
ਦੂਜੇ ਦੇਸ਼ਾਂ ਦੇ ਲੋਕਾਂ ਨੂੰ ਦਿੱਤੀ ਜਾ ਰਹੀ ਜ਼ਿਆਦਾ ਤਰਜੀਹ- ਰਾਘਵ ਚੱਢਾ
ਨਵੀਂ ਦਿੱਲੀ: ਆਮ ਆਦਮੀ ਪਾਰਟੀ ਦੇ ਆਗੂ ਰਾਘਵ ਚੱਡਾ ਨੇ ਵਿਦੇਸ਼ਾਂ ਵਿਚ ਕੀਤੀ ਜਾ ਰਹੀ ਕੋਰੋਨਾ ਵੈਕਸੀਨ ਦੀ ਸਪਲਾਈ ਨੂੰ ਲੈ ਕੇ ਕੇਂਦਰ ਸਰਕਾਰ ’ਤੇ ਹਮਲਾ ਬੋਲਿਆ ਹੈ। ਰਾਘਵ ਚੱਢਾ ਨੇ ਕਿਹਾ ਕਿ ਮੋਦੀ ਸਰਕਾਰ ਵਿਦੇਸ਼ਾਂ ਵਿਚ ਵੈਕਸੀਨ ਭੇਜ ਕੇ ਅਪਣਾ ਅਕਸ ਚਮਕਾ ਰਹੀ ਹੈ। ਉਹਨਾਂ ਕਿਹਾ ਕਿ ਦੂਜੇ ਦੇਸ਼ਾਂ ਦੇ ਲੋਕਾਂ ਨੂੰ ਜ਼ਿਆਦਾ ਤਰਜੀਹ ਦਿੱਤੀ ਜਾ ਰਹੀ ਹੈ।
Corona vaccine
ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਰਾਘਵ ਚੱਢਾ ਨੇ ਕਿਹਾ ਕਿ ਭਾਰਤ ਨੇ 6 ਕਰੋੜ 45 ਲੱਖ ਡੋਜ਼ 84 ਦੇਸ਼ਾਂ ਨੂੰ ਭੇਜੀ ਹੈ। ਉਹਨਾਂ ਕਿਹਾ ਕਿ ਦੇਸ਼ ਦੇ ਲੋਕਾਂ ਨੂੰ ਇੰਨੀ ਵੈਕਸੀਨ ਨਹੀਂ ਲਗਾਈ ਗਈ ਜਿੰਨੀ ਦੂਜੇ ਦੇਸ਼ਾਂ ਨੂੰ ਭੇਜੀ ਗਈ।
Raghav Chadha
ਆਪ ਆਗੂ ਨੇ ਦੋਸ਼ ਲਗਾਇਆ ਕਿ ਦੂਜੇ ਦੇਸ਼ਾਂ ਦੇ ਲੋਕਾਂ ਨੂੰ ਜ਼ਿਆਦਾ ਤਰਜੀਹ ਦਿੱਤੀ ਜਾ ਰਹੀ ਹੈ। ਪ੍ਰਧਾਨ ਮੰਤਰੀ ਲਈ ਭਾਰਤ ਦੇ ਲੋਕਾਂ ਦੀ ਜਾਨ ਦੀ ਕੀਮਤ ਜ਼ੀਰੋ ਹੋ ਗਈ ਹੈ।