Wrestler Bajrang Punia : ਪਹਿਲਵਾਨ ਬਜਰੰਗ ਪੂਨੀਆ ਨੂੰ ਵੱਡਾ ਝਟਕਾ, ਰਾਸ਼ਟਰੀ ਡੋਪਿੰਗ ਰੋਕੂ ਏਜੰਸੀ ਨੇ ਅਸਥਾਈ ਤੌਰ ‘ਤੇ ਕੀਤਾ ਮੁਅੱਤਲ

By : BALJINDERK

Published : May 5, 2024, 1:23 pm IST
Updated : May 5, 2024, 2:01 pm IST
SHARE ARTICLE
Wrestler Bajrang Punia
Wrestler Bajrang Punia

Wrestler Bajrang Punia : ਸੋਨੀਪਤ ‘ਚ ਹੋਏ ਚੋਣ ਟਰਾਇਲ ਦੌਰਾਨ ਡੋਪ ਟੈਸਟ ਦੇਣ ਤੋਂ ਕੀਤਾ ਸੀ ਇਨਕਾਰ

Wrestler Bajrang Punia : ਓਲੰਪਿਕ ਤਗਮਾ ਜੇਤੂ ਪਹਿਲਵਾਨ ਬਜਰੰਗ ਪੂਨੀਆ ਨੂੰ ਰਾਸ਼ਟਰੀ ਡੋਪਿੰਗ ਰੋਕੂ ਏਜੰਸੀ (ਨਾਡਾ) ਨੇ ਅਸਥਾਈ ਤੌਰ ’ਤੇ ਮੁਅੱਤਲ ਕਰ ਦਿੱਤਾ ਹੈ। ਇਸ ਕਾਰਨ ਬਜਰੰਗ ਦੀ ਪੈਰਿਸ ਓਲੰਪਿਕ ’ਚ ਸ਼ਮੂਲੀਅਤ ਨੂੰ ਵੱਡਾ ਝਟਕਾ ਲੱਗਾ ਹੈ। ਨਾਡਾ ਮੁਤਾਬਕ ਬਜਰੰਗ ਨੇ 10 ਮਾਰਚ ਨੂੰ ਸੋਨੀਪਤ ’ਚ ਹੋਏ ਚੋਣ ਟਰਾਇਲ ਦੌਰਾਨ ਡੋਪ ਟੈਸਟ ਲਈ ਸੈਂਪਲ ਦੇਣ ਤੋਂ ਇਨਕਾਰ ਕਰ ਦਿੱਤਾ ਸੀ, ਜਿਸ ਕਾਰਨ ਉਸ ਖ਼ਿਲਾਫ਼ ਇਹ ਕਾਰਵਾਈ ਕੀਤੀ ਗਈ ਹੈ।

ਇਹ ਵੀ ਪੜੋ:Kharar News : ਦੁਖਦਾਈ ਖ਼ਬਰ : ਭਾਰਤ ਪਹੁੰਚਣ ਤੋਂ ਪਹਿਲਾਂ ਪਹੁੰਚ ਗਈ ਪੁੱਤ ਦੀ ਲਾਸ਼ 

ਦੱਸ ਦੇਈਏ ਕਿ ਬਜਰੰਗ ਨੇ ਸੋਨੀਪਤ ’ਚ ਹੋਏ ਟਰਾਇਲ ਦੌਰਾਨ ਆਪਣੇ ਡੋਪ ਟੈਸਟ ਦਾ ਸੈਂਪਲ ਦੇਣ ਤੋਂ ਇਨਕਾਰ ਕਰ ਦਿੱਤਾ ਸੀ, ਜਿਸ ਤੋਂ ਬਾਅਦ ਨਾਡਾ ਨੇ ਉਸ ਨੂੰ ਸੈਂਪਲ ਦੇਣ ਲਈ ਕਿਹਾ ਸੀ। ਨਾਡਾ ਨੇ ਵਿਸ਼ਵ ਡੋਪਿੰਗ ਰੋਕੂ ਏਜੰਸੀ (ਵਾਡਾ) ਨੂੰ ਇਸ ਬਾਰੇ ਜਾਣਕਾਰੀ ਦਿੱਤੀ, ਜਿਸ ਤੋਂ ਬਾਅਦ ਵਾਡਾ ਨੇ ਨਾਡਾ ਨੂੰ ਬਜਰੰਗ ਨੂੰ ਨੋਟਿਸ ਭੇਜ ਕੇ ਜਵਾਬ ਮੰਗਣ ਦਾ ਸੁਝਾਅ ਦਿੱਤਾ ਕਿ ਉਸ ਨੇ ਟੈਸਟ ਤੋਂ ਇਨਕਾਰ ਕਿਉਂ ਕੀਤਾ। ਨਾਡਾ ਨੇ 23 ਅਪ੍ਰੈਲ ਨੂੰ ਬਜਰੰਗ ਨੂੰ ਨੋਟਿਸ ਜਾਰੀ ਕਰਕੇ 7 ਮਈ ਤੱਕ ਜਵਾਬ ਦੇਣ ਲਈ ਕਿਹਾ ਸੀ। ਜਦੋਂ ਬਜਰੰਗ ਨਾਡਾ ਨੂੰ ਜਵਾਬ ਦੇਣਗੇ ਤਾਂ ਹੀ ਸੁਣਵਾਈ ਦੀ ਤਰੀਕ ਤੈਅ ਕੀਤੀ ਜਾਵੇਗੀ। 

