
ਰਾਜਧਾਨੀ ਦਿੱਲੀ ਵਿਚ ਵੀ ਕਰੋਨਾ ਵਾਇਰਸ ਨੇ ਕਾਫੀ ਕਹਿਰ ਮਚਾਇਆ ਹੋਇਆ ਹੈ। ਇੱਥੇ ਹੁਣ ਤੱਕ ਕਰੋਨਾ ਦੇ 4,898 ਮਾਮਲੇ ਸਾਹਮਣੇ ਆ ਚੁੱਕੇ ਹਨ।
ਨਵੀਂ ਦਿੱਲੀ : ਰਾਜਧਾਨੀ ਦਿੱਲੀ ਵਿਚ ਵੀ ਕਰੋਨਾ ਵਾਇਰਸ ਨੇ ਕਾਫੀ ਕਹਿਰ ਮਚਾਇਆ ਹੋਇਆ ਹੈ। ਇੱਥੇ ਹੁਣ ਤੱਕ ਕਰੋਨਾ ਦੇ 4,898 ਮਾਮਲੇ ਸਾਹਮਣੇ ਆ ਚੁੱਕੇ ਹਨ। ਇਸ ਵਾਇਰਸ ਨੂੰ ਰੋਕਣ ਦੇ ਲਈ ਸਿਹਤ ਕਰਮੀਆਂ ਦੇ ਨਾਲ-ਨਾਲ ਸਰਕਾਰ ਵੀ ਆਪਣਾ ਪੂਰਾ ਜੋਰ ਲਗਾ ਰਹੀ ਹੈ। ਹੁਣ ਅਜਿਹੇ ਵਿਚ ਦਿੱਲੀ ਸਰਕਾਰ ਨੇ ਆਰਥਿਕ ਪੱਖ ਤੋਂ ਕਮਜ਼ੋਰ ਲੋਕਾਂ ਦੀ ਲਈ ਵੱਡਾ ਫੈਸਲਾ ਲਿਆ ਹੈ। ਇਕ ਅਖਬਾਰ ਵਿਚ ਛਪੀ ਰਿਪੋਰਟ ਅਨੁਸਾਰ ਦਿੱਲੀ ਦੇ ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਆਟੋ ਚਾਲਕਾਂ ਅਤੇ ਟੈਕਸੀ ਚਾਲਕਾਂ ਤੋਂ ਬਾਅਦ ਹੁਣ 60 ਹਜ਼ਾਰ ਈ - ਰਿਕਸ਼ਾ ਚਾਲਕਾਂ ਨੂੰ ਵੀ 5-5 ਹਜ਼ਾਰ ਰੁਪਏ ਦੀ ਆਰਥਿਕ ਸਹਾਇਤਾ ਦੇਵੇਗੀ।
photo
ਜਾਣਕਾਰੀ ਮੁਤਾਬਿਕ ਪਤਾ ਲੱਗਾ ਹੈ ਕਿ ਸੋਮਵਾਰ ਨੂੰ ਹੋਈ ਕੈਬਨਿਟ ਦੀ ਬੈਠਕ ਵਿਚ ਇਸ ਤੇ ਮੋਹਰ ਲੱਗ ਗਈ ਹੈ। ਉਧਰ ਮੁੱਖ ਮੰਤਰੀ ਕੇਜਰੀਵਾਲ ਨੇ ਕਿਹਾ ਕਿ ਇਹ ਸਹਾਇਤਾ ਬਿਨਾ ਪੀਐੱਸਬੀ ਬੈਚ ਵਾਲੇ ਈ – ਰਿਕਸ਼ਾ ਮਾਲਕਾਂ ਨੂੰ ਦਿੱਤੀ ਜਾਵੇਗੀ। ਇਸ ਬੈਠਕ ਬਾਰੇ ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਕਰੋਨਾ ਦੇ ਹਲਕੇ ਲੱਛਣ ਵਾਲੇ ਰੋਗੀਆਂ ਨੂੰ ਹੋਮ ਕੁਆਰੰਟੀਨ ਦੇ ਦੌਰਾਨ ਸਿਹਤ ਸੇਵਾਵਾਂ ਮੁਹੱਈਆ ਕਰਵਾਉਂਣ ਦੀ ਮਨਜ਼ੂਰੀ ਦੇ ਦਿੱਤੀ ਹੈ।
Delhi CM Arvind Kejriwal
ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਦਿੱਲੀ ਸਰਕਾਰ ਇਕ ਵਧੀਆ ਹੋਮ ਕੇਅਰ ਪ੍ਰੋਵਾਈਡਰ ਨਾਲ ਕੰਮ ਕਰ ਰਹੀ ਹੈ। ਇਸ ਦੇ ਨਾਲ ਹੀ ਇਹ ਵੀ ਕਿਹਾ ਜਾ ਰਿਹਾ ਹੈ ਕਿ ਕੈਬਨਿਟ ਦੀ ਬੈਠਕ ਵਿਚ ਗੈਰ ਪੀਡੀਐਸ ਕਾਰਡ ਧਾਰਕਾਂ ਨੂੰ ਮਈ ਮਹੀਨੇ ਲਈ ਰਾਸ਼ਨ ਦੇਣ ਦੀ ਮਨਜ਼ੂਰੀ ਦਿੱਤੀ ਗਈ ਹੈ। ਕਰੀਬ 38 ਲੱਖ ਨਾਨ-ਪੀਡੀਐਸ ਕਾਰਡ ਧਾਰਕਾਂ ਨੂੰ ਮਨਜ਼ੂਰੀ ਦਿੱਤੀ ਗਈ ਹੈ। ਦੱਸ ਦੇਈਏ ਕਿ ਕੋਰੋਨਾ ਦੇ ਕਾਰਨ ਲਗਾਏ ਗਏ ਲੌਕਡਾਊਨ ਦੇ ਠੱਪ ਪਈ ਦਿੱਲੀ' ਚ 40 ਦਿਨਾਂ ਬਾਅਦ ਸੋਮਵਾਰ ਤੋਂ ਕੁਝ ਹਲ-ਚਲ ਦੇਖਣ ਨੂੰ ਮਿਲ ਰਹੀ ਹੈ।
photo
ਦਿੱਲੀ ਵਿਚ ਜ਼ਰੂਰੀ ਵਸਤਾਂ ਦੀ ਸਪਲਾਈ ਲਈ ਜਾਰੀ ਕੀਤੇ ਗਏ ਈ-ਪਾਸ ਦੀ ਵੈਧਤਾ 17 ਮਈ ਤੱਕ ਵਧਾ ਦਿੱਤੀ ਗਈ ਹੈ। ਇਸ ਦੌਰਾਨ ਸੋਮਵਾਰ ਨੂੰ ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਕੋਵਿਡ -19 ਨਾਲ ਨਜਿੱਠਣ ਲਈ ਸਾਨੂੰ ਸਾਰਿਆਂ ਨੂੰ ਮਿਲ ਕੇ ਕੰਮ ਕਰਨਾ ਪਏਗਾ, ਤਾਂ ਹੀ ਅਸੀਂ ਇਸ ਨੂੰ ਹਰਾਉਣ ਦੇ ਯੋਗ ਹੋਵਾਂਗੇ। ਇਸ ਦੇ ਨਾਲ ਹੀ ਉਨ੍ਹਾਂ ਇਹ ਵੀ ਕਿਹਾ ਕਿ ਤੁਹਾਨੂੰ ਕਰੋਨਾ ਹੋਵੇਗਾ ਜਾ ਨਹੀਂ ਇਹ ਸਿਰਫ ਤੁਹਾਡੇ ਦੇ ਨਿਰਭਰ ਕਰਦਾ ਹੈ, ਹਾਲਾਂਕਿ ਮੈਂਨੂੰ ਦਿੱਲੀਵਾਸੀਆਂ ਤੇ ਪੂਰਾ ਭਰੋਸਾ ਹੈ ਕਿ ਉਨ੍ਹਾਂ ਨੇ ਜਿਸ ਤਰ੍ਹਾਂ ਡੇਂਗੂ ਨੂੰ ਹਰਾਉਂਣ ਲਈ ਸਰਕਾਰ ਦਾ ਸਾਥ ਦਿੱਤਾ ਸੀ ਇਸੇ ਤਰ੍ਹਾਂ ਹੁਣ ਵੀ ਦੇਣਗੇ।
Arvind Kejriwal
Punjabi News ਨਾਲ ਜੁੜੀ ਹੋਰ ਅਪਡੇਟ ਲਗਾਤਾਰ ਹਾਸਲ ਕਰਨ ਲਈ ਸਾਨੂੰ Facebook ਤੇ ਲਾਈਕ Twitter ਤੇ follow ਕਰੋ।