
ਟਵੀਟ ਕਰ ਦਿੱਤੀ ਜਾਣਕਾਰੀ
ਨਵੀਂ ਦਿੱਲੀ: ਪ੍ਰਧਾਨ ਮੰਤਰੀ ਨਰਿੰਦਰ ਮੋਦੀ 7 ਅਪ੍ਰੈਲ ਨੂੰ ਸ਼ਾਮ 7 ਵਜੇ ਵੀਡੀਓ ਕਾਨਫਰੰਸ ਜ਼ਰੀਏ ‘ਪ੍ਰੀਖਿਆ 'ਤੇ ਚਰਚਾ’ ਕਰਨਗੇ। ਇਸ ਦੀ ਜਾਣਕਾਰੀ ਪੀਐਮ ਮੋਦੀ ਨੇ ਖੁਦ ਟਵੀਟ ਕਰਕੇ ਦਿੱਤੀ ਹੈ। ਇਸ ਦੌਰਾਨ ਉਹ ਅਧਿਆਪਕਾਂ ਅਤੇ ਵਿਦਿਆਰਥੀਆਂ ਦੇ ਮਾਪਿਆਂ ਨਾਲ ਵੀ ਗੱਲਬਾਤ ਕਰਨਗੇ।
PM Modi
ਦੱਸ ਦਈਏ ਕਿ ਇਸ ਪ੍ਰੋਗਰਾਮ ਵਿਚ ਸਾਰੇ ਸਕੂਲੀ ਵਿਦਿਆਰਥੀ ਹਿੱਸਾ ਲੈ ਸਕਦੇ ਹਨ। ਇਸ ਪ੍ਰੋਗਰਾਮ ਦਾ ਸਿੱਧਾ ਪ੍ਰਸਾਰਣ ਵੀ ਕੀਤਾ ਜਾਵੇਗਾ।
PM Modi's Pariksha Pe Charcha 2021
‘ਪ੍ਰੀਖਿਆ ’ਤੇ ਚਰਚਾ’ ਮੌਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਖੁਦ ਸਕੂਲੀ ਵਿਦਿਆਥੀਆਂ ਅਤੇ ਉਹਨਾਂ ਦੇ ਮਾਪਿਆਂ ਤੇ ਅਧਿਆਪਕਾਂ ਨਾਲ 2021 ਦੀਆਂ ਪ੍ਰੀਖਿਆਵਾਂ ਦੀ ਤਿਆਰੀ ਸਬੰਧੀ ਸੰਵਾਦ ਕਰਨਗੇ। ਇਸ ਤੋਂ ਇਲਾਵਾ ਉਹ ਵਿਦਿਆਰਥੀਆਂ ਨੂੰ ਪ੍ਰੀਖਿਆ ਦੀ ਤਿਆਰੀ ਸਬੰਧੀ ਸੁਝਾਅ ਦੇਣਗੇ।