Srinagar News : ਅਨੰਤਨਾਗ ’ਚ ਗੁਰਦਾਸਪੁਰ ਦਾ ਫੌਜੀ ਜਵਾਨ ਹੋਇਆ ਸ਼ਹੀਦ

By : BALJINDERK

Published : May 5, 2024, 4:43 pm IST
Updated : May 5, 2024, 4:43 pm IST
SHARE ARTICLE
ਸ਼ਹੀਦ ਫੌਜੀ ਜਵਾਨ
ਸ਼ਹੀਦ ਫੌਜੀ ਜਵਾਨ

Srinagar News : ਸਰਚ ਆਪਰੇਸ਼ਨ ਦੌਰਾਨ ਖੱਡ 'ਚ ਡਿੱਗੀ ਗੱਡੀ, 19RR 'ਚ ਤਾਇਨਾਤ ਸ਼ਹੀਦ ਫੌਜੀ ਜਵਾਨ ਗੁਰਪ੍ਰੀਤ ਸਿੰਘ 

Srinagar News : ਸ਼੍ਰੀਨਗਰ ਦੇ ਅਨੰਤਨਾਗ ਤੋਂ ਇੱਕ ਦੁੱਖਦਾਈ ਖ਼ਬਰ ਸਾਹਮਣੇ ਆਈ ਹੈ। ਅਨੰਤਨਾਗ 'ਚ ਅੱਤਵਾਦੀ ਗਤੀਵਿਧੀਆਂ ਦੇ ਇਨਪੁਟ ਤੋਂ ਬਾਅਦ ਫੌਜ ਦੇ ਜਵਾਨਾਂ ਵਲੋਂ ਚਲਾਏ ਜਾ ਰਹੇ ਸਰਚ ਆਪਰੇਸ਼ਨ ਦੌਰਾਨ ਫੌਜੀਆਂ ਦੀ ਗੱਡੀ ਅਚਾਨਕ ਖਾਈ 'ਚ ਡਿੱਗ ਗਈ। ਇਸ ਦੌਰਾਨ ਗੱਡੀ ’ਚ ਸਵਾਰ 8 ਜਵਾਨ ਜ਼ਖ਼ਮੀ ਹੋ ਗਏ। ਇਨ੍ਹਾਂ ਜਵਾਨਾਂ ’ਚ ਗੁਰਦਾਸਪੁਰ ਦੇ ਪਿੰਡ ਸਰਾਵਾਂ ਦਾ ਰਹਿਣ ਵਾਲਾ ਗੁਰਪ੍ਰੀਤ ਸਿੰਘ ਪੁੱਤਰ ਲਖਵਿੰਦਰ ਸਿੰਘ ਸ਼ਹੀਦ ਹੋ ਗਿਆ। ਜਵਾਨ ਲਾਂਸ ਨਕਾਇਕ ਗੁਰਪ੍ਰੀਤ ਸਿੰਘ 19 RR ਅਨਾਂਤਨਾਗ ’ਚ ਤਾਇਨਾਤ ਸੀ। 
ਸ਼ਹੀਦ ਫੌਜੀ ਜਵਾਨ ਗੁਰਪ੍ਰੀਤ ਸਿੰਘ ਦਾ ਅੱਜ ਪਿੰਡ ਸਰਾਵਾਂ ਵਿਖੇ ਅੰਤਿਮ ਸੰਸਕਾਰ ਕੀਤਾ ਜਾਵੇਗਾ। ਗੁਰਪ੍ਰੀਤ ਸਿੰਘ ਦੀ ਮੌਤ ਤੋਂ ਬਾਅਦ 2 ਮਾਸੂਮ ਬੱਚਿਆਂ ਦੇ ਸਿਰੋਂ ਪਿਓ ਦਾ ਸਾਇਆ ਉੱਠ ਗਿਆ ਹੈ।

(For more news apart from Gurdaspur army soldier martyred in Anantnag in Anantnag News in Punjabi, stay tuned to Rozana Spokesman)

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

DM ਗਗਨਦੀਪ ਰੰਧਾਵਾ ਦੇ ਪਰਿਵਾਰਿਕ ਮੈਂਬਰਾਂ ਦੀ ਪੁਲਿਸ ਨਾਲ ਤਿੱਖੀ ਬਹਿਸ

22 Mar 2026 2:53 PM

'DM ਗਗਨ ਰੰਧਾਵਾ ਦੀ ਘਰ ਬੁਲਾ ਕੇ ਕੀਤੀ ਸੀ ਕੁੱਟਮਾਰ, ਇਹ ਘਟਨਾ ਉਨ੍ਹਾਂ ਦੇ ਦਿਲ 'ਤੇ ਲੱਗ ਗਈ'

21 Mar 2026 4:40 PM

ਚਰਨਪ੍ਰੀਤ ਸਿੰਘ ਦਾ ਹੋਇਆ ਅੰਤਮ ਸਸਕਾਰ, ਭੁੱਬਾਂ ਮਾਰ ਰੋਏ ਪਰਿਵਾਰਕ ਮੈਂਬਰ

21 Mar 2026 4:39 PM

ਨਸ਼ੇ ਦੀ ਖੇਪ ਨਾਲ਼ ਫੜੇ ਕਥਿਤ ਸਰਪੰਚ ਮਾਮਲੇ 'ਤੇ ਤਲਬੀਰ ਗਿੱਲ ਨੇ ਘੇਰੇ ਅਕਾਲੀ

20 Mar 2026 3:01 PM

ਜਲੰਧਰ 'ਚ ਜ਼ਬਰਦਸਤ ਹੰਗਾਮਾ, ਪੁਲਿਸ ਤੇ ਪਰਿਵਾਰ ਵਿਚਾਲੇ ਝੜਪ, CCTV ਆਈ ਸਾਹਮਣੇ

20 Mar 2026 3:00 PM
Advertisement