ਖ਼ਬਰਾਂ |

ਤਾਜ਼ਾ |

Padma Awards 2023: ਮੁਲਾਇਮ ਸਿੰਘ ਯਾਦਵ ਸਮੇਤ 53 ਹਸਤੀਆਂ ਨੂੰ ਪਦਮ ਪੁਰਸਕਾਰਾਂ ਨਾਲ ਕੀਤਾ ਗਿਆ ਸਨਮਾਨਿਤ
Published : Apr 5, 2023, 9:14 pm IST
Updated : Apr 5, 2023, 9:14 pm IST
SHARE ARTICLE
Padma Awards 2023
Padma Awards 2023

'ਨਾਟੂ ਨਾਟੂ' ਗੀਤ ਦੀ ਰਚਨਾ ਕਰਨ ਵਾਲੇ ਸੰਗੀਤਕਾਰ ਐਮਐਮ ਕੀਰਵਾਨੀ ਨੂੰ ਪਦਮ ਸ਼੍ਰੀ ਨਾਲ ਸਨਮਾਨਿਤ ਕੀਤਾ ਗਿਆ।


ਨਵੀਂ ਦਿੱਲੀ: ਰਾਸ਼ਟਰਪਤੀ ਦ੍ਰੌਪਦੀ ਮੁਰਮੂ ਨੇ ਅੱਜ 53 ਲੋਕਾਂ ਨੂੰ ਪਦਮ ਪੁਰਸਕਾਰ (Padma Awards 2023) ਨਾਲ ਸਨਮਾਨਿਤ ਕੀਤਾ। ਰਾਸ਼ਟਰਪਤੀ ਭਵਨ 'ਚ ਆਯੋਜਿਤ ਪ੍ਰੋਗਰਾਮ 'ਚ ਉਹਨਾਂ ਨੇ ਕਈ ਮਸ਼ਹੂਰ ਹਸਤੀਆਂ ਨੂੰ ਪਦਮ ਪੁਰਸਕਾਰਾਂ ਨਾਲ ਸਨਮਾਨਿਤ ਕੀਤਾ। ਸਮਾਜਵਾਦੀ ਪਾਰਟੀ ਦੇ ਸੰਸਥਾਪਕ ਮਰਹੂਮ ਮੁਲਾਇਮ ਸਿੰਘ ਯਾਦਵ ਨੂੰ ਮਰਨ ਉਪਰੰਤ ਪਦਮ ਵਿਭੂਸ਼ਣ ਨਾਲ ਸਨਮਾਨਿਤ ਕੀਤਾ ਗਿਆ। ਸਮਾਜਵਾਦੀ ਪਾਰਟੀ ਦੇ ਪ੍ਰਧਾਨ ਅਤੇ ਉਹਨਾਂ ਦੇ ਪੁੱਤਰ ਅਖਿਲੇਸ਼ ਯਾਦਵ ਨੇ ਰਾਸ਼ਟਰਪਤੀ ਭਵਨ ਵਿਚ ਮੁਲਾਇਮ ਸਿੰਘ ਯਾਦਵ ਦਾ ਪਦਮ ਸਨਮਾਨ ਪ੍ਰਾਪਤ ਕੀਤਾ। ਪ੍ਰਸਿੱਧ ਡਾਕਟਰ ਦਿਲੀਪ ਮਹਾਲਨਾਬਿਸ ਨੂੰ ਵੀ ਮਰਨ ਉਪਰੰਤ ਪਦਮ ਵਿਭੂਸ਼ਣ ਨਾਲ ਸਨਮਾਨਿਤ ਕੀਤਾ ਗਿਆ।

ਇਹ ਵੀ ਪੜ੍ਹੋ: ਪਤਨੀ ਦਾ ਕਤਲ ਕਰਨ ਵਾਲੇ ਬਲਰਾਜ ਸਿੰਘ ਫ਼ੌਜੀ ਤੇ ਸਹੁਰੇ ਗੁਰਸੇਵਕ ਸਿੰਘ ਨੂੰ ਪੁਲਿਸ ਨੇ ਕੀਤਾ ਕਾਬੂ

