Atishi Singh: AAP ਮੰਤਰੀ ਆਤਿਸ਼ੀ ਦੀਆਂ ਵਧੀਆਂ ਮੁਸ਼ਕਲਾਂ, ਚੋਣ ਕਮਿਸ਼ਨ ਨੇ ਭੇਜਿਆ ਨੋਟਿਸ
Published : Apr 5, 2024, 12:02 pm IST
Updated : Apr 5, 2024, 12:02 pm IST
SHARE ARTICLE
Atishi Singh
Atishi Singh

ਚੋਣ ਕਮਿਸ਼ਨ ਨੇ ਆਤਿਸ਼ੀ ਨੂੰ ਭੇਜਿਆ ਨੋਟਿਸ, ਭਾਜਪਾ 'ਚ ਸ਼ਾਮਲ ਨਾ ਹੋਣ 'ਤੇ ਜੇਲ੍ਹ ਭੇਜਣ ਦੀ ਧਮਕੀ ਦਾ ਲਗਾਇਆ ਸੀ ਆਰੋਪ

Atishi Singh News : ਦਿੱਲੀ ਸਰਕਾਰ 'ਚ ਮੰਤਰੀ ਆਤਿਸ਼ੀ ਸਿੰਘ ਦੀਆਂ ਮੁਸ਼ਕਲਾਂ ਵੱਧ ਗਈਆਂ ਹਨ। ਭਾਜਪਾ 'ਚ ਸ਼ਾਮਲ ਨਾ ਹੋਣ 'ਤੇ ਧਮਕੀਆਂ ਮਿਲਣ ਦੇ ਦੋਸ਼ਾਂ ਦਾ ਨੋਟਿਸ ਲੈਂਦਿਆਂ ਚੋਣ ਕਮਿਸ਼ਨ ਨੇ ਆਤਿਸ਼ੀ ਨੂੰ ਨੋਟਿਸ ਭੇਜਿਆ ਹੈ। ਆਤਿਸ਼ੀ ਨੂੰ ਸੋਮਵਾਰ ਦੁਪਹਿਰ 12 ਵਜੇ ਤੱਕ ਇਸ ਨੋਟਿਸ ਦਾ ਜਵਾਬ ਦੇਣਾ ਹੋਵੇਗਾ। ਚੋਣ ਕਮਿਸ਼ਨ ਨੇ ਕਿਹਾ ਹੈ ਕਿ ਨੋਟਿਸ ਦਾ ਜਵਾਬ ਲਿਖਤੀ ਰੂਪ ਵਿੱਚ ਦਿੱਤਾ ਜਾਵੇ।

 

ਇਸ ਤੋਂ ਪਹਿਲਾਂ ਭਾਜਪਾ ਨੇ ਵੀ ਆਤਿਸ਼ੀ ਨੂੰ ਨੋਟਿਸ ਭੇਜ ਕੇ ਕਿਹਾ ਸੀ ਕਿ ਇਹ ਖੁਲਾਸਾ ਕੀਤਾ ਜਾਵੇ ਕਿ ਪਾਰਟੀ ਵਿਚ ਸ਼ਾਮਲ ਹੋਣ ਦੀ ਪੇਸ਼ਕਸ਼ ਕਿਸ ਪਾਸੋਂ ਆਈ ਹੈ। ਭਾਜਪਾ ਨੇ ਕਿਹਾ ਸੀ ਕਿ ਜੇਕਰ ਸੱਚਾਈ ਸਾਹਮਣੇ ਨਾ ਲਿਆਂਦੀ ਗਈ ਤਾਂ ਕਾਨੂੰਨੀ ਪ੍ਰਕਿਰਿਆ ਅਪਣਾਈ ਜਾਵੇਗੀ।

 

ਦੱਸ ਦੇਈਏ ਕਿ ਤਿੰਨ ਦਿਨ ਪਹਿਲਾਂ ਆਤਿਸ਼ੀ ਸਿੰਘ ਨੇ ਦੋਸ਼ ਲਗਾਇਆ ਸੀ ਕਿ ਉਨ੍ਹਾਂ ਨੂੰ ਭਾਜਪਾ 'ਚ ਸ਼ਾਮਲ ਹੋਣ ਦਾ ਆਫਰ ਆਇਆ ਸੀ। ਆਤਿਸ਼ੀ ਨੇ ਕਿਹਾ ਕਿ ਉਸ ਨੂੰ ਭਾਜਪਾ ਵਿਚ ਸ਼ਾਮਲ ਹੋਣ ਦੀ ਪੇਸ਼ਕਸ਼ ਅਤੇ ਧਮਕੀ ਦੋਵੇਂ ਮਿਲੇ ਹਨ। ਉਨ੍ਹਾਂ ਦਾਅਵਾ ਕੀਤਾ ਕਿ ਅਗਲੇ 2 ਮਹੀਨਿਆਂ ਵਿੱਚ ‘ਆਪ’ ਦੇ 4 ਆਗੂਆਂ ਨੂੰ ਗ੍ਰਿਫ਼ਤਾਰ ਕੀਤਾ ਜਾ ਰਿਹਾ ਹੈ। ਆਤਿਸ਼ੀ ਮੁਤਾਬਕ ਉਸ ਤੋਂ ਬਾਅਦ ਸੌਰਭ ਭਾਰਦਵਾਜ ਨੂੰ ਗ੍ਰਿਫਤਾਰ ਕੀਤਾ ਜਾਵੇਗਾ। ਫਿਰ ਦੁਰਗੇਸ਼ ਪਾਠਕ ਅਤੇ ਰਾਘਵ ਚੱਢਾ ਨੂੰ ਵੀ ਗ੍ਰਿਫਤਾਰ ਕੀਤਾ ਜਾਵੇਗਾ।

