
ਦੇਸ਼ ਵਿਚ 24 ਘੰਟਿਆਂ ਦੌਰਾਨ 3900 ਲੋਕ ਕੋਰੋਨਾ ਸੰਕਰਮਿਤ ਪਾਏ ਗਏ ਤੇ 195 ਲੋਕਾਂ ਦੀ ਮੌਤ ਹੋਈ।
ਨਵੀਂ ਦਿੱਲੀ: ਦੇਸ਼ ਵਿਚ 24 ਘੰਟਿਆਂ ਦੌਰਾਨ 3900 ਲੋਕ ਕੋਰੋਨਾ ਸੰਕਰਮਿਤ ਪਾਏ ਗਏ ਤੇ 195 ਲੋਕਾਂ ਦੀ ਮੌਤ ਹੋਈ। ਇਹ ਇਕ ਦਿਨ ਵਿਚ ਮਾਮਲਿਆਂ ਅਤੇ ਮ੍ਰਿਤਕਾਂ ਦੀ ਗਿਣਤੀ ਦਾ ਸਭ ਤੋਂ ਜ਼ਿਆਦਾ ਅੰਕੜਾ ਹੈ। ਸਿਹਤ ਮੰਤਰਾਲੇ ਨੇ ਕੋਰੋਨਾ ਮਾਮਲਿਆਂ ਵਿਚ ਅਚਾਨਕ ਆਈ ਤੇਜ਼ੀ ਨੂੰ ਲੈ ਕੇ ਕਿਹਾ ਕਿ ਕੁਝ ਸੂਬੇ ਮਾਮਲਿਆਂ ਅਤੇ ਮ੍ਰਿਤਕਾਂ ਦੀ ਗਿਣਤੀ ਦਾ ਅੰਕੜਾ ਸਮੇਂ 'ਤੇ ਨਹੀਂ ਦੇ ਰਹੇ ਸੀ।
Photo
ਉਹਨਾਂ ਨੂੰ ਇਸ ਗੱਲ ਲਈ ਮਨਾਇਆ ਗਿਆ ਹੈ ਅਤੇ ਇਸ ਲਈ ਮਾਮਲਿਆਂ ਦੀ ਗਿਣਤੀ ਵਿਚ ਅਚਾਨਕ ਤੇਜ਼ੀ ਆਈ ਹੈ। ਕੋਰੋਨਾ ਸਬੰਧੀ ਅਪਡੇਟ ਦਿੰਦੇ ਹੋਏ ਸਿਹਤ ਮੰਤਰਾਲੇ ਦੇ ਸੰਯੁਕਤ ਸਕੱਤਰ ਨੇ ਕਿਹਾ ਕਿ ਦੇਸ਼ ਵਿਚ ਹੁਣ ਕੋਵਿਡ-19 ਦੇ ਕੁੱਲ ਮਾਮਲੇ ਵਧ ਕੇ 46,433 ਤੱਕ ਪਹੁੰਚ ਚੁੱਕੇ ਹਨ 1568 ਲੋਕਾਂ ਦੀ ਮੌਤ ਹੋ ਚੁੱਕੀ ਹੈ।
Photo
ਹਾਲੇ ਤੱਕ 12,726 ਕੋਰੋਨਾ ਮਰੀਜ਼ ਠੀਕ ਹੋ ਚੁੱਕੇ ਹਨ, ਜੋ ਕੁੱਲ ਮਾਮਲਿਆਂ ਦਾ 27.41 ਫੀਸਦੀ ਹਿੱਸਾ ਹਨ। ਪਿਛਲੇ 24 ਘੰਟਿਆਂ ਵਿਚ 1020 ਲੋਕ ਠੀਕ ਹੋਏ ਹਨ। ਇਕ ਸਵਾਲ ਦਾ ਜਵਾਬ ਦਿੰਦੇ ਹੋਏ ਲਵ ਅਗ੍ਰਵਾਲ ਨੇ ਕਿਹਾ, 'ਅਸੀਂ ਇਕ ਸੰਕਰਮਣ ਰੋਗ ਨਾਲ ਲੜ ਰਹੇ ਹਾਂ। ਇਸ ਲਈ ਮਾਮਲਿਆਂ ਦੀ ਸਮੇਂ ਸਿਰ ਜਾਣਕਾਰੀ ਦੇਣਾ ਅਤੇ ਉਹਨਾਂ ਦਾ ਪ੍ਰਬੰਧਨ ਕਰਨਾ ਬਹੁਤ ਜ਼ਰੂਰੀ ਹੈ।
Photo
ਕੁਝ ਸੂਬਿਆਂ ਵਿਚ ਇਸ ਸਬੰਧੀ ਗੈਪ ਦੇਖਿਆ ਗਿਆ ਹੈ। ਅਸੀਂ ਉਹਨਾਂ ਨੂੰ ਇਸ ਦੇ ਲਈ ਮਨਾਇਆ ਹੈ ਅਤੇ ਇਹੀ ਕਾਰਨ ਹੈ ਕੇ ਮਾਮਲੇ ਅਚਾਨਕ ਵਧ ਗਏ ਹਨ। ਜ਼ਿਕਰਯੋਗ ਹੈ ਕਿ ਪੱਛਮੀ ਬੰਗਾਲ ਦੇ ਕੋਰੋਨਾ ਮਾਮਲਿਆਂ ਦੇ ਅੰਕੜਿਆਂ ਨੂੰ ਲੈ ਕੇ ਕੇਂਦਰੀ ਟੀਮ ਨੇ ਸਵਾਲ ਚੁੱਕੇ ਸਨ। ਹਾਲਾਂਕਿ ਸਿਹਤ ਮੰਤਰਾਲੇ ਨੇ ਕਿਸੇ ਸੂਬੇ ਦੇ ਨਾਂਅ ਦਾ ਜ਼ਿਕਰ ਨਹੀਂ ਕੀਤਾ।