ਅਰਥਵਿਵਸਥਾ ਨੂੰ ਖੋਲ੍ਹਣ ਲਈ ਰਾਹੁਲ ਗਾਂਧੀ ਨੇ, ਕੇਂਦਰ ਸਰਕਾਰ ਨੂੰ ਦਿੱਤੇ ਇਹ ਸੁਝਾਅ
Published : May 5, 2020, 7:48 pm IST
Updated : May 5, 2020, 7:48 pm IST
SHARE ARTICLE
lockdown
lockdown

ਦੇਸ਼ ਵਿਚ ਕਰੋਨਾ ਵਾਇਰਸ ਨੂੰ ਰੋਕਣ ਲਈ ਲੌਕਡਾਊਨ ਲਗਾਇਆ ਗਿਆ ਹੈ। ਜਿਸ ਦਾ 4 ਮਈ ਤੋਂ ਤੀਜਾ ਪੜਾਅ ਸ਼ੁਰੂ ਹੋ ਚੁੱਕਾ ਹੈ।

ਨਵੀਂ ਦਿੱਲੀ : ਦੇਸ਼ ਵਿਚ ਕਰੋਨਾ ਵਾਇਰਸ ਨੂੰ ਰੋਕਣ ਲਈ ਲੌਕਡਾਊਨ ਲਗਾਇਆ ਗਿਆ ਹੈ। ਜਿਸ ਦਾ 4 ਮਈ ਤੋਂ ਤੀਜਾ ਪੜਾਅ ਸ਼ੁਰੂ ਹੋ ਚੁੱਕਾ ਹੈ। ਹਾਲਾਂਕਿ ਇਸ ਲੌਕਡਾਊਨ ਵਿਚ ਪਹਿਲਾਂ ਨਾਲੋਂ ਕੁਝ ਢਿੱਲਾਂ ਦਿੱਤੀਆਂ ਗਈਆਂ ਹਨ। ਜਿਸ ਤੋਂ ਬਾਅਦ ਇਸ ਨੂੰ ਲੌਕਡਾਊਨ ਤੋਂ ਬਾਹਰ ਨਿਕਲਣ ਦਾ ਕਦਮ ਮੰਨਿਆ ਜਾ ਰਿਹਾ ਹੈ। ਸਾਬਕਾ ਕਾਂਗਰਸ ਪ੍ਰਧਾਨ ਰਾਹੁਲ ਗਾਂਧੀ, ਜਿਸ ਨੇ ਤਾਲਾਬੰਦੀ ਨੂੰ ਇਕ ਪੌਜ ਬਟਨ ਕਿਹਾ ਸੀ, ਨੇ ਹੁਣ ਕੋਰੋਨਾ ਵਾਇਰਸ ਨਾਲ ਨਜਿੱਠਣ ਅਤੇ ਆਰਥਿਕਤਾ ਨੂੰ ਮੁੜ ਖੋਲ੍ਹਣ ਦਾ ਸੁਝਾਅ ਦਿੱਤਾ ਹੈ।

rahul gandhirahul gandhi

ਰਾਹੁਲ ਗਾਂਧੀ ਨੇ ਟਵੀਟ ਕਰਕੇ ਕਿਹਾ ਹੈ ਕਿ ਵਾਇਰਸ ਨਾਲ ਨਜਿੱਠਣ ਵੇਲੇ ਜ਼ੋਨ ਦੇ ਲਿਹਾਜ਼ ਨਾਲ ਸੋਚੋ। ਉਸਨੇ ਅੱਗੇ ਕਿਹਾ ਹੈ ਕਿ ਆਰਥਿਕਤਾ ਨੂੰ ਮੁੜ ਖੋਲ੍ਹਣ ਵੇਲੇ ਸਪਲਾਈ ਚੇਨ ਬਾਰੇ ਸੋਚੋ। ਮਹੱਤਵਪੂਰਣ ਗੱਲ ਇਹ ਹੈ ਕਿ ਇਸ ਤੋਂ ਪਹਿਲਾਂ ਰਾਹੁਲ ਗਾਂਧੀ ਨੇ ਨੋਬਲ ਜੇਤੂ ਅਰਥ ਸ਼ਾਸਤਰੀ ਅਭਿਜੀਤ ਭੱਟਾਚਾਰੀਆ ਨਾਲ ਮੌਜੂਦਾ ਸਥਿਤੀ ਅਤੇ ਵੀਡੀਓ ਕਾਨਫਰੰਸਿੰਗ ਰਾਹੀਂ ਇਸ ਨੂੰ ਦੂਰ ਕਰਨ ਦੇ ਉਪਾਵਾਂ ਬਾਰੇ ਵਿਚਾਰ ਵਟਾਂਦਰੇ ਕੀਤੇ।

