
ਚੰਡੀਗੜ੍ਹ ਪ੍ਰਸ਼ਾਸਨ ਵਲੋਂ ਜਾਰੀ ਹੁਮਕਾਂ ਅਨੁਸਾਰ ਪਾਬੰਦੀਆਂ ਨਹੀਂ ਪਰ ਕੀਤਾ ਜਾਵੇਗਾ ਜਾਗਰੂਕ
ਚੰਡੀਗੜ੍ਹ : ਚੰਡੀਗੜ੍ਹ ਪ੍ਰਸ਼ਾਸਨ ਵਲੋਂ ਕੋਰੋਨਵਾਇਰਸ ਦੇ ਮਾਮਲਿਆਂ ਦੀ ਗਿਣਤੀ ਵਿਚ ਲਗਾਤਾਰ ਗਿਰਾਵਟ ਦੇ ਚਲਦੇ ਨਵੇਂ ਹੁਕਮ ਜਾਰੀ ਕੀਤੇ ਹਨ ਜਿਸ ਤਹਿਤ ਹੁਣ ਜਨਤਕ ਥਾਵਾਂ 'ਤੇ ਮਾਸਕ ਪਾਉਣਾ ਲਾਜ਼ਮੀਂ ਨਹੀਂ ਹੋਵੇਗਾ ਅਤੇ ਇਸ ਦੇ ਨਾਲ ਹੀ ਬਾਕੀ ਸਾਰੀਆਂ ਕੋਵਿਡ-19 ਪਾਬੰਦੀਆਂ ਨੂੰ ਹਟਾ ਦਿੱਤਾ ਗਿਆ ਹੈ। ਦੱਸ ਦੇਈਏ ਕਿ ਚੰਡੀਗੜ੍ਹ ਦੇ ਲੋਕਾਂ ਨੂੰ ਦੋ ਸਾਲਾਂ ਬਾਅਦ ਮਾਸਕ ਤੋਂ ਆਜ਼ਾਦੀ ਮਿਲੀ ਹੈ।
Mask Free
ਯੂਟੀ ਪ੍ਰਸ਼ਾਸਕ ਦੇ ਸਲਾਹਕਾਰ ਧਰਮਪਾਲ ਨੇ ਸੋਮਵਾਰ ਨੂੰ ਮਾਸਕ ਪਹਿਨਣ ਦੀ ਪਾਬੰਦੀ ਨੂੰ ਖਤਮ ਕਰਨ ਦੇ ਹੁਕਮ ਦਿੱਤੇ ਹਨ। ਨਵੇਂ ਹੁਕਮਾਂ ਅਨੁਸਾਰ ਸ਼ਹਿਰ ਵਿੱਚ ਹੁਣ ਮਾਸਕ ਪਾਉਣਾ ਵਿਕਲਪਿਕ ਹੋਵੇਗਾ। ਹਾਲਾਂਕਿ ਪ੍ਰਸ਼ਾਸਨ ਲੋਕਾਂ ਨੂੰ ਮਾਸਕ ਪਹਿਨਣ ਲਈ ਜਾਗਰੂਕ ਕਰਦਾ ਰਹੇਗਾ ਪਰ ਜੇਕਰ ਕੋਈ ਮਾਸਕ ਨਹੀਂ ਪਾਉਂਦਾ ਤਾਂ ਉਸ ਦਾ ਚਲਾਨ ਨਹੀਂ ਕੱਟਿਆ ਜਾਵੇਗਾ।
Chandigarh