 

'ਭਾਜਪਾ 'ਚ ਸ਼ਾਮਲ ਹੋਵੋ ਜਾਂ ਜੇਲ੍ਹ ਜਾਓ'

ਦਿੱਲੀ ਸਰਕਾਰ ਦੀ ਮੰਤਰੀ ਆਤਿਸ਼ੀ ਸਿੰਘ ਨੇ 2 ਅਪ੍ਰੈਲ ਨੂੰ ਪ੍ਰੈੱਸ ਕਾਨਫਰੰਸ 'ਚ ਕਿਹਾ ਸੀ, 'ਮੇਰੇ ਬਹੁਤ ਕਰੀਬੀ ਵਿਅਕਤੀ ਦੇ ਜ਼ਰੀਏ ਮੈਨੂੰ ਭਾਰਤੀ ਜਨਤਾ ਪਾਰਟੀ 'ਚ ਸ਼ਾਮਲ ਹੋਣ ਲਈ ਸੰਪਰਕ ਕੀਤਾ ਗਿਆ ਸੀ। ਮੈਨੂੰ ਕਿਹਾ ਗਿਆ ਕਿ ਜਾਂ ਤਾਂ ਭਾਜਪਾ ਵਿਚ ਸ਼ਾਮਲ ਹੋ ਜਾਓ ਅਤੇ ਆਪਣਾ ਸਿਆਸੀ ਕਰੀਅਰ ਬਚਾ ਲਵੋ। ਜੇਕਰ ਮੈਂ ਭਾਜਪਾ 'ਚ ਸ਼ਾਮਲ ਨਹੀਂ ਹੋਈ ਤਾਂ ਆਉਣ ਵਾਲੇ ਮਹੀਨੇ 'ਚ ਮੈਨੂੰ ਗ੍ਰਿਫਤਾਰ ਕਰ ਲਿਆ ਜਾਵੇਗਾ। ਉਨ੍ਹਾਂ ਕਿਹਾ ਸੀ ਕਿ ਅਗਲੇ ਦਿਨਾਂ ਵਿੱਚ ਆਮ ਆਦਮੀ ਪਾਰਟੀ ਦੇ ਕੁਝ ਹੋਰ ਆਗੂਆਂ ਨੂੰ ਗ੍ਰਿਫ਼ਤਾਰ ਕੀਤਾ ਜਾ ਸਕਦਾ ਹੈ। ਆਤਿਸ਼ੀ ਨੇ ਕਿਹਾ, 'ਪ੍ਰਧਾਨ ਮੰਤਰੀ ਅਤੇ ਭਾਜਪਾ ਨੇ ਆਪਣਾ ਮਨ ਬਣਾ ਲਿਆ ਹੈ। ਉਹ ਆਮ ਆਦਮੀ ਪਾਰਟੀ ਅਤੇ ਇਸ ਦੇ ਆਗੂਆਂ ਨੂੰ ਕੁਚਲਣਾ ਚਾਹੁੰਦੇ ਹਨ, ਉਨ੍ਹਾਂ ਨੂੰ ਖਤਮ ਕਰਨਾ ਚਾਹੁੰਦੇ ਹਨ।

Location: India, Delhi, Delhi

SHARE ARTICLE

ਏਜੰਸੀ

Advertisement

ਸਰਕਾਰ ਦੀ ਸ਼ਹਿ ‘ਤੇ ਵਿੱਕ ਰਿਹਾ ਨਸ਼ਾ, ਨਸ਼ੇ ਦੇ ਮੁੱਦੇ ‘ਤੇ ਪੰਜਾਬ ਸਰਕਾਰ ਦਾ ਹਰਿਆਣਾ ‘ਤੇ ਵੱਡਾ ਇਲਜ਼ਾਮ

25 Feb 2026 2:12 PM

'ਮੈਂ ਹੈਰਾਨ ਹਾਂ, Chandigarh ਦੇ ਸੈਕਟਰ 32 Hospital ਦਾ ਸਾਢੇ 500 ਕਰੋੜ ਦਾ ਬਜਟ, ਪਰ ਸੁਵਿਧਾਵਾਂ ਬਿਲਕੁਲ ਜ਼ੀਰੋ'

25 Feb 2026 2:11 PM

ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ, 8 ਮਾਰਚ ਨੂੰ ਪੇਸ਼ ਹੋਵੇਗਾ ਪੰਜਾਬ ਦਾ ਬਜਟ

23 Feb 2026 3:02 PM

ਟੈਰਿਫ਼ 'ਚ ਬਦਲਾਅ ਕਾਰਨ ਭਾਰਤ-ਅਮਰੀਕਾ ਵਪਾਰ ਸਮਝੌਤੇ ਦੀ ਮੀਟਿੰਗ ਟਲੀ

23 Feb 2026 3:01 PM

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM
Advertisement