EVM-VVPAT: ਦੇਸ਼ 'ਚ ਸਾਰੀਆਂ ਚੋਣਾਂ EVM ਦੀ ਬਜਾਏ ਬੈਲੇਟ ਪੇਪਰ ਨਾਲ ਕਰਾਉਣ ਦੀ ਉਠੀ ਮੰਗ, ਸੁਪਰੀਮ ਕੋਰਟ ਪਹੁੰਚੀ ਪਟੀਸ਼ਨ
Published : Apr 5, 2024, 10:27 am IST
Updated : Apr 5, 2024, 10:27 am IST
SHARE ARTICLE
EVM-VVPAT
EVM-VVPAT

EVM-VVPAT: ਦੇਸ਼ 'ਚ ਬੈਲੇਟ ਪੇਪਰ ਰਾਹੀਂ ਚੋਣਾਂ ਕਰਵਾਉਣ ਦੀ ਫ਼ਿਰ ਉਠੀ ਮੰਗ

EVM-VVPAT: ਸੁਪਰੀਮ ਕੋਰਟ ਵਿੱਚ ਇੱਕ ਪਟੀਸ਼ਨ ਦਾਇਰ ਕਰਕੇ ਮੰਗ ਕੀਤੀ ਗਈ ਹੈ ਕਿ ਸਾਰੀਆਂ ਚੋਣਾਂ ਈਵੀਐਮ ਦੀ ਬਜਾਏ ਬੈਲੇਟ ਪੇਪਰਾਂ ਰਾਹੀਂ ਕਰਵਾਈਆਂ ਜਾਣ। ਪਟੀਸ਼ਨ ਮੁਤਾਬਕ ਦੇਸ਼ ਵਿੱਚ ਸਾਰੀਆਂ ਚੋਣਾਂ ਇਲੈਕਟ੍ਰਾਨਿਕ ਵੋਟਿੰਗ ਮਸ਼ੀਨ (ਈਵੀਐਮ) ਦੀ ਬਜਾਏ ਬੈਲੇਟ ਪੇਪਰ ਰਾਹੀਂ ਕਰਵਾਈਆਂ ਜਾਣੀਆਂ ਚਾਹੀਦੀਆਂ ਹਨ। ਵਿਰੋਧੀ ਪਾਰਟੀਆਂ ਲੰਬੇ ਸਮੇਂ ਤੋਂ ਈਵੀਐਮ 'ਤੇ ਸਵਾਲ ਚੁੱਕ ਰਹੀਆਂ ਹਨ ਅਤੇ ਬੈਲੇਟ ਪੇਪਰ ਰਾਹੀਂ ਚੋਣਾਂ ਕਰਵਾਉਣ ਦੀ ਮੰਗ ਕਰ ਰਹੀਆਂ ਹਨ।

 

ਪਟੀਸ਼ਨ ਵਿੱਚ ਕਿਹਾ ਗਿਆ ਹੈ ਕਿ ਲੋਕ ਪ੍ਰਤੀਨਿਧਤਾ ਐਕਟ, 1951 (Representation of the Peoples Act, 1951) ਅਤੇ ਚੋਣ ਨਿਯਮ, 1961 (Conduct of Election Rules, 1961) 'ਚ ਇਹ ਲਾਜ਼ਮੀ ਕੀਤਾ ਗਿਆ ਹੈ ਕਿ ਹਰ ਚੋਣ ਵਿੱਚ ਜਿੱਥੇ ਵੋਟਿੰਗ ਹੁੰਦੀ ਹੈ, ਵੋਟ ਬੈਲੇਟ ਪੇਪਰ ਰਾਹੀਂ ਹੀ ਪਾਈ ਜਾਵੇਗੀ।

 

  ਅਸਾਧਾਰਨ ਹਾਲਾਤਾਂ 'ਚ ਈਵੀਐੱਮ 'ਤੇ ਵਿਚਾਰ ਕਰੇ ਚੋਣ ਕਮਿਸ਼ਨ

ਪਟੀਸ਼ਨ 'ਚ ਕਿਹਾ ਗਿਆ ਹੈ ਕਿ ਇਸ ਤਰ੍ਹਾਂ ਬੈਲੇਟ ਪੇਪਰ ਅਤੇ ਬੈਲੇਟ ਬਾਕਸ ਦੀ ਵਰਤੋਂ ਚੋਣਾਂ ਦਾ ਨਿਯਮ ਹੈ ਭਾਵ ਸਾਰੀਆਂ ਚੋਣਾਂ 'ਚ ਪੇਪਰ ਬੈਲੇਟ ਦੀ ਵਰਤੋਂ ਕੀਤੀ ਜਾਣੀ ਚਾਹੀਦੀ ਹੈ। ਪਟੀਸ਼ਨ ਮੁਤਾਬਕ ਵੋਟਿੰਗ ਮਸ਼ੀਨਾਂ ਦੀ ਵਰਤੋਂ ਦੇ ਮਾਮਲੇ 'ਚ ਚੋਣ ਕਮਿਸ਼ਨ ਅਸਧਾਰਨ ਹਾਲਾਤਾਂ 'ਚ ਹੀ ਈ.ਵੀ.ਐੱਮ. ਨਾਲ ਚੋਣਾਂ ਕਰਵਾਉਣ 'ਤੇ ਵਿਚਾਰ ਕਰ ਸਕਦਾ ਹੈ।

