
ਪੁਲਿਸ ਨੂੰ ਜਾਂਚ ਦੌਰਾਨ ਪਤਾ ਲੱਗਿਆ ਕਿ ਮੌਜਪੁਰ ਅਤੇ ਜਾਫਰਾਬਾਦ ਦੇ ਇਲਾਕੇ 'ਚ ਨਸ਼ਾ ਬਣਾਉਣ ਦੀ ਫੈਕਟਰੀ ਚੱਲ ਰਹੀ ਹੈ।
ਨਵੀਂ ਦਿੱਲੀ: ਦਿੱਲੀ ਪੁਲਿਸ ਦੀ ਕ੍ਰਾਈਮ ਬ੍ਰਾਂਚ ਨੇ ਨਸ਼ਾ ਬਣਾਉਣ ਵਾਲੀਆਂ ਦੋ ਫੈਕਟਰੀਆਂ ਦਾ ਪਰਦਾਫਾਸ਼ ਕਰਦਿਆਂ 7 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਕ੍ਰਾਈਮ ਬ੍ਰਾਂਚ ਦੀ ਐਂਟੀ ਨਾਰਕੋਟਿਕਸ ਟਾਸਕ ਫੋਰਸ ਨੇ ਨਸ਼ੀਲੇ ਪਦਾਰਥ ਬਣਾਉਣ ਅਤੇ ਇਸ ਦੀ ਕਾਲਾਬਜ਼ਾਰੀ ਕਰਨ ਵਾਲਿਆਂ ਨੂੰ ਫੜਨ ਲਈ ਮੁਹਿੰਮ ਸ਼ੁਰੂ ਕੀਤੀ ਹੈ।
ਇਹ ਵੀ ਪੜ੍ਹੋ: ਵੱਧ ਮੁਨਾਫ਼ੇ ਲਈ ਕਿਵੇਂ ਕਰੀਏ ਗੁਲਾਬ ਦੀ ਖੇਤੀ?
ਪੁਲਿਸ ਨੂੰ ਜਾਂਚ ਦੌਰਾਨ ਪਤਾ ਲੱਗਿਆ ਕਿ ਮੌਜਪੁਰ ਅਤੇ ਜਾਫਰਾਬਾਦ ਦੇ ਇਲਾਕੇ 'ਚ ਨਸ਼ਾ ਬਣਾਉਣ ਦੀ ਫੈਕਟਰੀ ਚੱਲ ਰਹੀ ਹੈ। ਪੁਲਿਸ ਨੇ ਛਾਪਾ ਮਾਰ ਕੇ 7 ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਇਹਨਾਂ ਕੋਲੋਂ ਨਸ਼ਾ ਵੀ ਬਰਾਮਦ ਕੀਤਾ ਗਿਆ ਹੈ। ਇਹਨਾਂ 'ਚੋਂ ਇਕ ਅਫਗਾਨੀ ਨਾਗਰਿਕ ਹੈ। ਕ੍ਰਾਈਮ ਬ੍ਰਾਂਚ ਦੇ ਸਪੈਸ਼ਲ ਸੀਪੀ ਰਵਿੰਦਰ ਸਿੰਘ ਯਾਦਵ ਨੇ ਦੱਸਿਆ ਕਿ ਇਸ ਗਿਰੋਹ ਵਿਚ ਸ਼ਾਮਲ ਅਫਗਾਨ ਨਾਗਰਿਕ ਅਫਗਾਨਿਸਤਾਨ ਤੋਂ ਕਦੇ ਕੰਟੇਨਰਾਂ ਰਾਹੀਂ, ਕੱਪੜਿਆਂ ਵਿਚ ਅਤੇ ਦਵਾਈਆਂ ਦੇ ਕੋਰੀਅਰਾਂ ਅਤੇ ਡਰੋਨਾਂ ਜ਼ਰੀਏ ਨਸ਼ਾ ਬਣਾਉਣ ਲਈ ਕੱਚਾ ਮਾਲ ਲਿਆ ਰਹੇ ਹਨ।
ਇਹ ਵੀ ਪੜ੍ਹੋ: ਕੇਂਦਰੀ ਏਜੰਸੀਆਂ ਦੀ 'ਦੁਰਵਰਤੋਂ' ਸਬੰਧੀ 14 ਵਿਰੋਧੀ ਪਾਰਟੀਆਂ ਦੀ ਪਟੀਸ਼ਨ ਸੁਪਰੀਮ ਕੋਰਟ ਵਲੋਂ ਖਾਰਜ
ਪੁਲਿਸ ਦਾ ਕਹਿਣਾ ਹੈ ਕਿ 2 ਦਿਨ ਪਹਿਲਾਂ ਪੰਜਾਬ ਦੇ ਕੁਝ ਲੋਕਾਂ ਨੇ ਇਹਨਾਂ ਕੋਲੋਂ ਨਸ਼ੀਲੇ ਪਦਾਰਥ ਲਏ ਸਨ, ਜਲਦ ਹੀ ਉਹਨਾਂ ਨੂੰ ਕਾਬੂ ਕਰ ਲਿਆ ਜਾਵੇਗਾ। ਕ੍ਰਾਈਮ ਬ੍ਰਾਂਚ ਵਲੋਂ ਮਾਮਲੇ ਜਾਂਚ ਕੀਤੀ ਜਾ ਰਹੀ ਹੈ।