Rahul GandhiRahul Gandhi

ਭੱਟਾਚਾਰੀਆ ਨੇ ਕਿਹਾ ਕਿ ਪੈਸੇ ਦੀ ਉਪਲਬਧਤਾ ਨੂੰ ਯਕੀਨੀ ਬਣਾਉਂਦੇ ਹੋਏ ਲੋਕਾਂ ਨੂੰ ਖਰੀਦਾਰੀ ਲਈ ਉਤਸ਼ਾਹਤ ਕਰਨਾ ਜ਼ਰੂਰੀ ਸੀ। ਅਰਥ-ਸ਼ਾਸਤਰੀਆਂ ਨੇ ਇਹ ਵੀ ਸੁਝਾਅ ਦਿੱਤਾ ਕਿ ਸਰਕਾਰ ਦੁਆਰਾ EMI ਭਰਿਆ ਜਾਵੇ। ਦੱਸ ਦੱਈਏ ਕਿ ਪਿਛਲੇ ਦਿਨੀਂ ਰਾਹੁਲ ਗਾਂਧੀ ਨੇ ਆਰ.ਬੀ.ਆਈ ਦੇ ਸਾਬਕਾ ਗਵਰਨਰ ਰਘੂਰਾਮ ਰਾਜਨ ਨਾਲ ਵੀ ਗੱਲਬਾਤ ਕੀਤੀ ਸੀ। ਰਾਹੁਲ ਗਾਂਧੀ ਨੇ ਲੌਕਡਾਊਨ ਦੇ ਸ਼ੁਰੂਆਤੀ ਸਮੇਂ ਵਿਚ ਇਸ ਦਾ ਸਮਰਥਨ ਕਰਦਿਆਂ ਕਿਹਾ ਸੀ ਕਿ ਕਾਂਗਰਸ ਦਾ ਹਰ ਇਕ ਵਰਕਰ ਸਰਕਾਰ ਦੇ ਨਾਲ ਹੈ।

Modi govt release covid 19 warriors data to fight against corona virus lock downLockdown

ਹਾਲਾਂਕਿ ਇਸ ਤੋਂ ਬਾਅਦ ਰਾਹੁਲ ਗਾਂਧੀ ਨੇ ਲੌਕਡਾਊਨ ਨੂੰ ਵਿਰਾਮ ਬਟਨ ਵੀ ਕਿਹਾ ਸੀ। ਇਸ ਤੋਂ ਇਲਾਵਾ ਉਸ ਦੇ ਵੱਲੋਂ ਇਸ ਵਾਇਰਸ ਤੋਂ ਬਚਣ ਦੇ ਲਈ ਜ਼ਿਆਦਾ ਟੈਸਟਿੰਗ ਦੇ ਜੋਰ ਦੇਣ ਦੀ ਮੰਗ ਕੀਤੀ ਗਈ ਹੈ। ਜ਼ਿਕਰਯੋਗ ਹੈ ਕਿ ਲੌਕਡਾਊਨ 3.0 ਵਿਚ ਸਰਕਾਰ ਨੇ ਕਾਫੀ ਛੂਟਾਂ ਦਿੱਤੀਆਂ ਹਨ। ਕੰਟੇਨਮੈਂਟ ਜੋਨ ਨੂੰ ਛੱਡ ਕੇ ਵਪਾਰਿਕ ਗਤੀ ਵਿਧੀਆਂ ਨੂੰ ਕਰਨ ਦੀ ਆਗਿਆ ਦਿੱਤੀ ਗਈ ਹੈ। ਹਾਲਾਂਕਿ ਸ਼ਾਪਿੰਗ ਮਾਲ, ਜਿੰਮ, ਖੇਡ ਕੰਪਲੈਕਸ ਖੋਲ੍ਹਣ ਦੀ ਹਾਲੇ ਆਗਿਆ ਨਹੀਂ ਦਿੱਤੀ ਗਈ। 

modiPM modi

Punjabi News  ਨਾਲ ਜੁੜੀ ਹੋਰ ਅਪਡੇਟ ਲਗਾਤਾਰ ਹਾਸਲ ਕਰਨ ਲਈ ਸਾਨੂੰ  Facebook  ਤੇ ਲਾਈਕ Twitter  ਤੇ follow  ਕਰੋ।

Location: India, Delhi

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 03/08/2025

03 Aug 2025 1:23 PM

ਸ: ਜੋਗਿੰਦਰ ਸਿੰਘ ਦੇ ਸ਼ਰਧਾਂਜਲੀ ਸਮਾਗਮ ਮੌਕੇ ਕੀਰਤਨ ਸਰਵਣ ਕਰ ਰਹੀਆਂ ਸੰਗਤਾਂ

03 Aug 2025 1:18 PM

Ranjit Singh Gill Home Live Raid :ਰਣਜੀਤ ਗਿੱਲ ਦੇ ਘਰ ਬਾਹਰ ਦੇਖੋ ਕਿੱਦਾਂ ਦਾ ਮਾਹੌਲ.. Vigilance raid Gillco

02 Aug 2025 3:20 PM

Pardhan Mantri Bajeke News : ਪ੍ਰਧਾਨਮੰਤਰੀ ਬਾਜੇਕੇ ਦੀ ਵੀਡੀਓ ਤੋਂ ਬਾਅਦ ਫਿਰ ਹੋਵੇਗੀ ਪੇਸ਼ੀ | Amritpal Singh

02 Aug 2025 3:21 PM

'ਤੇਰੀ ਬੁਲਟ ਪਰੂਫ਼ ਗੱਡੀ ਪਾੜਾਂਗੇ, ਜੇਲ੍ਹ ‘ਚੋਂ ਗੈਂਗਸਟਰ ਜੱਗੂ ਭਗਵਾਨਪੁਰੀਏ ਦੀ ਧਮਕੀ'

01 Aug 2025 6:37 PM
Advertisement