
ਅਧਿਕਾਰੀਆਂ ਨੇ ਕਿਹਾ ਕਿ ਖਿਡਾਰੀਆਂ ਦੀ ਦੁਰਦਸ਼ਾ ਬਰਦਾਸ਼ਤਯੋਗ ਨਹੀਂ ਹੈ।
ਹਰਿਆਣਾ - ਰੈਸਲਿੰਗ ਫੈਡਰੇਸ਼ਨ ਆਫ ਇੰਡੀਆ (ਡਬਲਯੂਐਫਆਈ) ਦੇ ਪ੍ਰਧਾਨ ਬ੍ਰਿਜ ਭੂਸ਼ਣ ਸ਼ਰਨ ਸਿੰਘ ਦੀ ਗ੍ਰਿਫ਼ਤਾਰੀ ਨੂੰ ਲੈ ਕੇ ਪਹਿਲਵਾਨਾਂ ਦਾ ਪ੍ਰਦਰਸ਼ਨ ਅੱਜ 13ਵੇਂ ਦਿਨ ਵੀ ਜਾਰੀ ਹੈ। ਹਰਿਆਣਾ ਦੇ ਫਤਿਹਾਬਾਦ ਕੁਸ਼ਤੀ ਸੰਘ ਨੇ ਪਹਿਲਵਾਨਾਂ ਦੇ ਸਮਰਥਨ ਵਿਚ ਸਮੂਹਿਕ ਅਸਤੀਫ਼ਾ ਦੇ ਦਿੱਤਾ ਹੈ। ਅਧਿਕਾਰੀਆਂ ਨੇ ਕਿਹਾ ਕਿ ਖਿਡਾਰੀਆਂ ਦੀ ਦੁਰਦਸ਼ਾ ਬਰਦਾਸ਼ਤਯੋਗ ਨਹੀਂ ਹੈ।
ਇਸ ਦੇ ਨਾਲ ਹੀ ਹਰਿਆਣਾ ਦੇ ਡਿਪਟੀ ਸੀਐਮ ਦੁਸ਼ਯੰਤ ਚੌਟਾਲਾ ਅਤੇ ਗ੍ਰਹਿ ਮੰਤਰੀ ਅਨਿਲ ਵਿਜ ਨੇ ਵੀ ਪਹਿਲਵਾਨਾਂ ਦਾ ਸਮਰਥਨ ਕੀਤਾ ਹੈ। ਡਿਪਟੀ ਸੀਐਮ ਦੁਸ਼ਯੰਤ ਚੌਟਾਲਾ ਨੇ ਕਿਹਾ ਕਿ ਪੁਲਿਸ ਨੇ ਐਫਆਈਆਰ ਦਰਜ ਕਰ ਲਈ ਹੈ। ਖਿਡਾਰੀਆਂ ਨੇ ਆਪਣੇ ਬਿਆਨ ਦਰਜ ਕਰਵਾ ਲਏ ਹਨ। ਦਿੱਲੀ ਪੁਲਿਸ ਨੂੰ ਜਲਦ ਤੋਂ ਜਲਦ ਦੋਸ਼ੀਆਂ ਖਿਲਾਫ਼ ਸਖ਼ਤ ਤੋਂ ਸਖ਼ਤ ਕਾਰਵਾਈ ਕਰਨੀ ਚਾਹੀਦੀ ਹੈ।
ਨਿਆਂਪਾਲਿਕਾ ਅਤੇ ਦਿੱਲੀ ਪੁਲਿਸ ਤੁਰੰਤ ਕਦਮ ਚੁੱਕੇ। ਨਾਲ ਹੀ ਖਿਡਾਰੀਆਂ ਅਤੇ ਪੁਲਿਸ ਟੀਮ ਵਿਚਾਲੇ ਹੋਈ ਝੜਪ 'ਤੇ ਪੁਲਿਸ ਵੀ ਮਾਮਲਾ ਦਰਜ ਕਰੇ।
ਇਸ ਦੇ ਨਾਲ ਹੀ ਹਰਿਆਣਾ ਦੇ ਗ੍ਰਹਿ ਮੰਤਰੀ ਦਾ ਕਹਿਣਾ ਹੈ ਕਿ ਜੰਤਰ-ਮੰਤਰ 'ਤੇ ਪ੍ਰਦਰਸ਼ਨ ਕਰ ਰਹੇ ਪਹਿਲਵਾਨ ਖਿਡਾਰੀਆਂ ਦਾ ਮਾਮਲਾ ਉਚੇਚੇ ਤੌਰ 'ਤੇ ਲੈ ਗਿਆ ਹੈ। ਉਹ ਖ਼ੁਦ ਖੇਡ ਵਿਭਾਗ ਦੇ ਮੰਤਰੀ ਰਹੇ ਹਨ ਅਤੇ ਪੂਰੀ ਤਰ੍ਹਾਂ ਖਿਡਾਰੀਆਂ ਦੇ ਨਾਲ ਹਨ। ਜੇਕਰ ਮੈਨੂੰ ਉੱਪਰ ਸਰਕਾਰ ਨਾਲ ਵੀ ਗੱਲ ਕਰਨੀ ਪਈ ਤਾਂ ਮੈਂ ਕਰਨ ਲਈ ਤਿਆਰ ਹਾਂ।