ਇਹ ਵੀ ਪੜੋ:Nabha Road Accident : ਨਾਭਾ ’ਚ ਵਾਪਰਿਆ ਦਰਦਨਾਕ ਹਾਦਸਾ, ਮੋਟਰਸਾਈਕਲ ਸਵਾਰ ਨੂੰ ਅਣਪਛਾਤੇ ਵਹੀਕਲ ਨੇ ਮਾਰੀ ਟੱਕਰ, ਹੋਈ ਮੌਤ 

ਦੱਸਣਯੋਗ ਹੈ ਕਿ ਜੇਕਰ ਬਜਰੰਗ ‘ਤੇ ਲੱਗੀ ਰੋਕ ਨੂੰ ਸਮੇਂ ਸਿਰ ਨਹੀਂ ਹਟਾਇਆ ਗਿਆ ਤਾਂ ਉਹ ਅਗਲੇ ਮਹੀਨੇ ਹੋਣ ਵਾਲੇ ਚੋਣ ਟਰਾਇਲਾਂ ਸਮੇਤ ਕਿਸੇ ਵੀ ਟੂਰਨਾਮੈਂਟ ‘ਚ ਹਿੱਸਾ ਨਹੀਂ ਲੈ ਸਕੇਗਾ। ਦੱਸਿਆ ਜਾਂਦਾ ਹੈ ਕਿ ਬਜਰੰਗ ਨੇ ਟੋਕੀਓ ਓਲੰਪਿਕ ‘ਚ ਕਾਂਸੀ ਦਾ ਤਗਮਾ ਜਿੱਤਿਆ ਸੀ। ਹੁਣ ਤੱਕ ਕਿਸੇ ਵੀ ਭਾਰਤੀ ਨੇ 65 ਕਿਲੋ ਵਰਗ ਵਿੱਚ ਓਲੰਪਿਕ ਕੋਟਾ ਹਾਸਲ ਨਹੀਂ ਕੀਤਾ ਹੈ। ਸੁਜੀਤ ਕਾਲਕਲ 9 ਮਈ ਤੋਂ ਇਸਤਾਂਬੁਲ ’ਚ ਹੋਣ ਵਾਲੇ ਵਿਸ਼ਵ ਕੁਆਲੀਫਾਇਰ ‘ਚ ਭਾਰਤ ਦੀ ਨੁਮਾਇੰਦਗੀ ਕਰਨਗੇ।

(For more news apart from Wrestler Bajrang Punia temporarily suspended by National Anti-Doping Agency  News in Punjabi, stay tuned to Rozana Spokesman)

Location: India, Delhi

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਦੇਖੋ ਆਖਰ ਕਿਹੜੀ ਦੁਸ਼ਮਣੀ ਬਣੀ ਵਾਰਦਾਤ ਦੀ ਵਜ੍ਹਾ?| Ludhiana

05 Nov 2025 3:27 PM

Batala Murder News : Batala 'ਚ ਰਾਤ ਨੂੰ ਗੋਲੀਆਂ ਮਾਰ ਕੇ ਕੀਤੇ Murder ਤੋਂ ਬਾਅਦ ਪਤਨੀ ਆਈ ਕੈਮਰੇ ਸਾਹਮਣੇ

03 Nov 2025 3:24 PM

Eyewitness of 1984 Anti Sikh Riots: 1984 ਦਿੱਲੀ ਸਿੱਖ ਕਤਲੇਆਮ ਦੀ ਇਕੱਲੀ-ਇਕੱਲੀ ਗੱਲ ਚਸ਼ਮਦੀਦਾਂ ਦੀ ਜ਼ੁਬਾਨੀ

02 Nov 2025 3:02 PM

'ਪੰਜਾਬ ਨਾਲ ਧੱਕਾ ਕਿਸੇ ਵੀ ਕੀਮਤ 'ਤੇ ਨਹੀਂ ਕੀਤਾ ਜਾਵੇਗਾ ਬਰਦਾਸ਼ਤ,'CM ਭਗਵੰਤ ਸਿੰਘ ਮਾਨ ਨੇ ਆਖ ਦਿੱਤੀ ਵੱਡੀ ਗੱਲ

02 Nov 2025 3:01 PM

ਪੁੱਤ ਨੂੰ ਯਾਦ ਕਰ ਬੇਹਾਲ ਹੋਈ ਮਾਂ ਦੇ ਨਹੀਂ ਰੁੱਕ ਰਹੇ ਹੰਝੂ | Tejpal Singh

01 Nov 2025 3:10 PM
Advertisement