ਦੱਸ ਦੇਈਏ ਕਿ ਪ੍ਰਸ਼ਾਸਨ ਵਲੋਂ ਜਾਰੀ ਹੁਕਮਾਂ ਅਨੁਸਾਰ ਹੁਣ ਤੋਂ ਜਨਤਕ ਥਾਵਾਂ 'ਤੇ ਜਾਂ ਕੰਮ ਵਾਲੀ ਥਾਂ 'ਤੇ ਫੇਸ ਮਾਸਕ ਨਾ ਪਾਉਣ 'ਤੇ ਕੋਈ ਜੁਰਮਾਨਾ ਨਹੀਂ ਲਗਾਇਆ ਜਾਵੇਗਾ। ਹਾਲਾਂਕਿ, ਪ੍ਰਸ਼ਾਸਨ ਨੇ ਲੋਕਾਂ ਨੂੰ ਮਾਸਕ ਪਹਿਨਣ, ਹੱਥਾਂ ਦੀ ਸਫ਼ਾਈ ਅਤੇ ਸਮਾਜਿਕ ਦੂਰੀ ਬਣਾਈ ਰੱਖਣ ਦੀ ਸਲਾਹ ਦਿੱਤੀ ਹੈ ਅਤੇ ਲੋਕਾਂ ਨੂੰ ਕੋਰੋਨਾ ਦੇ ਨਿਯਮਾਂ ਦੀ ਪਾਲਣਾ ਕਰਨ ਲਈ ਕਿਹਾ ਹੈ।
notification
ਯੂਟੀ ਪ੍ਰਸ਼ਾਸਨ ਨੇ ਇਹ ਫੈਸਲਾ ਇਸ ਲਈ ਲਿਆ ਹੈ ਕਿਉਂਕਿ ਸ਼ਹਿਰ ਵਿੱਚ ਲਗਭਗ ਹਰ ਵਿਅਕਤੀ ਨੂੰ ਕੋਰੋਨਾ ਦਾ ਟੀਕਾ ਲਗਾਇਆ ਜਾ ਚੁੱਕਾ ਹੈ। ਮੰਨਿਆ ਜਾ ਰਿਹਾ ਹੈ ਕਿ ਕੋਰੋਨਾ ਦੀ ਲਾਗ ਫੈਲਣ ਦਾ ਕੋਈ ਖਾਸ ਖ਼ਤਰਾ ਨਹੀਂ ਹੈ। ਪਿਛਲੇ ਦਿਨੀਂ ਪ੍ਰਸ਼ਾਸਨ ਨੇ ਮਾਸਕ ਅਤੇ ਸਰੀਰਕ ਦੂਰੀ ਦੇ ਨਿਯਮਾਂ ਨੂੰ ਛੱਡ ਕੇ ਬਾਕੀ ਸਾਰੀਆਂ ਪਾਬੰਦੀਆਂ ਖ਼ਤਮ ਕਰ ਦਿੱਤੀਆਂ ਸਨ। ਸੋਮਵਾਰ ਨੂੰ ਇਹ ਦੋਵੇਂ ਪਾਬੰਦੀਆਂ ਵੀ ਹਟਾ ਦਿੱਤੀਆਂ ਗਈਆਂ।
Corona virus
ਇਸ ਦੇ ਨਾਲ ਹੀ ਪ੍ਰਸ਼ਾਸਨ ਲੋਕਾਂ ਨੂੰ ਭੀੜ-ਭੜੱਕੇ ਵਾਲੀਆਂ ਥਾਵਾਂ 'ਤੇ ਮਾਸਕ ਪਹਿਨਣ ਲਈ ਸਲਾਹ ਜਾਰੀ ਕਰਦਾ ਰਹੇਗਾ। ਕੋਰੋਨਾ ਸੰਕਰਮਣ ਦੇ ਕਾਰਨ, ਯੂਟੀ ਪ੍ਰਸ਼ਾਸਨ ਨੇ ਅਪ੍ਰੈਲ 2020 ਵਿੱਚ ਮਾਸਕ ਪਹਿਨਣ 'ਤੇ ਕਈ ਹੋਰ ਪਾਬੰਦੀਆਂ ਲਗਾਈਆਂ ਸਨ। ਰਾਤ ਦਾ ਕਰਫਿਊ ਵੀ ਲਗਾਇਆ ਗਿਆ। ਸਕੂਲ ਅਤੇ ਕਾਲਜ ਬੰਦ ਰਹੇ। ਇਸ ਤੋਂ ਇਲਾਵਾ ਮੁਲਾਜ਼ਮਾਂ ਨੂੰ ਘਰੋਂ ਹੀ ਕੰਮ ਕਰਵਾਇਆ ਗਿਆ।
