ਲੋਕਾਂ ਨੂੰ ਸਾਰੀਆਂ ਲੋੜੀਂਦੀਆਂ ਸਾਵਧਾਨੀਆਂ ਅਪਨਾਉਣ ਦੀ ਕੀਤੀ ਅਪੀਲ
ਲਖਨਊ: ਇਕ ਪਾਸੇ ਜਿਥੇ ਦੇਸ਼ ਵਿਚ ਕੋਰੋਨਾ ਦੀ ਲਾਗ ਇਕ ਵਾਰ ਫਿਰ ਫੈਲ ਰਹੀ ਹੈ, ਉਥੇ ਹੀ ਇਸ ਦੇ ਫੈਲਣ ਤੋਂ ਬਚਾਅ ਲਈ ਟੀਕਾਕਰਣ ਦੀ ਪ੍ਰਕਿਰਿਆ ਨੂੰ ਵੀ ਤੇਜ਼ ਕੀਤਾ ਗਿਆ ਹੈ। ਸੋਮਵਾਰ ਨੂੰ ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਯੋਗੀ ਆਦਿੱਤਿਆਨਾਥ ਨੇ ਲਖਨਊ ਦੇ ਸਿਵਲ ਹਸਪਤਾਲ ਵਿਖੇ ਕੋਵਿਡ ਟੀਕੇ ਦੀ ਪਹਿਲੀ ਖੁਰਾਕ ਲਈ।
उत्तर प्रदेश: मुख्यमंत्री योगी आदित्यनाथ ने लखनऊ के सिविल अस्पताल में कोरोना वायरस वैक्सीन की पहली डोज़ लगवाई।#CovidVaccine pic.twitter.com/nbW1tfCvvm
— ANI_HindiNews (@AHindinews) April 5, 2021
ਟੀਕਾ ਲਗਵਾਉਣ ਤੋਂ ਬਾਅਦ ਮੁੱਖ ਮੰਤਰੀ ਨੇ ਕਿਹਾ ਕਿ ਕੋਰੋਨਾ ਟੀਕਾ ਮੁਫਤ ਉਪਲਬਧ ਹੈ, ਇਸ ਦੇ ਲਈ ਮੈਂ ਪ੍ਰਧਾਨ ਮੰਤਰੀ ਮੋਦੀ ਅਤੇ ਕੇਂਦਰੀ ਸਿਹਤ ਮੰਤਰਾਲੇ ਦਾ ਧੰਨਵਾਦ ਕਰਨਾ ਚਾਹੁੰਦਾ ਹਾਂ। ਮੈਂ ਦੇਸ਼ ਦੇ ਵਿਗਿਆਨੀਆਂ ਦਾ ਵੀ ਧੰਨਵਾਦ ਕਰਦਾ ਹਾਂ।
ਇਹ ਟੀਕਾ ਪੂਰੀ ਤਰ੍ਹਾਂ ਸੁਰੱਖਿਅਤ ਹੈ। ਜਦੋਂ ਸਾਡੀ ਵਾਰੀ ਆਵੇ ਤਾਂ, ਸਾਨੂੰ ਸਾਰਿਆਂ ਨੂੰ ਟੀਕਾ ਲੈਣਾ ਚਾਹੀਦਾ ਹੈ। ਸੀਐਮ ਯੋਗੀ ਨੇ ਕਿਹਾ ਕਿ ਮੈਂ ਲੋਕਾਂ ਨੂੰ ਟੀਕਾ ਲੈਣ ਤੋਂ ਬਾਅਦ ਵੀ ਸਾਰੀਆਂ ਲੋੜੀਂਦੀਆਂ ਸਾਵਧਾਨੀਆਂ ਅਪਨਾਉਣ ਦੀ ਅਪੀਲ ਕਰਨਾ ਚਾਹੁੰਦਾ ਹਾਂ।