ਰਾਸ਼ਟਰਪਤੀ ਭਵਨ ਵਿਚ ਹੋਏ ਇਸ ਸਮਾਰੋਹ ਵਿਚ ਲੇਖਿਕਾ ਸੁਧਾ ਮੂਰਤੀ, ਭੌਤਿਕ ਵਿਗਿਆਨੀ ਦੀਪਕ ਧਰ, ਨਾਵਲਕਾਰ ਐਸ.ਐਲ. ਭੈਰੱਪਾ ਅਤੇ ਵੈਦਿਕ ਵਿਦਵਾਨ ਤ੍ਰਿਦਾਂਦੀ ਚਿਨਾ ਜੇ ਸਵਾਮੀਜੀ ਨੂੰ ਵੀ ਪਦਮ ਭੂਸ਼ਣ ਨਾਲ ਸਨਮਾਨਿਤ ਕੀਤਾ ਗਿਆ। ਦੀਪਕ ਧਰ ਨੂੰ ਅੰਕੜਾ ਭੌਤਿਕ ਵਿਗਿਆਨ ਵਿਚ ਆਪਣੇ ਲੰਬੇ ਖੋਜ ਕਰੀਅਰ ਲਈ ਜਾਣਿਆ ਜਾਂਦਾ ਹੈ। ਆਨੰਦ ਕੁਮਾਰ ਅਤੇ ਰਵੀਨਾ ਟੰਡਨ ਆਦਿ ਨੂੰ ਵੀ ਪਦਮ ਸਨਮਾਨ ਨਾਲ ਸਨਮਾਨਿਤ ਕੀਤਾ ਗਿਆ।

ਇਹ ਵੀ ਪੜ੍ਹੋ: ਸਹਿਕਾਰੀ ਸਭਾ ’ਚ 7 ਕਰੋੜ ਰੁਪਏ ਦੇ ਗਬਨ ਦਾ ਮਾਮਲਾ: ਵਿਜੀਲੈਂਸ ਬਿਊਰੋ ਨੇ ਭਗੌੜੇ ਖਜ਼ਾਨਚੀ ਨੂੰ ਕੀਤਾ ਗ੍ਰਿਫ਼ਤਾਰ

ਸੁਧਾ ਮੂਰਤੀ ਨੂੰ ਵੀ ਰਾਸ਼ਟਰਪਤੀ ਦ੍ਰੌਪਦੀ ਮੁਰਮੂ ਤੋਂ ਪਦਮ ਭੂਸ਼ਣ ਮਿਲਿਆ। 'ਨਾਟੂ ਨਾਟੂ' ਗੀਤ ਦੀ ਰਚਨਾ ਕਰਨ ਵਾਲੇ ਸੰਗੀਤਕਾਰ ਐਮਐਮ ਕੀਰਵਾਨੀ ਨੂੰ ਪਦਮ ਸ਼੍ਰੀ ਨਾਲ ਸਨਮਾਨਿਤ ਕੀਤਾ ਗਿਆ। ਸੁਪਰ 30 ਸਿੱਖਿਆ ਪ੍ਰੋਗਰਾਮ ਦੇ ਸੰਸਥਾਪਕ ਆਨੰਦ ਕੁਮਾਰ ਨੂੰ ਵੀ ਪਦਮ ਸ਼੍ਰੀ ਨਾਲ ਸਨਮਾਨਿਤ ਕੀਤਾ ਗਿਆ। ਉੱਤਰ ਪ੍ਰਦੇਸ਼ ਦੇ ਸਾਬਕਾ ਮੁੱਖ ਮੰਤਰੀ ਮੁਲਾਇਮ ਸਿੰਘ ਯਾਦਵ ਨੂੰ ਮਰਨ ਉਪਰੰਤ ਸਨਮਾਨਿਤ ਕੀਤਾ ਗਿਆ। ਉਹ ਭਾਰਤ ਦੇ ਰੱਖਿਆ ਮੰਤਰੀ ਅਤੇ ਲੰਬੇ ਸਮੇਂ ਤੱਕ ਸੰਸਦ ਮੈਂਬਰ ਵੀ ਰਹੇ। ਇਸ ਦੇ ਨਾਲ ਹੀ 1971 ਦੇ ਬੰਗਲਾਦੇਸ਼ ਯੁੱਧ ਦੇ ਸ਼ਰਨਾਰਥੀ ਕੈਂਪਾਂ ਵਿਚ ਸੇਵਾ ਕਰਨ ਲਈ ਅਮਰੀਕਾ ਤੋਂ ਪਰਤਣ ਵਾਲੇ ਮਹਾਲਨਾਬੀਸ ਨੂੰ ਮਰਨ ਉਪਰੰਤ ਸਨਮਾਨਿਤ ਕੀਤਾ ਗਿਆ।