 

SC ਨੇ 2018 'ਚ ਪਟੀਸ਼ਨ ਖਾਰਜ ਕਰ ਦਿੱਤੀ ਸੀ


ਪਹਿਲਾਂ ਵੀ ਕਈ ਵਾਰ ਈਵੀਐਮ ਦੀ ਬਜਾਏ ਬੈਲੇਟ ਪੇਪਰਾਂ ਰਾਹੀਂ ਚੋਣਾਂ ਕਰਵਾਉਣ ਦੀ ਮੰਗ ਸੁਪਰੀਮ ਕੋਰਟ ਤੱਕ ਪਹੁੰਚ ਚੁੱਕੀ ਹੈ। ਪਿਛਲੀਆਂ ਲੋਕ ਸਭਾ ਚੋਣਾਂ ਤੋਂ ਪਹਿਲਾਂ ਵੀ ਸੁਪਰੀਮ ਕੋਰਟ ਵਿੱਚ ਅਜਿਹੀ ਹੀ ਇੱਕ ਪਟੀਸ਼ਨ ਪਾਈ ਗਈ ਸੀ, ਜਿਸ ਨੂੰ ਅਦਾਲਤ ਨੇ ਰੱਦ ਕਰ ਦਿੱਤਾ ਸੀ।

ਨਵੰਬਰ 2018 'ਚ ਤਤਕਾਲੀ CJI ਰੰਜਨ ਗੋਗੋਈ ਨੇ ਪਟੀਸ਼ਨ 'ਤੇ ਸੁਣਵਾਈ ਕਰਦੇ ਹੋਏ ਕਿਹਾ ਸੀ ਕਿ ਹਰ ਮਸ਼ੀਨ 'ਚ ਦੁਰਵਰਤੋਂ ਦੀ ਸੰਭਾਵਨਾ ਬਣੀ ਰਹਿੰਦੀ ਹੈ ਅਤੇ ਹਰ ਸਿਸਟਮ 'ਤੇ ਸ਼ੱਕ ਜਤਾਇਆ ਜਾ ਸਕਦਾ ਹੈ। ਉਨ੍ਹਾਂ ਨੇ ਚੋਣਾਂ ਵਿਚ ਵੋਟਿੰਗ ਲਈ ਬੈਲਟ ਪੇਪਰ ਦੀ ਵਰਤੋਂ ਕਰਨ ਦੀ ਪਟੀਸ਼ਨ ਨੂੰ ਰੱਦ ਕਰ ਦਿੱਤਾ ਸੀ।

 

Location: India, Delhi, Delhi

SHARE ARTICLE

ਏਜੰਸੀ

Advertisement

ਕੀ ਵਾਪਿਸ India ਆਵੇਗਾ Goldy Brar ! Court ਨੇ ਸੁਣਾਇਆ ਸਖ਼ਤ ਫੈਸਲਾ

08 Jan 2026 4:44 PM

ਜਨਮਦਿਨ ਵਾਲੇ ਦਿਨ ਹੀ ਕੀਤਾ ਕਤਲ ਚਸ਼ਮਦੀਦ ਨੇ ਦੱਸਿਆ ਪੂਰਾ ਮਾਮਲਾ

08 Jan 2026 4:43 PM

ਬੰਦੀ ਸਿੰਘਾ ਤੇ ਭਾਜਪਾਈਆਂ ਦੇ ਦਿੱਤੇ ਬਿਆਨਾ ਦਾ ਭਰੋਸਾ ਨਾ ਕਰੋ-UAD Gurdeep Brar|Ram Rahim|BJP On bandi singh

07 Jan 2026 3:21 PM

ਕ/*ਤ*ਲ ਕੀਤੇ ਸਰਪੰਚ ਦੀ ਆਹ ਗਰੁੱਪ ਨੇ ਲਈ ਜ਼ਿੰਮੇਵਾਰੀ, ਦੱਸ'ਤੀ ਅੰਦਰਲੀ ਗੱਲ

05 Jan 2026 3:06 PM

ਪਾਕਿਸਤਾਨ 'ਚ ਪਤੀ ਸਮੇਤ ਸਰਬਜੀਤ ਕੌਰ ਗ੍ਰਿਫ਼ਤਾਰ, ਪਤੀ ਨਾਸਿਰ ਹੁਸੈਨ ਨੂੰ ਨਨਕਾਣਾ ਸਾਹਿਬ ਤੋਂ ਕੀਤਾ ਕਾਬੂ

05 Jan 2026 3:06 PM
Advertisement