
ਵਿਰੋਧੀ ਧਿਰ ਦੇ ਮੈਂਬਰਾਂ ਨੇ ਤਖ਼ਤੀਆਂ ਫੜੀਆਂ ਹੋਈਆਂ ਸਨ
ਨਵੀਂ ਦਿੱਲੀ: ਕਾਂਗਰਸ ਅਤੇ ਕੁਝ ਹੋਰ ਵਿਰੋਧੀ ਪਾਰਟੀਆਂ ਦੇ ਮੈਂਬਰਾਂ ਨੇ ਬੁੱਧਵਾਰ ਨੂੰ ਲੋਕ ਸਭਾ ਵਿਚ ਅਡਾਨੀ ਨਾਲ ਸਬੰਧਤ ਮਾਮਲੇ ਦੀ ਜਾਂਚ ਲਈ ਸਾਂਝੀ ਸੰਸਦੀ ਕਮੇਟੀ (ਜੇਪੀਸੀ) ਦੇ ਗਠਨ ਦੀ ਮੰਗ ਨੂੰ ਲੈ ਕੇ ਹੰਗਾਮਾ ਕੀਤਾ। ਸਦਨ ਦੀ ਕਾਰਵਾਈ ਇਕ ਵਾਰ ਮੁਲਤਵੀ ਹੋਣ ਤੋਂ ਬਾਅਦ ਦੁਪਹਿਰ ਕਰੀਬ 2.05 ਵਜੇ ਸਦਨ ਦੀ ਕਾਰਵਾਈ ਪੂਰੇ ਦਿਨ ਲਈ ਮੁਲਤਵੀ ਕਰ ਦਿੱਤੀ ਗਈ।
ਇਹ ਵੀ ਪੜ੍ਹੋ: US finance ਦੀਆਂ 100 ਪ੍ਰਭਾਵਸ਼ਾਲੀ ਔਰਤਾਂ 'ਚ 5 ਭਾਰਤੀ-ਅਮਰੀਕੀਆਂ ਨੂੰ ਮਿਲੀ ਥਾਂ, ਜਾਣੋ ਇਹਨਾਂ ਬਾਰੇ
ਇਕ ਵਾਰ ਮੁਲਤਵੀ ਹੋਣ ਤੋਂ ਬਾਅਦ ਦੁਪਹਿਰ 2 ਵਜੇ ਸਦਨ ਦੀ ਕਾਰਵਾਈ ਸ਼ੁਰੂ ਹੋਈ ਤਾਂ ਸਥਿਤੀ ਜਿਉਂ ਦੀ ਤਿਉਂ ਬਣੀ ਰਹੀ। ਵਿਰੋਧੀ ਧਿਰ ਦੇ ਮੈਂਬਰ ਨਾਅਰੇਬਾਜ਼ੀ ਕਰਦੇ ਹੋਏ ਚੇਅਰ ਨੇੜੇ ਪਹੁੰਚ ਗਏ। ਵਿਰੋਧੀ ਮੈਂਬਰਾਂ ਦੇ ਰੌਲੇ-ਰੱਪੇ ਦਰਮਿਆਨ ਪ੍ਰਧਾਨਗੀ ਸਪੀਕਰ ਰਮਾ ਦੇਵੀ ਨੇ ਜ਼ਰੂਰੀ ਕਾਗਜ਼ਾਤ ਸਦਨ ਦੇ ਮੇਜ਼ 'ਤੇ ਰੱਖੇ। ਹੰਗਾਮੇ ਦੌਰਾਨ ਕੇਂਦਰੀ ਮੱਛੀ ਪਾਲਣ, ਪਸ਼ੂ ਪਾਲਣ ਅਤੇ ਡੇਅਰੀ ਮੰਤਰੀ ਪੁਰਸ਼ੋਤਮ ਰੁਪਾਲਾ ਨੇ ਸਦਨ ਵਿਚ 'ਕੋਸਟਲ ਐਕੁਆਕਲਚਰ ਅਥਾਰਟੀ (ਸੋਧ) ਬਿੱਲ 2023' ਪੇਸ਼ ਕੀਤਾ।