ਇਹ ਵੀ ਪੜ੍ਹੋ: ਭਗਵੰਤ ਮਾਨ ਸਰਕਾਰ ਨੇ ਵਿਦਿਅਕ ਸੈਸ਼ਨ ਦੀ ਸ਼ੁਰੂਆਤ ਤੋਂ ਪਹਿਲਾਂ ਸਾਰੇ ਸਰਕਾਰੀ ਸਕੂਲਾਂ 'ਚ ਕਿਤਾਬਾਂ ਪੁੱਜਦੀਆਂ ਕੀਤੀਆਂ : ਹਰਜੋਤ ਸਿੰਘ ਬੈਂਸ

ਸਮਾਰੋਹ ਵਿਚ ਉਪ ਰਾਸ਼ਟਰਪਤੀ ਜਗਦੀਪ ਧਨਖੜ, ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਲੋਕ ਸਭਾ ਸਪੀਕਰ ਓਮ ਬਿਰਲਾ, ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ, ਭਾਜਪਾ ਪ੍ਰਧਾਨ ਜੇਪੀ ਨੱਡਾ ਅਤੇ ਕਈ ਕੇਂਦਰੀ ਮੰਤਰੀਆਂ ਸਮੇਤ ਹੋਰ ਮਹਿਮਾਨ ਮੌਜੂਦ ਸਨ। ਬੁੱਧਵਾਰ ਨੂੰ ਕੁੱਲ 53 ਪੁਰਸਕਾਰ ਜੇਤੂਆਂ ਨੂੰ ਸਨਮਾਨਿਤ ਕੀਤਾ ਗਿਆ, ਜਿਨ੍ਹਾਂ ਵਿਚ ਤਿੰਨ ਪਦਮ ਵਿਭੂਸ਼ਣ, ਪੰਜ ਪਦਮ ਭੂਸ਼ਣ ਅਤੇ 45 ਪਦਮ ਸ਼੍ਰੀ ਸ਼ਾਮਲ ਹਨ।

 

Location: India, Delhi, New Delhi

SHARE ARTICLE

ਏਜੰਸੀ

Advertisement

Sanjeev Arora BJP ‘ਚ ਸ਼ਾਮਲ ਹੋ ਜਾਂਦੇ ਤਾਂ ਗ੍ਰਿਫ਼ਤਾਰ ਨਾ ਹੁੰਦੇ, Arvind Kejriwal ਦਾ ਭਾਜਪਾ 'ਤੇ ਵੱਡਾ ਹਮਲਾ

10 May 2026 1:50 PM

CM Mann ਨੂੰ Haryana ਦੇ ਮੁੱਖ ਮੰਤਰੀ ਨੇ ਮਾਰਿਆ ਮਿਹਣਾ, ਕਿਹਾ ਸੜਕਾਂ ‘ਤੇ ਘੁੰਮ ਕੇ ਨਹੀਂ ਮਿਲਣੀ ਵੋਟ

09 May 2026 2:57 PM

ਪੁੱਤ ਦੀਆਂ ਫ਼ੈਕਟਰੀਆਂ, ਪਰ ਮਾਂ- ਭਰਾ ਕਈ ਸਾਲ ਤੋਂ ਸੜਕਾਂ 'ਤੇ ਰੁਲਦੇ, ਆਪਣੇ ਹੋਏ ਬਗਾਨੇ

09 May 2026 2:56 PM

CM Mann ਖਿਲਾਫ ਪੁਲਿਸ ਕੋਲ ਪਹੁੰਚੀ ਸ਼ਿਕਾਇਤ,ਮਾਣਹਾਨੀ ਨੋਟਿਸ ਤੋਂ ਬਾਅਦ ਭਾਜਪਾ ਨੇ ਦਿੱਤੀ ਅਰਜ਼ੀ

08 May 2026 2:56 PM

ਮੌਂਟਰੀਅਲ ਦੇ ਗੁਰਦੁਆਰਾ ਲਸਾਲ 'ਚ ਮੀਟਿੰਗ ਦੌਰਾਨ ਹੋਈ ਝੜਪ

08 May 2026 2:55 PM
Advertisement