6 ਮਹੀਨਿਆਂ ਬਾਅਦ ਕੋਰੋਨਾ ਦੇ 4 ਹਜ਼ਾਰ ਤੋਂ ਵੱਧ ਮਾਮਲੇ : 24 ਘੰਟਿਆਂ 'ਚ 4435 ਨਵੇਂ ਮਰੀਜ਼, 15 ਮੌਤਾਂ
Published : Apr 5, 2023, 1:29 pm IST
Updated : Apr 5, 2023, 1:32 pm IST
SHARE ARTICLE
PHOTO
PHOTO

ਪਿਛਲੇ ਸਾਲ 28 ਸਤੰਬਰ ਨੂੰ 4271 ਕੇਸ ਆਏ ਸਨ

 

ਨਵੀਂ ਦਿੱਲੀ : ਦੇਸ਼ ਵਿਚ ਕੋਰੋਨਾ ਨੇ ਫਿਰ ਦਸਤਕ ਦੇ ਦਿੱਤੀ ਹੈ। ਦੇਸ਼ ਦੇ ਵੱਖ-ਵੱਖ ਇਲਾਕਿਾਂ ਚੋਂ ਕੋਰੋਨਾ ਦੇ ਪਾਜ਼ੀਟਿਵ ਕੇਸ ਸਾਹਮਣੇ ਆ ਰਹੇ ਹਨ। 6 ਮਹੀਨਿਆਂ ਬਾਅਦ ਦੇਸ਼ 'ਚ ਕੋਰੋਨਾ ਦੇ 4 ਹਜ਼ਾਰ ਤੋਂ ਵੱਧ ਨਵੇਂ ਮਾਮਲੇ ਸਾਹਮਣੇ ਆਏ ਹਨ। 

ਮੰਗਲਵਾਰ ਨੂੰ ਦੇਸ਼ ਵਿੱਚ 4435 ਮਾਮਲੇ ਸਾਹਮਣੇ ਆਏ, ਜਦੋਂ ਕਿ 15 ਲੋਕਾਂ ਦੀ ਮੌਤ ਹੋ ਗਈ। ਇਸ ਤੋਂ ਪਹਿਲਾਂ 28 ਸਤੰਬਰ ਨੂੰ 4271 ਮਾਮਲੇ ਸਾਹਮਣੇ ਆਏ ਸਨ। ਇਸ ਦੌਰਾਨ 2508 ਲੋਕ ਇਸ ਬਿਮਾਰੀ ਤੋਂ ਠੀਕ ਹੋ ਗਏ ਹਨ। ਇਸ ਸਮੇਂ ਦੇਸ਼ ਵਿੱਚ 23,091 ਐਕਟਿਵ ਕੇਸ ਹਨ। ਇਹ 18 ਅਕਤੂਬਰ ਤੋਂ ਬਾਅਦ ਸਭ ਤੋਂ ਵੱਧ ਹਨ। ਉਦੋਂ 23,376 ਲੋਕਾਂ ਦਾ ਇਲਾਜ ਚੱਲ ਰਿਹਾ ਸੀ।

ਇਹ ਵੀ ਪੜ੍ਹੋ : ਪੈਟਰੋਲ-ਡੀਜ਼ਲ ਹੋ ਸਕਦਾ ਹੈ ਮਹਿੰਗਾ! ਸਾਊਦੀ ਤੇ ਓਪੇਕ ਨੇ 23 ਦੇਸ਼ਾਂ ਦੇ ਤੇਲ ਉਤਪਾਦਨ 'ਚ ਕਟੌਤੀ ਦਾ ਕੀਤਾ ਐਲਾਨ 

ਪਿਛਲੇ 24 ਘੰਟਿਆਂ 'ਚ ਕੋਰੋਨਾ ਕਾਰਨ ਹੋਈਆਂ 15 ਮੌਤਾਂ 'ਚੋਂ 4 ਮਹਾਰਾਸ਼ਟਰ 'ਚ ਹੀ ਹੋਈਆਂ ਹਨ, ਜਦਕਿ ਰਾਜਸਥਾਨ, ਹਰਿਆਣਾ, ਦਿੱਲੀ, ਛੱਤੀਸਗੜ੍ਹ, ਗੁਜਰਾਤ, ਕਰਨਾਟਕ ਅਤੇ ਪੁਡੂਚੇਰੀ 'ਚ ਇਕ-ਇਕ ਵਿਅਕਤੀ ਦੀ ਮੌਤ ਹੋਈ ਹੈ। ਇਨ੍ਹਾਂ ਤੋਂ ਇਲਾਵਾ ਕੇਰਲ ਤੋਂ 4 ਮੌਤਾਂ ਦਰਜ ਕੀਤੀਆਂ ਗਈਆਂ ਹਨ, ਪਰ ਇਹ ਬੈਕਡੇਟ ਵਿੱਚ ਹੈ। ਯਾਨੀ ਇਹ ਮੌਤਾਂ ਪਹਿਲਾਂ ਕਦੇ ਵੀ ਹੋਈਆਂ ਹਨ, ਜੋ ਅੱਜ ਦਰਜ ਕੀਤੀਆਂ ਗਈਆਂ ਹਨ।
 

Tags: corona, cause

SHARE ARTICLE

ਏਜੰਸੀ

Advertisement

ਜੇਲ੍ਹ ਦੀ ਚੱਕੀ ਪੀਸਣਗੀਆਂ ਕਈ ਮਸ਼ਹੂਰ ਫਿਲਮੀ ਹਸਤੀਆਂ? ਦਾਊਦ ਦੀ ਡਰੱਗ ਪਾਰਟੀ ਨਾਲ ਜੁੜ ਰਹੇ ਨਾਮ

17 Nov 2025 1:59 PM

ਸਰਬਜੀਤ ਕੌਰ ਦੇ ਮਾਮਲੇ ਤੋਂ ਬਾਅਦ ਇਕੱਲੀ ਔਰਤ ਨੂੰ ਪਾਕਿਸਤਾਨ ਜਾਣ 'ਤੇ SGPC ਨੇ ਲਗਾਈ ਰੋਕ

17 Nov 2025 1:58 PM

'700 ਸਾਲ ਗੁਲਾਮ ਰਿਹਾ ਭਾਰਤ, ਸਭ ਤੋਂ ਪਹਿਲਾਂ ਬਾਬਾ ਨਾਨਕ ਨੇ ਹੁਕਮਰਾਨਾਂ ਖ਼ਿਲਾਫ਼ ਬੁਲੰਦ ਕੀਤੀ ਸੀ ਆਵਾਜ਼'

16 Nov 2025 2:57 PM

ਧੀ ਦੇ ਵਿਆਹ ਮਗਰੋਂ ਭੱਦੀ ਸ਼ਬਦਲਈ ਵਰਤਣ ਵਾਲਿਆਂ ਨੂੰ Bhai Hardeep Singh ਦਾ ਜਵਾਬ

16 Nov 2025 2:56 PM

ਸਾਡੇ ਮੋਰਚੇ ਦੇ ਆਗੂ ਨਹੀਂ ਚਾਹੁੰਦੇ ਬੰਦੀ ਸਿੰਘ ਰਿਹਾਅ ਹੋਣ | Baba Raja raj Singh

15 Nov 2025 3:17 PM
Advertisement