ਚੀਨ ਵਿਚ ਨਹੀਂ ਰੁਕਿਆ ਕੋਰੋਨਾ ਦਾ ਸਿਲਸਿਲਾ, ਫਿਰ ਮਿਲੇ 16 ਨਵੇਂ ਕੇਸ!
Published : May 5, 2020, 1:26 pm IST
Updated : May 5, 2020, 1:26 pm IST
SHARE ARTICLE
China reports 16 new corona virus cases total tally reaches
China reports 16 new corona virus cases total tally reaches

ਅਮਰੀਕਾ ਵਿਚ ਜਾਨ ਹਾਪਕਿੰਸ ਯੂਨੀਵਰਸਿਟੀ ਅਨੁਸਾਰ ਪਿਛਲੇ ਸਾਲ ਦਸੰਬਰ ਵਿਚ ਚੀਨ ਦੇ...

ਨਵੀਂ ਦਿੱਲੀ: ਚੀਨ ਵਿਚ ਕੋਰੋਨ ਵਾਇਰਸ ਦਾ ਸਿਲਸਿਲਾ ਰੁਕਦਾ ਨਜ਼ਰ ਨਹੀਂ ਆ ਰਿਹਾ। ਚੀਨ ਵਿਚ ਮੰਗਲਵਾਰ ਨੂੰ ਕੋਰੋਨਾ ਵਾਇਰਸ ਦੇ 16 ਨਵੇਂ ਕੇਸ ਸਾਹਮਣੇ ਆਏ ਹਨ। ਹੁਣ ਚੀਨ ਵਿਚ ਕੋਰੋਨਾ ਮਰੀਜ਼ਾਂ ਦੀ ਗਿਣਤੀ ਵਧ ਕੇ 82,881 ਹੋ ਚੁੱਕੀ ਹੈ। ਚੀਨ ਦੇ ਸਿਹਤ ਅਧਿਕਾਰੀਆਂ ਨੇ ਬੀਜ਼ਿੰਗ ਵਿਚ ਮੰਗਲਵਾਰ ਨੂੰ ਇਹ ਜਾਣਕਾਰੀ ਦਿੱਤੀ ਹੈ। ਚੀਨ ਦੇ ਰਾਸ਼ਟਰੀ ਸਿਹਤ ਕਮਿਸ਼ਨ ਨੇ ਦਸਿਆ ਕਿ ਸੋਮਵਾਰ ਨੂੰ ਸ਼ੰਘਾਈ ਵਿਚ ਇਕ ਮਾਮਲਾ ਸਾਹਮਣੇ ਆਇਆ ਹੈ।

Corona VirusCorona Virus

ਉਹ ਪੀੜਤ ਵਿਅਕਤੀ ਵਿਦੇਸ਼ ਤੋਂ ਚੀਨ ਵਾਪਸ ਪਰਤਿਆ ਸੀ। ਸਾਰੇ ਪੀੜਤ ਮਰੀਜ਼ਾਂ ਨੂੰ ਮੈਡੀਕਲ ਨਿਗਰਾਨੀ ਵਿਚ ਰੱਖਿਆ ਗਿਆ ਹੈ। ਦਸ ਦਈਏ ਕਿ ਚੀਨ ਦੇ ਵੁਹਾਨ ਵਿਚ ਕੋਰੋਨਾ ਵਾਇਰਸ ਦਾ ਪਹਿਲਾ ਮਾਮਲਾ ਸਾਹਮਣੇ ਆਇਆ ਸੀ। ਉਸ ਤੋਂ ਬਾਅਦ ਵੁਹਾਨ ਤੋਂ ਪੂਰੀ ਦੁਨੀਆ ਵਿਚ ਕੋਰੋਨਾ ਵਾਇਰਸ ਫੈਲ ਗਿਆ। ਇਸ ਤੋਂ ਪਹਿਲਾਂ ਚੀਨ ਵਿਚ ਸੋਮਵਾਰ ਨੂੰ ਕੋਰੋਨਾ ਦੇ 14 ਨਵੇਂ ਮਾਮਲੇ ਸਾਹਮਣੇ ਆਏ ਸਨ।

