਘ ਅਤੇ ਪਰਮਜੀਤ ਸਿੰਘ ਸਰਨਾ ਨੇ ਆਖਿਆ ਕਿ ਦੁੱਖ ਦੀ ਗੱਲ ਹੈ ਇਹ ਦਿੱਲੀ ਵਿੱਚ ਗੁਰੂ ਹਰਕ੍ਰਿਸ਼ਨ ਪਾਤਸ਼ਾਹ ਜੀ ਦੇ ਨਾਮ ਤੇ ਬਣਾਏ ਗਏ ਪ੍ਰਸਿੱਧ ਸਿੱਖ ਵਿਦਿਅਕ ਸੰਸਥਾਵਾਂ ਨੂੰ ਤਬਾਹ ਕਰ ਦਿੱਤਾ ਹੈ। ਉਨ੍ਹਾਂ ਆਖਿਆ ਕਿ ਸਾਡਾ ਮਕਸਦ ਨਿਰੋਲ ਸੇਵਾ ਗੁਰਮਤਿ , ਗੁਰਬਾਣੀ ਦਾ ਪ੍ਰਚਾਰ ਪ੍ਰਸਾਰ ,ਸਿੱਖਾਂ ਦੀਆਂ ਮੁਸ਼ਕਲਾਂ ਹੱਲ ਕਰਵਾਉਣ ਅਤੇ ਸਿੱਖਾਂ ਦੇ ਬੱਚਿਆਂ ਨੂੰ ਉੱਚ ਵਿੱਦਿਆ ਦਿਵਾਉਣ ਦਾ ਮਕਸਦ ਹੈ ਅਤੇ ਉਹ ਪ੍ਰਣ ਕਰਦੇ ਹਨ ਕਿ ਸ੍ਰੀ ਗੁਰੂ ਹਰਕ੍ਰਿਸ਼ਨ ਸਾਹਿਬ ਜੀ ਦੇ ਨਾਮ ਤੇ ਬਣੀਆਂ ਵਿੱਦਿਅਕ ਸੰਸਥਾਵਾਂ ਅਤੇ ਸਕੂਲਾਂ ਵਿੱਚ ਅੰਤਰਰਾਸ਼ਟਰੀ ਪੱਧਰ ਦਾ ਵਿੱਦਿਅਕ ਮਾਹੌਲ ਅਤੇ ਸਿਲੇਬਸ ਲਾਗੂ ਕਰਵਾਉਣ ਲਈ, ਇਨ੍ਹਾਂ ਵਿੱਦਿਅਕ ਅਦਾਰਿਆਂ ਦੀ ਪਿਛਲੀ ਸ਼ਾਨ ਮੁੜ ਬਹਾਲ ਕਰਕੇ ਸਥਾਪਿਤ ਕਰਵਾਉਣਗੇ।
parmjit sarna
ਸਰਦਾਰ ਪਰਮਜੀਤ ਸਿੰਘ ਸਰਨਾ ਨੇ ਕਿਹਾ ਕਿ ਅਜੋਕੇ ਯੁੱਗ ਵਿਚ ਵਿੱਦਿਆ ਦੇ ਪੱਧਰ ਨੂੰ ਅੰਤਰਰਾਸ਼ਟਰੀ ਪੱਧਰ ਦਾ ਬਣਾਉਣ ਲਈ ਅਤੇ ਨਵੀਨਤਮ ਕਿਸਮ ਦੇ ਕਿੱਤਾਮੁਖੀ ਕੋਰਸ ਸ਼ੁਰੂ ਕਰਕੇ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲਾਂ ਵਿੱਚ ਅਜਿਹਾ ਸਵੱਛ ਅਤੇ ਸਾਫ਼ ਸੁਥਰਾ ਵਾਤਾਵਰਣ ਦੇ ਅਨੁਕੂਲ ਵਾਲਾ ਮਾਹੌਲ ਬਣਾਇਆ ਜਾਵੇਗਾ ਕਿ ਸੰਗਤ ਵਿਚ ਇਹ ਉਤਸ਼ਾਹ ਬਣੇ ਉਨ੍ਹਾਂ ਦੇ ਬੱਚੇ ਅਜਿਹੇ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲਾਂ ਵਿੱਚ ਪੜ੍ਹਾਈ ਕਰਨ ਤਾਂ ਜੋ ਉਨ੍ਹਾਂ ਨੂੰ ਅੰਤਰਰਾਸ਼ਟਰੀ ਪੱਧਰ ਤੇ ਰੁਜ਼ਗਾਰ ਦੇ ਵੱਡੇ ਮੌਕੇ ਮੁਹੱਈਆ ਹੋ ਸਕਣ।
SAD Delhi
ਉਨ੍ਹਾਂ ਆਖਿਆ ਕਿ ਇਸ ਸਬੰਧੀ ਅਸੀਂ ਪੂਰਾ ਖਾਕਾ ਅਸੀਂ ਤਿਆਰ ਕਰ ਲਿਆ ਹੈ ਅਤੇ ਦਿੱਲੀ ਦੀ ਸੰਗਤ ਵੱਲੋਂ ਦਿੱਤੀ ਗਈ ਸੇਵਾ ਤੋਂ ਬਾਅਦ ਇਸ ਨੂੰ ਅਮਲੀ ਜਾਮਾ ਪਹਿਨਾਇਆ ਜਾਵੇਗਾ। ਸਰਦਾਰ ਸਰਨਾ ਅਤੇ ਭਾਈ ਰਣਜੀਤ ਸਿੰਘ ਨੇ ਕਿਹਾ ਕਿ ਸ੍ਰੋਮਣੀ ਅਕਾਲੀ ਦਲ ਦਿੱਲੀ ਅਤੇ ਪੰਥਕ ਲਹਿਰ ਡੀਐਸਜੀਐਮਸੀ ਨੂੰ ਬਾਦਲਾਂ ਦੇ ਸਭ ਤੋਂ ਭ੍ਰਿਸ਼ਟ ਅਤੇ ਅਯੋਗ ਪ੍ਰਬੰਧ ਤੋਂ ਮੁਕਤ ਕਰਵਾਉਣ ਲਈ ਦਿੱਲੀ ਦੀ ਸਿੱਖ ਸੰਗਤ ਦੇ ਸਹਿਯੋਗ ਸਦਕਾ ਹਰ ਤਰ੍ਹਾਂ ਨਾਲ ਹਾਜ਼ਰ ਰਹੇਗੀ।
Panthic Akali Movement