Chandigarh Police
ਜ਼ਿਕਰਯੋਗ ਹੈ ਕਿ ਸ਼ਹਿਰ 'ਚ ਮਾਸਕ ਨਾ ਪਾਉਣ 'ਤੇ 1000 ਰੁਪਏ ਦਾ ਚਲਾਨ ਕੱਟਿਆ ਗਿਆ ਸੀ। ਇਹ ਚਲਾਨ ਯੂਟੀ ਪ੍ਰਸ਼ਾਸਨ, ਐਸਡੀਐਸ ਅਤੇ ਪੁਲੀਸ ਦੀਆਂ ਟੀਮਾਂ ਵੱਲੋਂ ਵਰਤੇ ਗਏ। ਇਨ੍ਹਾਂ ਟੀਮਾਂ ਵੱਲੋਂ ਸ਼ਹਿਰ ਦੇ ਵੱਖ-ਵੱਖ ਬਜ਼ਾਰਾਂ ਵਿੱਚ ਮੁਹਿੰਮ ਚਲਾ ਕੇ ਚਲਾਨ ਕੱਟੇ ਗਏ। ਜਦੋਂ ਵੀ ਕਰੋਨਾ ਦੀਆਂ ਤਿੰਨੋਂ ਲਹਿਰਾਂ ਵਿੱਚ ਕੋਰੋਨਾ ਦੇ ਮਾਮਲੇ ਵਧੇ ਤਾਂ ਪ੍ਰਸ਼ਾਸਨ ਨੇ ਮਾਸਕ ਨਾ ਪਹਿਨਣ ਵਾਲਿਆਂ 'ਤੇ ਸਖ਼ਤ ਕਾਰਵਾਈ ਕੀਤੀ ਪਰ ਤੀਜੀ ਲਹਿਰ ਤੋਂ ਬਾਅਦ ਜਿਵੇਂ ਹੀ ਕਰੋਨਾ ਦੇ ਮਾਮਲੇ ਘਟੇ ਤਾਂ ਚਲਾਨਾਂ ਦੀ ਗਿਣਤੀ ਵੀ ਕਾਫੀ ਘਟ ਗਈ।
Corona Virus
ਇਨ੍ਹੀਂ ਦਿਨੀਂ ਕਰੋਨਾ ਦੇ ਮਾਮਲੇ ਸਿਰਫ਼ ਨਾਮ ਦੇ ਹਨ, ਇਸ ਲਈ ਚਲਾਨ ਨਹੀਂ ਹੋ ਰਹੇ ਸਨ। ਨਵੀਆਂ ਹਦਾਇਤਾਂ ਵਿਚ ਕਿਹਾ ਗਿਆ ਹੈ ਕਿ ਸ਼ਹਿਰ ਵਿੱਚ ਹੁਣ ਕੋਰੋਨਾ ਦੀ ਲਾਗ ਨਹੀਂ ਹੈ, ਇਸ ਲਈ ਮਾਸਕ ਪਹਿਨਣਾ ਹੁਣ ਲੋਕਾਂ ਲਈ ਵਿਕਲਪਿਕ ਹੋਵੇਗਾ। ਚਲਾਨ ਨਹੀਂ ਕੱਟਿਆ ਜਾਵੇਗਾ। ਹਾਲਾਂਕਿ, ਅਸੀਂ ਲੋਕਾਂ ਨੂੰ ਮਾਸਕ ਪਹਿਨਣ ਦੀ ਸਲਾਹ ਦੇਵਾਂਗੇ ਅਤੇ ਕੋਰੋਨਾ ਬਾਰੇ ਜਾਗਰੂਕ ਵੀ ਕਰਾਂਗੇ।