Corona VirusCorona Virus

ਚੀਨ ਵਿਚ 4630 ਲੋਕ ਇਸ ਜਾਨਲੇਵ ਵਾਇਰਸ ਕਾਰਨ ਜਾਨ ਗੁਆ ਚੁੱਕੇ ਹਨ। ਦਸ ਦਈਏ ਕਿ ਬਿਨਾਂ ਲੱਛਣ ਵਾਲੇ ਮਰੀਜ਼ ਉਹ ਹੁੰਦੇ ਹਨ ਜੋ ਕੋਰੋਨਾ ਵਾਇਰਸ ਨਾਲ ਪੀੜਤ ਪਾਏ ਜਾਂਦੇ ਹਨ ਪਰ ਉਹਨਾਂ ਵਿਚ ਬੁਖਾਰ, ਖਾਂਸੀ ਜਾਂ ਗਲੇ ਵਿਚ ਸੋਜ ਵਰਗੇ ਲੱਛਣ ਦਿਖਾਈ ਨਹੀਂ ਦਿੰਦੇ। ਹਾਲਾਂਕਿ ਉਹਨਾਂ ਰਾਹੀਂ ਦੂਜੇ ਲੋਕਾਂ ਵਿਚ ਬਿਮਾਰੀ ਫੈਲਣ ਦਾ ਖ਼ਤਰਾ ਹੁੰਦਾ ਹੈ।

Corona VirusCorona Virus

ਅਮਰੀਕਾ ਵਿਚ ਜਾਨ ਹਾਪਕਿੰਸ ਯੂਨੀਵਰਸਿਟੀ ਅਨੁਸਾਰ ਪਿਛਲੇ ਸਾਲ ਦਸੰਬਰ ਵਿਚ ਚੀਨ ਦੇ ਵੁਹਾਨ ਸ਼ਹਿਰ ਵਿਚ ਸ਼ੁਰੂ ਹੋਏ ਕੋਰੋਨਾ ਵਾਇਰਸ ਨਾਲ ਦੁਨੀਆਭਰ ਵਿਚ 182 ਦੇਸ਼ਾਂ ਵਿਚ 2 ਲੱਖ 52 ਹਜ਼ਾਰ ਤੋਂ ਪਾਰ ਲੋਕਾਂ ਦੀ ਮੌਤ ਹੋ ਚੁੱਕੀ ਹੈ ਅਤੇ 36 ਲੱਖ ਲੋਕ ਇਸ ਤੋਂ ਪੀੜਤ ਹਨ। ਭਾਰਤ ਵਿਚ ਕੋਰੋਨਾ ਵਾਇਰਸ (ਕੋਵਿਡ -19) ਨਾਲ ਸੰਕਰਮਿਤ ਲੋਕਾਂ ਦੀ ਗਿਣਤੀ 46433 ਹੋ ਗਈ ਹੈ।

Corona VirusCorona Virus

ਇਸ ਦੇ ਨਾਲ ਹੀ ਇਸ ਮਾਰੂ ਵਾਇਰਸ ਕਾਰਨ ਮਰਨ ਵਾਲਿਆਂ ਦੀ ਗਿਣਤੀ 1568 ਹੋ ਗਈ ਹੈ। ਸਿਹਤ ਅਤੇ ਪਰਿਵਾਰ ਭਲਾਈ ਮੰਤਰਾਲੇ ਦੇ ਅਨੁਸਾਰ ਹੁਣ ਤੱਕ 12727 ਲੋਕ ਵਾਇਰਸ ਨੂੰ ਮਾਤ ਦੇ ਕੇ ਠੀਕ ਹੋ ਚੁੱਕੇ ਹਨ। ਦੇਸ਼ ਵਿਚ ਇਸ ਸਮੇਂ ਕੋਰੋਨਾ ਵਾਇਰਸ ਦੇ 32134 ਐਕਟਿਵ ਕੇਸ ਹਨ। ਪਿਛਲੇ 24 ਘੰਟਿਆਂ ਵਿੱਚ 3900 ਨਵੇਂ ਕੇਸ ਸਾਹਮਣੇ ਆਏ ਹਨ ਜੋ ਕਿ ਇੱਕ ਦਿਨ ਵਿੱਚ ਹੁਣ ਤੱਕ ਦਾ ਸਭ ਤੋਂ ਵੱਧ ਦੱਸਿਆ ਗਿਆ ਹੈ।