ਇਹ ਵੀ ਪੜ੍ਹੋ: IPL 2023 'ਚ ਵਿਦੇਸ਼ੀ ਖਿਡਾਰੀਆਂ ਦੀ ‘ਧੱਕ’, Player Of The Match ਚੁਣੇ ਗਏ 7 ਖਿਡਾਰੀਆਂ 'ਚੋਂ 5 ਵਿਦੇਸ਼ੀ
ਰਮਾ ਦੇਵੀ ਨੇ ਵਿਰੋਧੀ ਧਿਰ ਦੇ ਮੈਂਬਰਾਂ ਨੂੰ ਸ਼ਾਂਤ ਹੋਣ ਅਤੇ ਸਦਨ ਨੂੰ ਚੱਲਣ ਦੇਣ ਦੀ ਅਪੀਲ ਕੀਤੀ। ਜਦੋਂ ਹੰਗਾਮਾ ਨਾ ਰੁਕਿਆ ਤਾਂ ਉਹਨਾਂ ਨੇ ਦੁਪਹਿਰ 2.05 ਵਜੇ ਸਦਨ ਦੀ ਕਾਰਵਾਈ ਵੀਰਵਾਰ ਸਵੇਰੇ 11 ਵਜੇ ਤੱਕ ਮੁਲਤਵੀ ਕਰ ਦਿੱਤੀ। ਇਸ ਤੋਂ ਪਹਿਲਾਂ ਅੱਜ ਸਵੇਰੇ 11 ਵਜੇ ਜਿਵੇਂ ਹੀ ਸਦਨ ਦੀ ਕਾਰਵਾਈ ਸ਼ੁਰੂ ਹੋਈ ਤਾਂ ਕਾਂਗਰਸ ਸਮੇਤ ਕੁਝ ਵਿਰੋਧੀ ਪਾਰਟੀਆਂ ਦੇ ਮੈਂਬਰਾਂ ਨੇ ਜੇਪੀਸੀ ਦੀ ਮੰਗ ਨੂੰ ਲੈ ਕੇ ਨਾਅਰੇਬਾਜ਼ੀ ਸ਼ੁਰੂ ਕਰ ਦਿੱਤੀ ਅਤੇ ਚੇਅਰ ਦੇ ਨੇੜੇ ਪਹੁੰਚ ਗਏ। ਉਹਨਾਂ ਨੇ ਕਾਲੇ ਕੱਪੜੇ ਪਾਏ ਹੋਏ ਸਨ।
ਇਹ ਵੀ ਪੜ੍ਹੋ: IPL 2023: ਪੰਜਾਬ ਕਿੰਗਜ਼ ਦੀ ਟੀਮ ਵਿਚ ਬਦਲਾਅ, ਅੰਗਦ ਬਾਵਾ ਦੀ ਥਾਂ ਗੁਰਨੂਰ ਸਿੰਘ ਦੀ ਟੀਮ ਵਿਚ ਹੋਈ ਐਂਟਰੀ
ਕਾਂਗਰਸ ਨੇਤਾ ਰਾਹੁਲ ਗਾਂਧੀ ਨੂੰ 23 ਮਾਰਚ ਨੂੰ ਲੋਕ ਸਭਾ ਤੋਂ ਅਯੋਗ ਕਰਾਰ ਦਿੱਤੇ ਜਾਣ ਤੋਂ ਬਾਅਦ ਕਾਂਗਰਸ ਅਤੇ ਕੁਝ ਹੋਰ ਵਿਰੋਧੀ ਪਾਰਟੀਆਂ ਦੇ ਮੈਂਬਰ ਕਾਲੇ ਕੱਪੜੇ ਪਹਿਨ ਕੇ ਰੋਸ ਵਜੋਂ ਸੰਸਦ 'ਚ ਪਹੁੰਚ ਰਹੇ ਹਨ। ਵਿਰੋਧੀ ਧਿਰ ਦੇ ਮੈਂਬਰਾਂ ਨੇ ਤਖ਼ਤੀਆਂ ਫੜੀਆਂ ਹੋਈਆਂ ਸਨ ਅਤੇ ‘ਅਸੀਂ ਜੇਪੀਸੀ ਚਾਹੁੰਦੇ ਹਾਂ’ ਦੇ ਨਾਅਰੇ ਲਾਏ।