ਸ਼ਿਮਲਾ 'ਚ ਵਾਪਰਿਆ ਵੱਡਾ ਹਾਦਸਾ, ਡੂੰਘੀ ਖੱਡ 'ਚ ਡਿੱਗੀ ਕਾਰ, ਚਾਰ ਲੋਕਾਂ ਦੀ ਗਈ ਜਾਨ
Published : May 5, 2022, 4:46 pm IST
Updated : May 5, 2022, 4:46 pm IST
SHARE ARTICLE
photo
photo

ਇਕੋ ਪਿੰਡ ਦੇ ਰਹਿਣ ਵਾਲੇ ਸਨ ਮ੍ਰਿਤਕ ਨੌਜਵਾਨ

 

ਸ਼ਿਮਲਾ: ਹਿਮਾਚਲ ਪ੍ਰਦੇਸ਼ ਦੇ ਸ਼ਿਮਲਾ ਜ਼ਿਲ੍ਹੇ ਦੇ ਰੋਹੜੂ ਵਿਖੇ ਇੱਕ ਦਰਦਨਾਕ ਹਾਦਸਾ ਵਾਪਰ ਗਿਆ। ਇਥੇ ਰਾਜਧਾਨੀ ਸ਼ਿਮਲਾ ਦੇ ਰੋਹੜੂ ਵਿੱਚ ਇੱਕ ਕਾਰ ਖੱਡ ਵਿੱਚ ਡਿੱਗ ਗਈ। ਇਸ ਸੜਕ ਹਾਦਸੇ ਵਿੱਚ ਇੱਕੋ ਪਿੰਡ ਦੇ ਚਾਰ ਲੋਕਾਂ ਦੀ ਮੌਤ ਹੋ ਗਈ ਹੈ।

 

PHOTOPHOTO

 

ਸਾਰੇ ਕਾਰ ਸਵਾਰ ਵਿਆਹ ਸਮਾਗਮ ਤੋਂ ਵਾਪਸ ਆ ਰਹੇ ਸਨ ਕਿ ਇਸੇ ਦੌਰਾਨ ਅੱਧੀ ਰਾਤ ਨੂੰ ਰੋਹੜੂ ਇਲਾਕੇ ਦੇ ਪਿੰਡ ਚੁਪੜੀ ਕੋਲ ਉਨ੍ਹਾਂ ਦੀ ਕਾਰ ਹਾਦਸਾਗ੍ਰਸਤ ਹੋ ਗਈ। ਸਾਰੇ ਲੋਕਾਂ ਦੀ ਮੌਕੇ 'ਤੇ ਹੀ ਮੌਤ ਹੋ ਗਈ ਸੀ। ਸ਼ਿਮਲਾ ਦੀ ਐਸਪੀ ਮੋਨਿਕਾ ਭੂਤੁੰਗਰੂ ਨੇ ਹਾਦਸੇ ਦੀ ਪੁਸ਼ਟੀ ਕੀਤੀ ਹੈ।

DeathDeath

ਮ੍ਰਿਤਕਾਂ ਦੀ ਪਛਾਣ ਦਵਿੰਦਰ ਦੇਵੇਂਦਰ ਅੱਤਰੀ (48) ਪੁੱਤਰ ਨੋਖਰਾਮ, ਤ੍ਰਿਲੋਕ ਰਕਤ (35) ਪੁੱਤਰ ਸਵਰਗੀ ਕਾਲਾ ਸਿੰਘ, ਅਸ਼ੀਸ਼ (28) ਪੁੱਤਰ ਲੇਟ ਹੁਮਾ ਨੰਦ ਅਤੇ ਕੁਲਦੀਪ (35) ਪੁੱਤਰ ਸਵਰਗੀ ਅਰਗ ਸਿੰਘ ਪਿੰਡ ਭੁਲਾਦ ਜੁਬਲ ਵਜੋਂ ਹੋਈ ਹੈ। ਮ੍ਰਿਤਕ ਇੱਕੋ ਪਿੰਡ ਦੇ ਰਹਿਣ ਵਾਲੇ ਸਨ। 

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ, 8 ਮਾਰਚ ਨੂੰ ਪੇਸ਼ ਹੋਵੇਗਾ ਪੰਜਾਬ ਦਾ ਬਜਟ

23 Feb 2026 3:02 PM

ਟੈਰਿਫ਼ 'ਚ ਬਦਲਾਅ ਕਾਰਨ ਭਾਰਤ-ਅਮਰੀਕਾ ਵਪਾਰ ਸਮਝੌਤੇ ਦੀ ਮੀਟਿੰਗ ਟਲੀ

23 Feb 2026 3:01 PM

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM

ਚੰਡੀਗੜ੍ਹ 'ਚ ਲੱਗੇ ਗੁਲਾਬ ਮੇਲੇ 'ਚ ਲੱਗੀਆਂ ਰੌਣਕਾਂ, ਹਿਮਾਚਲ ਦੇ ਸੱਭਿਆਚਾਰਕ ਨਾਚ ਦਾ ਲੋਕਾਂ ਨੇ ਲਿਆ ਲੁਤਫ਼,

22 Feb 2026 1:37 PM

ਕੰਜ਼ਿਊਮਰ ਕੋਰਟਾਂ 'ਚ ਬੇਹੱਦ ਜ਼ਿਆਦਾ ਖ਼ਾਲੀ ਅਸਾਮੀਆਂ ! ਸਟਾਫ਼ ਦੀ ਕਮੀ ਤੇ ਲੋੜੀਂਦਾ ਸਹੂਲਤਾਂ ਦੀ ਘਾਟ ਨੂੰ ਲੈ ਕੇ ਵਕ.

21 Feb 2026 3:02 PM
Advertisement