Corona VirusCorona Virus

ਜਦੋਂ ਕਿ ਪਿਛਲੇ 24 ਘੰਟਿਆਂ ਦੌਰਾਨ 195 ਲੋਕਾਂ ਦੀ ਮੌਤ ਹੋ ਚੁੱਕੀ ਹੈ, ਇਹ ਵੀ ਇਕ ਦਿਨ ਵਿਚ ਭਾਰਤ ਵਿਚ ਸਭ ਤੋਂ ਵੱਧ ਮੌਤਾਂ ਹਨ। ਮਹਾਰਾਸ਼ਟਰ ਵਿੱਚ ਦੇਸ਼ ਵਿੱਚ ਸਭ ਤੋਂ ਵੱਧ ਮਾਮਲੇ ਸਾਹਮਣੇ ਆਏ ਹਨ। ਹੁਣ ਤੱਕ ਇੱਥੇ 14541 ਕੇਸ ਸਾਹਮਣੇ ਆਏ ਹਨ ਅਤੇ 583 ਲੋਕਾਂ ਦੀ ਮੌਤ ਹੋ ਚੁੱਕੀ ਹੈ। ਹਾਲਾਂਕਿ ਇੱਥੇ 2465 ਵਿਅਕਤੀਆਂ ਦਾ ਇਲਾਜ ਕੀਤਾ ਗਿਆ ਹੈ।

ਸਥਿਤੀ ਦੀ ਗੰਭੀਰਤਾ ਦੇ ਮੱਦੇਨਜ਼ਰ ਮੁੰਬਈ ਵਿੱਚ ਸੀਆਰਪੀਸੀ ਦੀ ਧਾਰਾ 144 17 ਮਈ 2020 ਤੱਕ ਲਾਗੂ ਰਹੇਗੀ। ਸਾਰੀਆਂ ਗੈਰ-ਜ਼ਰੂਰੀ ਸੇਵਾਵਾਂ (ਡਾਕਟਰੀ ਕਾਰਨਾਂ ਨੂੰ ਛੱਡ ਕੇ) ਲਈ ਇਕ ਜਾਂ ਵਧੇਰੇ ਵਿਅਕਤੀਆਂ ਦੀ ਆਵਾਜਾਈ ਸਵੇਰੇ 8 ਵਜੇ ਤੋਂ ਸਵੇਰੇ 7 ਵਜੇ ਦੇ ਵਿਚਕਾਰ ਸੀਮਤ ਰਹੇਗੀ। ਮੁੰਬਈ ਪੁਲਿਸ ਨੇ ਇਸ ਬਾਰੇ ਜਾਣਕਾਰੀ ਦਿੱਤੀ ਹੈ।

Punjabi News  ਨਾਲ ਜੁੜੀ ਹੋਰ ਅਪਡੇਟ ਲਗਾਤਾਰ ਹਾਸਲ ਕਰਨ ਲਈ ਸਾਨੂੰ  Facebook  ਤੇ ਲਾਈਕ Twitter  ਤੇ follow  ਕਰੋ।

Location: India, Delhi, New Delhi

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

Rana Balachauria: ਪ੍ਰਬਧੰਕਾਂ ਨੇ ਖੂਨੀ ਖ਼ੌਫ਼ਨਾਕ ਮੰਜ਼ਰ ਦੀ ਦੱਸੀ ਇਕੱਲੀ-ਇਕੱਲੀ ਗੱਲ,Mankirat ਕਿੱਥੋਂ ਮੁੜਿਆ ਵਾਪਸ?

20 Dec 2025 3:21 PM

''ਪੰਜਾਬ ਦੇ ਹਿੱਤਾਂ ਲਈ ਜੇ ਜ਼ਰੂਰੀ ਹੋਇਆ ਤਾਂ ਗਠਜੋੜ ਜ਼ਰੂਰ ਹੋਵੇਗਾ'', ਪੰਜਾਬ ਭਾਜਪਾ ਪ੍ਰਧਾਨ ਸੁਨੀਲ ਜਾਖੜ ਦਾ ਬਿਆਨ

20 Dec 2025 3:21 PM

Rana balachauria Murder Case : Rana balachauria ਦੇ ਘਰ ਜਾਣ ਦੀ ਥਾਂ ਪ੍ਰਬੰਧਕ Security ਲੈਣ ਤੁਰ ਪਏ

19 Dec 2025 3:12 PM

Rana balachauria Father Interview : Rana balachauria ਦੇ ਕਾਤਲ ਦੇ Encounter ਮਗਰੋਂ ਖੁੱਲ੍ਹ ਕੇ ਬੋਲੇ ਪਿਤਾ

19 Dec 2025 3:11 PM

Balachauria ਦੇ ਅਸਲ ਕਾਤਲ ਪੁਲਿਸ ਦੀ ਗ੍ਰਿਫ਼ਤ ਤੋਂ ਦੂਰ,ਕਾਤਲਾਂ ਦੀ ਮਦਦ ਕਰਨ ਵਾਲ਼ਾ ਢੇਰ, ਰੂਸ ਤੱਕ ਜੁੜੇ ਤਾਰ

18 Dec 2025 3:13 PM
Advertisement